Sultanpur Lodhi News : ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ, ਕੇਂਦਰੀ ਖੇਤੀਬਾੜੀ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖੇ ਪੱਤਰ

By : BALJINDERK

Published : Aug 17, 2025, 9:43 pm IST
Updated : Aug 17, 2025, 9:45 pm IST
SHARE ARTICLE
Sant Seechewal
Sant Seechewal

Sultanpur Lodhi News : ਬੈਂਕਾਂ ਦੇ ਕਰਜ਼ੇ ਦੀਆਂ ਕਿਸ਼ਤਾਂ ਅੱਗੇ ਪਾਉਣ ਤੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਮੰਗ, ਪੀੜਤ ਕਿਸਾਨਾਂ ਦੀ ਬਾਂਹ ਫੜ੍ਹੇ ਸਰਕਾਰ

Sultanpur Lodhi News in Punjabi : ਰਾਜ ਸਭਾ ਮੈਂਬਰ ‘ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਵੱਲੋਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਚੌਹਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖਕੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਪੁਰਜ਼ੋਰ ਮੰਗ ਕੀਤੀ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਲਿਿਖਆ ਹੈ ਕਿ ਮੰਡ ਇਲਾਕੇ ਦੇ ਕਿਸਾਨਾਂ ਨਾਲ ਹਰ ਦੂਜੇ ਜਾਂ ਫਿਰ ਤੀਜੇ ਸਾਲ ਅਜਿਹਾ ਭਾਣਾ ਵਾਪਰਦਾ ਹੈ, ਜਿਸ ਨਾਲ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲਾਂ ਤਬਾਹ ਹੋ ਜਾਂਦੀਆਂ ਹਨ।

1

ਸੰਤ ਸੀਚੇਵਾਲ ਨੇ ਪੱਤਰ ਰਾਹੀ ਇਹ ਵੀ ਮੰਗ ਕੀਤੀ ਕਿ ਪੀੜਤ ਕਿਸਾਨਾਂ ਵੱਲੋਂ ਜਿਹੜਾ ਕਰਜ਼ਾ ਬੈਂਕਾਂ ਤੋਂ ਲਿਆ ਗਿਆ ਹੈ। ਉਨ੍ਹਾਂ ਦੀਆਂ ਕਿਸ਼ਤਾਂ ਮੁਲਤਵੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜਦੋਂ ਫਸਲਾਂ ਹੀ ਬਰਬਾਦ ਹੋ ਗਈਆਂ ਹਨ ਤਾਂ ਕਿਸਾਨ ਵਿਚਾਰੇ ਕਰਜ਼ੇ ਦੀਆਂ ਕਿਸ਼ਤਾਂ ਕਿਵੇਂ ਮੋੜਨਗੇ। ਸੰਤ ਸੀਚੇਵਾਲ ਨੇ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਪੀੜਤ ਕਿਸਾਨਾਂ ਦੇ ਖੇਤਾਂ ਦੀ ਵਿਸ਼ੇਸ਼ ਗੋਦਵਾਰੀਆਂ ਕਰਵਾਈਆਂ ਜਾਣ ਤਾਂ ਜੋ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਸਕੇ।

1

ਸੰਤ ਸੀਚੇਵਾਲ ਨੇ ਅੱਜ ਸਵੇਰੇ 8 ਵਜੇ ਹੀ ਬਾਊਪੁਰ ਜਾ ਕੇ ਬਿਆਸ ਦਰਿਆ ‘ਤੇ ਚੱਲ ਰਹੇ ਰਾਹਤ ਕਾਰਜਾਂ ਦਾ ਜ਼ਾਇਜਾ ਲਿਆ। ਉਨ੍ਹਾਂ ਦੱਸਿਆ ਕਿ ਬਿਆਸ ਦਰਿਆ ਅੰਦਰ ਲੱਗੇ ਐਡਵਾਂਸ ਬੰਨ੍ਹਾਂ ਨੂੰ ਤਿੰਨ ਥਾਵਾਂ ਕਰਮੂਵਾਲ ਪੱਤਣ, ਬਾਊਪੁਰ ਅਤੇ ਆਹਲੀ ਕਲਾਂ ਤੋਂ ਢਾਹ ਲੱਗ ਰਹੀ ਹੈ। ਸੰਤ ਸੀਚੇਵਾਲ ਨੇ ਦੱਸਿਆ ਕਿ ਇਨ੍ਹਾਂ ਐਡਵਾਸ ਬੰਨ੍ਹਾਂ ਨੂੰ ਟੁੱਟਣ ਤੋਂ ਬਚਾਉਣ ਲਈ ਕਿਸਾਨ ਦਿਨ ਰਾਤ ਕੋਸ਼ਿਸ਼ ਵਿੱਚ ਲੱਗੇ ਹੋਏ ਹਨ।

1

ਗੱਲਬਾਤ ਦੌਰਾਨ ਰਾਜ ਸਭ ਮੈਂਬਰ ਸੰਤ ਸੀਚੇਵਾਲ ਨੇ ਕਿ ਪੰਜਾਬ ਦੇ ਕਪੂਰਥਲਾ ਅਤੇ ਤਰਨ-ਤਾਰਨ ਜਿਿਲ੍ਹਆਂ ਦੇ ਮੰਡ ਇਲਾਕੇ ਵਿੱਚ ਹੜ੍ਹ ਨਾਲ ਕਿਸਾਨਾਂ ਦੀਆਂ ਬਰਬਾਦ ਹੋਈਆਂ ਫਸਲਾਂ ਦਾ ਢੱੁਕਵਾਂ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਦੱਸਿਆ ਕਿ ਮੰਡ ਇਲਾਕਾ ਜੋ ਬਿਆਸ ਦਰਿਆ ਦੇ ਐਨ ਵਿਚਕਾਰ ਟਾਪੂਨੁਮਾ ਹੈ, ਉਸ ਵਿੱਚ 16 ਦੇ ਕਰੀਬ ਪਿੰਡ ਹਨ। ਜੋ ਇਸ ਵੇਲੇ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹਨ। ਪਿਛਲੇ ਕਈ ਦਿਨਾਂ ਤੋਂ ਹਿਮਾਚਲ ਅਤੇ ਪੰਜਾਬ ਵਿੱਚ ਪੈ ਰਹੇ ਮੋਹਲੇਧਾਰ ਮੀਂਹ ਕਾਰਨ ਇਹ ਸਥਿਤੀ ਕਾਫ਼ੀ ਵਿਗੜ ਦੀ ਜਾ ਰਹੀ ਹੈ। ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਪੱਤਰ ਰਾਹੀ ਮੰਗ ਕੀਤੀ ਕਿ ਕਿ ਪੰਜਾਬ ਸਮੇਤ ਦੇਸ਼ ਦੇ ਹਰ ਉਸ ਕਿਸਾਨ ਦੀ ਬਾਂਹ ਫੜੀ ਜਾਵੇ ਜਿਸ ਦੀਆਂ ਫਸਲਾਂ ਇਸ ਹੜ੍ਹ ਕਾਰਨ ਤਬਾਹ ਹੋਈਆਂ ਹਨ।

 (For more news apart from  Sant Seechewal wrote letters Prime Minister, Union Agriculture Minister and Punjab Chief Minister News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement