ਫਿਰਕੂ ਨਫ਼ਰਤ ਨੂੰ ਤੂਲ ਦੇ ਰਹੇ ਨੇ ਬਾਦਲ-ਮੁੱਖ ਮੰਤਰੀ
Published : Sep 17, 2018, 6:26 pm IST
Updated : Sep 17, 2018, 6:26 pm IST
SHARE ARTICLE
Capt Amrinder Singh
Capt Amrinder Singh

ਬੇਅਦਬੀ ਕੇਸਾਂ ਦੇ ਕਿਸੇ ਵੀ ਦੋਸ਼ੀ ਨੂੰ ਨਾ ਬਖਸ਼ਣ ਦਾ ਅਹਿਦ

ਜ਼ੀਰਕਪੁਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਿਰਕੂ ਨਫ਼ਰਤ ਨੂੰ ਤੂਲ ਦੇਣ ਲਈ ਬਾਦਲਾਂ ’ਤੇ ਵਰਦਿਆਂ ਚਿਤਾਵਨੀ ਦਿੱਤੀ ਕਿ ਬੇਅਦਬੀ ਮਾਮਲਿਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਕਿੰਨਾ ਵੀ ਸ਼ਕਤੀਸ਼ਾਲੀ ਕਿਉਂ ਨਾ ਹੋਵੇ। ਅੱਜ ਇੱਥੇ ਇਕ ਪ੍ਰਾਈਵੇਟ ਸਾਈਨ-ਪਲਾਜ਼ਾ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੇਅਦਬੀ ਕੇਸਾਂ ਦੇ ਮਾਮਲੇ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਹੋਵੇਗੀ।

ਮੁੱਖ ਮੰਤਰੀ ਨੇ ਅਕਾਲੀ ਲੀਡਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਸਖ਼ਤ ਅਲੋਚਨਾ ਕੀਤੀ ਜਿਸ ਨੇ  ਪਵਿੱਤਰ ਗ੍ਰੰਥਾਂ ਦੀ ਬੇਅਦਬੀ ਲਈ ਪਿਛਲੀ ਸਰਕਾਰ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਹੈ। ਬੇਅਦਬੀ ਦੀਆਂ ਵੱਖ-ਵੱਖ ਘਟਨਾਵਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ’ਚ ਖੜਾ ਕਰਨ ਦੇ ਸੰਕਲਪ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਗੁਟਕਾ ਸਾਹਿਬ, ਸ੍ਰੀਮੱਦ ਭਗਵਦ ਗੀਤਾ ਅਤੇ ਕੁਰਾਨ ਸ਼ਰੀਫ ਸਮੇਤ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਲਗਪਗ 200 ਘਟਨਾਵਾਂ ਦੀ ਵਿਸਥਾਰਤ ਪੜਤਾਲ ਕੀਤੀ ਜਾਵੇਗੀ।

cc
 

ਪ੍ਰਕਾਸ਼ ਸਿੰਘ ਬਾਦਲ ਦੇ ਵਿਧਾਨ ਸਭਾ ਹਲਕਾ ਲੰਬੀ ਵਿੱਚ ਕਾਂਗਰਸ ਦੀ ਪ੍ਰਸਤਾਵਿਤ ਰੈਲੀ ਬਾਰੇ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਰੈਲੀ ਕਰਨਾ ਉਨਾਂ ਦੀ ਪਾਰਟੀ ਦਾ ਸਿਆਸੀ ਅਧਿਕਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਰੈਲੀ ਦੌਰਾਨ ਸੂਬੇ ਦੇ ਸ਼ਾਂਤਮਈ ਮਾਹੌਲ ਵਿੱਚ ਕੁੜੱਤਣ ਪੈਦਾ ਕਰਨ ਵਾਲੇ ਬਾਦਲ ਦੇ ਨਾਪਾਕ ਇਰਾਦਿਆਂ ਦਾ ਪਰਦਾਫਾਸ਼ ਕਰਨਗੇ। ਸਾਬਕਾ ਮੁੱਖ ਮੰਤਰੀ ਵੱਲੋਂ ਪੰਜਾਬ ਦੀ ਖਾਤਰ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਹੋਣ ਦੇ ਕੀਤੇ ਦਾਅਵੇ ’ਤੇ ਚੁਟਕੀ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,

‘‘ਚੰਗਾ ਹੋਵੇ ਜੇਕਰ ਬਾਦਲ ਨੂੰ ਪਹਿਲਾਂ ਇਹ ਪੁੱਛਿਆ ਜਾਵੇ ਕਿ ਉਸ ਦੀ ਕੁਰਬਾਨੀ ਮੰਗੀ ਕਿਸੇ ਨੇ ਹੈ। ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨਾਂ ਦੀ ਸਰਕਾਰ ਦੀ ਜ਼ੀਰਕਪੁਰ ਨੂੰ ਸੂਬੇ ਦੇ ਬਿਹਤਰੀਨ ਸ਼ਹਿਰ ਵਜੋਂ ਵਿਕਸਤ ਕਰਨ ਦੀ ਯੋਜਨਾ ਹੈ ਜਿਸ ਵਿੱਚ ਅਤਿ ਆਧੁਨਿਕ ਸਹੂਲਤਾਂ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਪਟਿਆਲਾ ਸੰਸਦੀ ਹਲਕੇ ਵਜੋਂ ਇਸ ਇਲਾਕੇ ਦੀ 1970 ਵਿੱਚ ਨੁਮਾਇੰਦਗੀ ਕੀਤੀ ਸੀ। ਉਸ ਸਮੇਂ ਜ਼ੀਰਕਪੁਰ ਵਿੱਚ ਵਿਰਲੇ-ਟਾਂਵੇ ਮਕਾਨ ਹੁੰਦੇ ਸਨ ਅਤੇ ਸਮੇਂ ਦੇ ਨਾਲ ਇਹ ਤੇਜ਼ੀ ਨਾਲ ਵਿਕਸਿਤ ਹੋਇਆ ਅਤੇ ਟ੍ਰਾਈਸਿਟੀ ਦਾ ਅਨਿੱਖੜਵਾਂ ਹਿੱਸਾ ਬਣ ਗਿਆ ਹੈ।

ਕਾਂਗਰਸ ਦੀ ਸੱਤਾ ਵਿੱਚ ਆਉਣ ਬਾਅਦੇ ਸੂਬੇ ਵਿੱਚ ਨਿਵੇਸ਼ ਦੇ ਹਾਂ-ਪੱਖੀ ਰੁਝਾਨ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜ਼ੀਰਕਪੁਰ ਵਿੱਚ ਨਿਰਮਾਣ ਗਤੀਵਿਧੀਆਂ ਵਿੱਚ ਤੇਜ਼ੀ ਆਈ ਹੈ ਜਿਸ ਦੇ ਨਤੀਜੇ ਵਜੋਂ ਇਸ ਇਲਾਕੇ ਵਿੱਚ ਤਕਰੀਬਨ 28000 ਨਵੇਂ ਮਕਾਨ ਵਿਕੇ ਹਨ। ਦਸਮੇਸ਼ ਨਹਿਰ ਬਾਰੇ ਸਵਾਲਾਂ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਰਿਆਈ ਪਾਣੀਆਂ ਦਾ ਮੁੱਦਾ ਸੁਪਰੀਮ ਕੋਰਟ ਦੇ ਵਿਚਾਰ ਅਧੀਨ ਹੈ ਅਤੇ ਸੂਬਾਈ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਦੌਰਾਨ ਦਸਮੇਸ਼ ਨਹਿਰ ਦੀ ਉਸਾਰੀ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਸੀਨੀਅਰ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਮੁਹਾਲੀ ਗੁਰਪ੍ਰੀਤ ਕੌਰ ਸਪਰਾ ਅਤੇ ਐਸ.ਐਸ.ਪੀ. ਕੁਲਦੀਪ ਸਿੰਘ ਚਾਹਲ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement