
ਪੰਜਾਬ ਸਰਕਾਰ ਵੱਲੋਂ 19 ਸਤੰਬਰ, 2018 ਨੂੰ ਜਨਤਕ ਛੁੱਟੀ ਐਲਾਨੀ ਗਈ ਹੈ
ਚੰਡੀਗੜ : ਪੰਜਾਬ ਸਰਕਾਰ ਵੱਲੋਂ 19 ਸਤੰਬਰ, 2018 ਨੂੰ ਜਨਤਕ ਛੁੱਟੀ ਐਲਾਨੀ ਗਈ ਹੈ ਤਾਂ ਜੋ ਸੂਬੇ ਦੇ ਲੋਕ ਇਸ ਦਿਨ ਹੋਣ ਵਾਲੀਆਂ ਜ਼ਿਲ•ਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰ ਸਕਣ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਵਿੱਚ ਅਤੇ ਚੰਡੀਗੜ• ਵਿਖੇ ਸਥਿਤ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਮਿਤੀ 19 ਸਤੰਬਰ, 2018 ਦਿਨ ਬੁੱਧਵਾਰ ਦੀ ਜਨਤਕ ਛੁੱਟੀ ਐਲਾਨੀ ਗਈ ਹੈ।