ਖ਼ਬਰਾਂ |

ਤਾਜ਼ਾ |

ਬੰਦੀ ਸਿੰਘਾਂ ਦੀ ਰਿਹਾਈ ਮੋਰਚੇ ਦੌਰਾਨ ਚੰਡੀਗੜ੍ਹ ਪੁਲਿਸ ਵੱਲੋਂ ਵੱਖ-ਵੱਖ ਥਾਣਿਆਂ ਵਿੱਚ FIR ਦਰਜ
Published : Aug 17, 2026, 2:27 pm IST
Updated : Aug 17, 2026, 2:45 pm IST
SHARE ARTICLE
Chandigarh Police registers FIRs in various police stations during protest against release of imprisoned Sikhs
Chandigarh Police registers FIRs in various police stations during protest against release of imprisoned Sikhs

ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ, ਸਿਮਰਨਜੀਤ ਸਿੰਘ ਮਾਨ, ਲੱਖਾ ਸਿਧਾਣਾ, ਭਾਨਾ ਸਿੱਧੂ, ਅਮਿਤੋਜ ਮਾਨ, ਨਵਦੀਪ ਜਲਬੇੜਾ ਸਮੇਤ ਹੋਰਨਾਂ ਉੱਤੇ ਕੀਤਾ ਮਾਮਲਾ ਦਰਜ

ਚੰਡੀਗੜ੍ਹ: ਬੰਦੀ ਸਿੰਘਾਂ ਦੇ ਰਿਹਾਈ ਮੋਰਚੇ ਦੌਰਾਨ ਚੰਡੀਗੜ੍ਹ ਪੁਲਿਸ ਵੱਲੋਂ ਵੱਖ-ਵੱਖ ਥਾਣਿਆਂ ਵਿੱਚ FIR ਦਰਜ ਕੀਤੀਆਂ ਗਈਆਂ ਹਨ ਅਤੇ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 

 * ਥਾਣਾ ਨੌਰਥ (FIR ਨੰ. 97): ਪੰਜਾਬ ਲੋਕ ਭਵਨ, ਸੈਕਟਰ-6 ਦੇ ਕੋਲ ਕਾਨੂੰਨ-ਵਿਵਸਥਾ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ (ਜਿਨ੍ਹਾਂ ਵਿੱਚ ਇਮਾਨ ਸਿੰਘ ਮਾਨ, ਰਛਪਾਲ ਸਿੰਘ, ਸੰਤ ਬਾਬਾ ਚਰਨਜੀਤ ਸਿੰਘ, ਜਤਿੰਦਰ ਸਿੰਘ, ਜਸਵੀਰ ਸਿੰਘ, ਗੁਰਪੰਥ ਸਿੰਘ, ਮਨਦੀਪ ਕੌਰ ਅਤੇ ਰਾਜਿੰਦਰ ਕੌਰ ਸਰਾਂ ਸ਼ਾਮਲ ਹਨ)।

 * ਥਾਣਾ ਸੈਕਟਰ-36 (FIR ਨੰ. 137): ਮਟੌਰ ਬੈਰੀਅਰ 'ਤੇ ਪ੍ਰਦਰਸ਼ਨਕਾਰੀਆਂ ਵੱਲੋਂ ਹਥਿਆਰ (ਤਲਵਾਰਾਂ, ਕੁਹਾੜੀ, ਭਾਲੇ) ਲਹਿਰਾਉਣ, ਬੈਰੀਕੇਡ ਤੋੜਨ ਅਤੇ ਰਸਤਾ ਜਾਮ ਕਰਨ ਦੇ ਦੋਸ਼ ਹੇਠ ਬਾਪੂ ਗੁਰਚਰਨ ਸਿੰਘ, ਲੱਖਾ ਸਿਧਾਣਾ, ਸੁਰਜੀਤ ਫੂਲ, ਭਾਨਾ ਸਿੱਧੂ, ਅਮਿਤੋਜ ਮਾਨ, ਨਵਦੀਪ ਜਲਬੇੜਾ ਸਮੇਤ ਹੋਰਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।

 * ਥਾਣਾ ਨੌਰਥ (FIR ਨੰ. 96): ਹੀਰਾ ਸਿੰਘ ਚੌਂਕ 'ਤੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਅਤੇ ਪੁਲਿਸ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਸਿਮਰਨਜੀਤ ਸਿੰਘ ਮਾਨ, ਦਪਿੰਦਰ ਪ੍ਰਤਾਪ ਸਿੰਘ, ਗੋਪਾਲ ਸਿੰਘ ਅਤੇ ਗੁਰਪ੍ਰੀਤ ਸਿੰਘ 'ਤੇ ਕੇਸ ਦਰਜ ਕੀਤਾ ਗਿਆ।

 * ਥਾਣਾ ਈਸਟ ਸੈਕਟਰ-26 (FIR ਨੰ. 106): ਸੈਕਟਰ-7/8 ਦੀ ਡਿਵਾਈਡਿੰਗ ਰੋਡ 'ਤੇ ਚੈਕਿੰਗ ਦੌਰਾਨ ਦੋ ਸ਼ੱਕੀ ਗੱਡੀਆਂ (KIA ਅਤੇ Innova) ਵਿੱਚੋਂ 4 ਤਲਵਾਰਾਂ ਬਰਾਮਦ ਕਰਕੇ ਲੁਧਿਆਣਾ ਦੇ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦਾ ਬਿਆਨ:

ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਵਾਸਤੇ ਬੰਦੀ ਸਿੰਘ ਰਿਹਾਈ ਮੋਰਚਾ ਵੱਲੋਂ ਦਿੱਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਕੀਤੀ ਗਈ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ।
ਉਨ੍ਹਾਂ ਨੇ ਕੇਂਦਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ:

 * ਪ੍ਰਸ਼ਾਸਨ ਟਕਰਾਅ ਦਾ ਰਸਤਾ ਨਾ ਅਪਣਾਵੇ, ਕਿਉਂਕਿ ਮੋਰਚੇ ਦੇ ਪ੍ਰਬੰਧਕ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਸ਼ਾਂਤਮਈ ਤਰੀਕੇ ਨਾਲ ਆਪਣਾ ਸੰਘਰਸ਼ ਕਰਦੇ ਆ ਰਹੇ ਹਨ।
 * ਐੱਫ.ਆਈ.ਆਰ. ਦਰਜ ਕਰਕੇ ਇਸ ਸੰਘਰਸ਼ ਨੂੰ ਦਬਾਇਆ ਨਹੀਂ ਜਾ ਸਕਦਾ।
 * ਕੇਂਦਰ ਸਰਕਾਰ ਬਿਨਾਂ ਕਿਸੇ ਦੇਰੀ ਦੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਘੱਟ ਤੋਂ ਘੱਟ 10 ਦਿਨ ਦੀ ਪੈਰੋਲ ਦੇਣ ਬਾਰੇ ਵਿਚਾਰ ਕਰੇ ਅਤੇ ਮੋਰਚੇ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨੇ।

ਕਰਨੈਲ ਸਿੰਘ ਪੀਰ ਮੁਹੰਮਦ ਨੇ ਸਮੁੱਚੀ ਸਿੱਖ ਕੌਮ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਦੇਰੀ ਦੇ ਪੰਥ ਵਿੱਚ ਏਕਤਾ ਦੀ ਬੇਹੱਦ ਲੋੜ ਹੈ। ਗੁਰਮਤਿ ਦੀ ਰੌਸ਼ਨੀ ਵਿੱਚ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ "ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ" ਦੇ ਮਿਸ਼ਨ ਨੂੰ ਲੈ ਕੇ ਸਾਨੂੰ ਅੱਗੇ ਵਧਣਾ ਚਾਹੀਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ 15 ਅਗਸਤ ਦੀ ਆਜ਼ਾਦੀ ਦਾ ਅਨੰਦ ਅਸੀਂ ਇਸ ਲਈ ਮਾਣ ਰਹੇ ਹਾਂ ਕਿਉਂਕਿ ਪੰਜਾਬੀਆਂ ਅਤੇ ਸਿੱਖਾਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਪਰ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਅੰਗਰੇਜ਼ਾਂ ਵਾਲੀ ਨੀਤੀ ਅਪਣਾ ਕੇ ਪੰਜਾਬੀਆਂ ਅਤੇ ਸਿੱਖਾਂ ਨੂੰ ਦਬਾਇਆ ਨਹੀਂ ਜਾ ਸਕਦਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

? LIVE | ਅੱਜ ਦੀਆਂ ਵੱਡੀਆਂ ਖ਼ਬਰਾਂ |

14 Sep 2026 2:57 PM

? LIVE | ਅੱਜ ਦੀਆਂ ਵੱਡੀਆਂ ਖ਼ਬਰਾਂ

12 Sep 2026 3:17 PM

SIT ਦੇ ਹੱਥ ਲੱਗੇ ਬਹਿਬਲ ਕਲਾਂ ਘਟਨਾ ਵਾਲੇ ਦਿਨ ਦੇ ਸਬੂਤ

11 Sep 2026 2:56 PM

Amritsar 'ਚ ਜ਼ਬਰਦਸਤ Protest | Baba Sahib ਦੇ ਬੁੱਤ ਦੇ ਨਿਰਾਦਰ 'ਤੇ Chakka Jam | Bhandari Bridge

11 Sep 2026 2:55 PM

ਅੱਜ ਦੀਆਂ ਵੱਡੀਆਂ ਖ਼ਬਰਾਂ

10 Sep 2026 2:56 PM
Advertisement