Punjab News : ਪੰਜਾਬ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਸਕੀਮ ਦੀ ਤਾਰੀਖ਼ 31 ਅਗਸਤ ਤੱਕ ਵਧਾਈ: ਡਾ. ਰਵਜੋਤ ਸਿੰਘ
Published : Aug 17, 2025, 7:19 pm IST
Updated : Aug 17, 2025, 7:19 pm IST
SHARE ARTICLE
 ਪੰਜਾਬ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਸਕੀਮ ਦੀ ਤਾਰੀਖ਼ 31 ਅਗਸਤ ਤੱਕ ਵਧਾਈ: ਡਾ. ਰਵਜੋਤ ਸਿੰਘ
ਪੰਜਾਬ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਸਕੀਮ ਦੀ ਤਾਰੀਖ਼ 31 ਅਗਸਤ ਤੱਕ ਵਧਾਈ: ਡਾ. ਰਵਜੋਤ ਸਿੰਘ

Punjab News : ਕਿਹਾ, ਹੁਣ 31 ਅਗਸਤ ਤੱਕ ਬਕਾਇਆ ਪ੍ਰਾਪਰਟੀ ਟੈਕਸ ਜ਼ਮ੍ਹਾਂ ਕਰਾਉਣ ‘ਤੇ ਵਿਆਜ ਪੈਨਲਟੀ ਮੁਆਫ਼ ਹੋਵੇਗੀ

Punjab News in Punjabi : ਪੰਜਾਬ ਸਰਕਾਰ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਲਈ  ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ) ਦੀ ਤਾਰੀਖ 31 ਅਗਸਤ, 2025 ਤੱਕ ਵਧਾ ਦਿੱਤੀ ਹੈ। ਇਸ ਸਕੀਮ ਤਹਿਤ  ਸਰਕਾਰ ਵੱਲੋਂ ਘੱਟ ਜੁਰਮਾਨੇ ਦੇ ਨਾਲ ਬਕਾਇਆ ਟੈਕਸ ਅਦਾ ਕਰਨ ਮੌਕਾ ਦਿੱਤਾ ਗਿਆ ਹੈ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਸਕੀਮ ਜੋ ਕਿ ਪਹਿਲਾਂ 15 ਅਗਸਤ ਤੱਕ ਲਾਗੂ ਸੀ, ਨੂੰ 31 ਅਗਸਤ, 2025 ਤੱਕ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਾਇਦਾਦ ਮਾਲਕਾਂ ਲਈ ਹੁਣ 31 ਅਗਸਤ ਤੱਕ ਬਕਾਇਆ ਪ੍ਰਾਪਰਟੀ ਟੈਕਸ ਜ਼ਮ੍ਹਾਂ ਕਰਾਉਣ ‘ਤੇ ਵਿਆਜ ਪੈਨਲਟੀ ਮੁਆਫ਼ ਹੋਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਸਕੀਮ ਸਮੁੱਚੇ ਅਦਾਇਗੀ ਨਾ ਕੀਤੇ ਅਤੇ ਅੰਸ਼ਕ ਤੌਰ 'ਤੇ ਅਦਾ ਕੀਤੇ ਗਏ ਪ੍ਰਾਪਰਟੀ ਟੈਕਸਾਂ 'ਤੇ ਲਾਗੂ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜਾਇਦਾਦ ਮਾਲਕ ਭੁਗਤਾਨ ਦੀ ਸਮਾਂ-ਸੀਮਾ ਦੇ ਆਧਾਰ 'ਤੇ ਵਿਆਜ ਅਤੇ ਜੁਰਮਾਨੇ 'ਤੇ ਛੋਟ ਦੇ ਨਾਲ ਆਪਣੇ ਬਕਾਇਆ ਟੈਕਸਾਂ ਦਾ ਭੁਗਤਾਨ ਕਰ ਸਕਦੇ ਹਨ।

ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਓ.ਟੀ.ਐਸ ਸਕੀਮ ਸ਼ੁਰੂ ਵਿੱਚ 15 ਮਈ ਤੋਂ 15 ਅਗਸਤ, 2025 ਤੱਕ ਉਪਲੱਬਧ ਸੀ, ਜਿਸਨੂੰ 31 ਅਗਸਤ, 2025 ਤੱਕ ਵਧਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 31 ਅਗਸਤ, 2025 ਤੋਂ ਬਾਅਦ, ਬਕਾਇਆ ਪ੍ਰਾਪਰਟੀ ਟੈਕਸ ਭੁਗਤਾਨਾਂ 'ਤੇ 50 ਫੀਸਦੀ ਜੁਰਮਾਨਾ ਲਾਗੂ ਹੋ ਜਾਵੇਗਾ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜਾਇਦਾਦ ਮਾਲਕ ਪੂਰਾ ਜੁਰਮਾਨਾ ਅਤੇ ਵਿਆਜ ਅਦਾ ਕੀਤੇ ਬਿਨਾਂ ਆਪਣੇ ਬਕਾਇਆ ਟੈਕਸਾਂ ਦਾ ਨਿਪਟਾਰਾ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਉਦੇਸ਼ ਪ੍ਰਾਪਰਟੀ ਮਾਲਕਾਂ ਨੂੰ ਆਪਣੇ ਬਕਾਏ ਦਾ ਭੁਗਤਾਨ ਕਰਨ ਅਤੇ ਹੋਰ ਜੁਰਮਾਨਿਆਂ ਤੋਂ ਬਚਣ ਲਈ ਉਤਸ਼ਾਹਿਤ ਕਰਨਾ ਹੈ।

ਇਸ ਸਕੀਮ ਦੀ ਭੁਗਤਾਨ ਪ੍ਰਕਿਰਿਆ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਜਾਇਦਾਦ ਮਾਲਕ MSeva ਪੋਰਟਲ (mseva.lgpunjab.gov.in) ਰਾਹੀਂ ਆਪਣੇ ਟੈਕਸ ਆਨਲਾਈਨ ਅਦਾ ਕਰ ਸਕਦੇ ਹਨ ਜਾਂ ਆਪਣੇ ਸ਼ਹਿਰ ਦੇ ਨਗਰ ਨਿਗਮ ਦਫ਼ਤਰ ਜਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸਾਰੀਆਂ ਜਾਇਦਾਦਾਂ ਦੇ ਮਾਲਕਾਂ ਲਈ ਆਪਣਾ ਪ੍ਰਾਪਰਟੀ ਟੈਕਸ ਰਿਟਰਨ ਭਰਨਾ ਲਾਜ਼ਮੀ ਹੈ।

 (For more news apart from  Punjab Government extends One Time Settlement Scheme till August 31: Dr. Ravjot Singh News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:48 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM
Advertisement