
ਸੁੱਚਾ ਸਿੰਘ ਛੋਟੇਪੁਰ ਨੂੰ ਆਮ ਆਦਮੀ ਪਾਰਟੀ ਵਿਚ ਵਾਪਸ ਲਿਆਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ।
ਚੰਡੀਗੜ੍ਹ : ਸੁੱਚਾ ਸਿੰਘ ਛੋਟੇਪੁਰ ਨੂੰ ਆਮ ਆਦਮੀ ਪਾਰਟੀ ਵਿਚ ਵਾਪਸ ਲਿਆਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਨੂੰ ਮੱਦੇਨਜ਼ਰ ਰੱਖਦਿਆਂ ਆਪ ਵਫਦ ਸੁੱਚਾ ਸਿੰਘ ਛੋਟੇਪੁਰ ਨੂੰ ਮਿਲਆ। ਆਪ ਆਗੂ ਡਾ ਬਲਵੀਰ ਸਿੰਘ ਦੀ ਅਗਵਾਈ ਵਿਚ ਇਸ ਵਫਦ ਨੇ ਉਨ੍ਹਾਂ ਦੀ ਮੁਹਾਲੀ ਵਿਚਲੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਦੇ ਲਈ ਆਪ ਆਗੂ ਹਰਪਾਲ ਚੀਮਾ ਤੇ ਬਲਜਿੰਦਰ ਕੌਰ ਨੇ ਵੀ ਉਹਨਾਂ ਨਾਲ ਮੁਲਾਕਾਤ ਕੀਤੀ।
ਦਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਵਿਚ ਛੋਟੇਪੁਰ ਦੀ ਮੁੜ ਵਾਪਸੀ ਲਈ ਰਾਹ ਪੱਧਰਾ ਹੋ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਕੇਜਰੀਵਾਲ ਦੇ ਨੁਮਾਇੰਦਿਆਂ ਨੇ ਸੰਭਾਵੀ ਤੌਰ 'ਤੇ ਛੋਟੇਪੁਰ ਨੂੰ ਇਸ ਬਾਰੇ ਹੀ ਸੂਚਨਾ ਦਿੱਤੀ ਹੋਵੇਗੀ। ਦੱਸਣਯੋਗ ਹੈ ਕਿ ਛੋਟੇਪੁਰ ਵਿਰੁਧ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਟਿਕਟਾਂ ਦੀ ਖਰੀਦੋ-ਫਰੋਖ਼ਤ ਦਾ ਇਲਜ਼ਾਮ ਲਾ ਕੇ ਪਾਰਟੀ ਵਿਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਸੀ।
ਉਸ ਤੋਂ ਬਾਅਦ ਛੋਟੇਪੁਰ ਨੇ 'ਆਪਣਾ ਪੰਜਾਬ ਪਾਰਟੀ' ਨਾਂ ਦੀ ਵੱਖਰੀ ਪਾਰਟੀ ਵੀ ਬਣਾ ਲਈ ਸੀ। ਇਸ ਬੈਠਕ ਵਿਚ ਡਾ. ਬਲਵੀਰ ਸਿੰਘ ਦਾ ਕਹਿਣਾ ਹੈ ਕਿ ਸਾਡੇ ਦਿਲ ਵਿਚ ਛੋਟੇਪੁਰ ਲਈ ਬੜੀ ਇੱਜ਼ਤ ਹੈ ਅਤੇ ਉਨ੍ਹਾਂ ਨਾਲ ਹੋਈ ਮੀਟਿੰਗ ਵਿੱਚ ਪੰਜਾਬ ਦੇ ਹਾਲਾਤ ਬਾਰੇ ਹੀ ਚਰਚਾ ਹੋਈ ਹੈ।