ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ
Published : Sep 17, 2018, 6:12 pm IST
Updated : Sep 17, 2018, 6:15 pm IST
SHARE ARTICLE
Vigilance Bureau
Vigilance Bureau

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਹੈਬੋਵਾਲ

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਹੈਬੋਵਾਲ, ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਗੁਰਵਿੰਦਰ  ਸਿੰਘ  ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਕੇਤਨ ਚੋਪੜਾ ਵਾਸੀ ਤਰਸੇਮ ਕਲੋਨੀ, ਲੁਧਿਆਣਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਉਸ ਦੀ ਭੈਣ ਵਲੋਂ ਦਰਜ ਕਰਵਾਏ ਗਏ ਮੁਕੱਦਮੇ ਵਿਚ ਦੋਸ਼ੀਆਂ ਦੀਆਂ ਜਮਾਨਤਾ ਅਦਾਲਤ ਵਿਚੋਂ ਰੱਦ ਕਰਾਉਣ ਬਦਲੇ 15,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 3,000 ਰੁਪਏ ਵਿਚ ਤੈਅ ਹੋਇਆ ਹੈ।

 ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement