Punjabi University Patiala News: ਦੇਸ਼ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿਚ ਸ਼ੁਮਾਰ ਹੋਈ ਪੰਜਾਬੀ ਯੂਨੀਵਰਸਿਟੀ ਪਟਿਆਲਾ
Published : Aug 17, 2025, 6:40 am IST
Updated : Aug 17, 2025, 8:09 am IST
SHARE ARTICLE
Punjabi University Patiala News in punjabi
Punjabi University Patiala News in punjabi

ਆਊਟਲੁੱਕ-ਆਈ. ਸੀ. ਏ. ਆਰ. ਈ. ਰੈਂਕਿੰਗ 2025 ਵਿਚ ਹਾਸਲ ਕੀਤਾ 47ਵਾਂ ਦਰਜਾ

Punjabi University Patiala News in punjabi: : ‘ਆਊਟਲੁੱਕ-ਆਈ.ਸੀ. ਏ. ਆਰ. ਈ. ਰੈਂਕਿੰਗ 2025’ ਵਿਚ ਦੇਸ਼ ਦੀਆਂ 75 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਾਲੀ ਸੂਚੀ ਵਿਚ ਪੰਜਾਬੀ ਯੂਨੀਵਰਸਿਟੀ ਵੀ ਸ਼ੁਮਾਰ ਹੋ ਗਈ ਹੈ। ਸੁਤੰਤਰਤਾ ਦਿਵਸ ਮੌਕੇ ਇਹ ਜਾਣਕਾਰੀ ਦਿੰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਦਸਿਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਇਸ ਸੂਚੀ ਵਿਚ 47ਵੇਂ ਦਰਜੇ ਨਾਲ ਦੇਸ਼ ਦੀਆਂ ਪਹਿਲੀਆਂ 50 ਯੂਨੀਵਰਸਿਟੀਆਂ ਵਿਚ ਸ਼ਾਮਲ ਹੋਣ ਦਾ ਮਾਣ ਹਾਸਲ ਹੋਇਆ ਹੈ।

ਉਨ੍ਹਾਂ ਇਸ ਪ੍ਰਾਪਤੀ ਲਈ ਯੂਨੀਵਰਸਿਟੀ ਦੇ ਸਮੂਹ ਅਧਿਆਪਕਾਂ, ਗ਼ੈਰ-ਅਧਿਆਪਨ ਅਮਲੇ ਦੇ ਮੈਂਬਰਾਂ, ਸਮੂਹ ਵਿਦਿਆਰਥੀਆਂ ਤੇ ਯੂਨੀਵਰਸਿਟੀ ਨਾਲ ਜੁੜੇ ਸ਼ੁਭਚਿੰਤਕਾਂ ਨੂੰ ਵਧਾਈ ਦਿਤੀ। ਉਨ੍ਹਾਂ ਇਸ ਪ੍ਰਾਪਤੀ ਦੇ ਹਵਾਲੇ ਨਾਲ ਸਭ ਨੂੰ ਇਹ ਅਹਿਦ ਕਰਨ ਦਾ ਸੱਦਾ ਦਿਤਾ ਕਿ ਭਵਿੱਖ ਵਿਚ ਪੰਜਾਬੀ ਯੂਨੀਵਰਸਿਟੀ ਨੂੰ ਹੋਰ ਬਿਹਤਰ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਨੇ ਇਸ ਦਰਜਾਬੰਦੀ ਲਈ ਵੱਖ-ਵੱਖ ਸ਼ਰੇਣੀਆਂ ਵਿਚ ਚੰਗੇ ਅੰਕ ਹਾਸਲ ਕਰ ਕੇ ਇਹ ਦਰਜਾਬੰਦੀ ਪ੍ਰਾਪਤ ਕੀਤੀ ਹੈ।

ਪੰਜਾਬੀ ਯੂਨੀਵਰਸਿਟੀ ਨੇ ਇਨ੍ਹਾਂ ਸ਼ਰੇਣੀਆਂ ਵਿਚ ਸ਼ਾਮਲ ‘ਅਕਡੈਮਿਕ ਐਂਡ ਰਿਸਰਚ ਐਕਸੀਲੈਂਸ’ ਸ਼ਰੇਣੀ ’ਚ 400 ’ਚੋਂ 365.96 ਅੰਕ, ‘ਇੰਡਸਟਰੀ ਇੰਟਰਫੇਸ ਐਂਡ ਪਲੇਸਮੈਂਟ’ ਵਿਚ 200 ਵਿਚੋਂ 169.93 ਅੰਕ, ‘ਇਨਫਰਾਸਟ੍ਰਕਚਰ ਐਂਡ ਫੈਸਿਲਟੀਜ਼’ ਵਿਚ 150 ’ਚੋਂ 116.21 ਅੰਕ, ਗਵਰਨੈਂਸ ਐਂਡ ਐਕਸਟੈਂਸ਼ਨ ਵਿਚ 150 ’ਚੋਂ 107.24 ਅੰਕ ਅਤੇ ਡਾਇਵਰਸਟੀ ਐਂਡ ਆਊਟਰੀਚ ਵਿਚ 100 ’ਚੋਂ 62.98 ਅੰਕ ਪ੍ਰਾਪਤ ਕਰਦਿਆਂ ਕੁੱਲ 1000 ਅੰਕਾਂ ’ਚੋਂ 822.32 ਅੰਕ ਹਾਸਲ ਕੀਤੇ ਹਨ। ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਅਤੇ ਰਜਿਸਟਰਾਰ ਪ੍ਰੋ. ਦਵਿੰਦਰਪਾਲ ਸਿੱਧੂ ਨੇ ਵੀ ਇਸ ਪ੍ਰਾਪਤੀ ਉੱਤੇ ਖ਼ੁਸ਼ੀ ਪ੍ਰਗਟਾਉਂਦਿਆਂ ਸਭ ਨੂੰ ਵਧਾਈ ਦਿਤੀ।

ਪਟਿਆਲਾ ਤੋਂ ਪਰਮਿੰਦਰ ਸਿੰਘ ਰਾਏਪੁਰ ਦੀ ਰਿਪੋਰਟ

(For more news apart from “Punjabi University Patiala News in punjabi , ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:48 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM
Advertisement