ਨਹੀਂ ਰਹੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਖੇਮ ਸਿੰਘ ਗਿੱਲ
Published : Sep 17, 2019, 3:08 pm IST
Updated : Sep 17, 2019, 3:08 pm IST
SHARE ARTICLE
Dr. Khem Singh Gill
Dr. Khem Singh Gill

ਦੱਸ ਦਈਏ ਕਿ ਵਿਗਿਆਨ ਵਿਚ ਸਹਿਯੋਗ ਲਈ ਉਹਨਾਂ ਨੂੰ ਭਾਰਤ ਸਰਕਾਰ ਵੱਲੋਂ ‘ਪਦਮ ਭੂਸ਼ਣ’ ਪੁਰਸਕਾਰ ਸਮੇਤ ਹੋਰ ਵੀ ਕਈ ਪੁਰਸਕਾਰਾਂ ਨਾਲ ਸਨਮਾਨਿਆ ਜਾ ਚੁੱਕਾ ਹੈ।

ਚੰਡੀਗੜ੍ਹ: ਕਲਗੀਧਰ ਟਰੱਸਟ ਬੜੂ ਸਾਹਿਬ ਦੇ ਮੀਤ ਪ੍ਰਧਾਨ ਅਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਖੇਮ ਸਿੰਘ ਗਿੱਲ ਦੁਨੀਆ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਉਹਨਾਂ ਦੀ ਉਮਰ 89 ਸਾਲ ਸੀ।

 



 

 

ਉਹਨਾਂ ਦਾ ਦਿਹਾਂਤ ਅੱਜ ਸਵੇਰੇ ਹੋਇਆ। ਦੱਸ ਦਈਏ ਕਿ ਵਿਗਿਆਨ ਵਿਚ ਸਹਿਯੋਗ ਲਈ ਉਹਨਾਂ ਨੂੰ ਭਾਰਤ ਸਰਕਾਰ ਵੱਲੋਂ ‘ਪਦਮ ਭੂਸ਼ਣ’ ਪੁਰਸਕਾਰ ਸਮੇਤ ਹੋਰ ਵੀ ਕਈ ਪੁਰਸਕਾਰਾਂ ਨਾਲ ਸਨਮਾਨਿਆ ਜਾ ਚੁੱਕਾ ਹੈ। ਇਨ੍ਹਾਂ ਨੇ ਕਣਕ, ਅਲਸੀ ਅਤੇ ਤਿਲ ਦੀਆਂ ਵਧੀਆਂ ਕਿਸਮਾਂ ਤਿਆਰ ਕੀਤੀਆਂ ਅਤੇ “ਪੰਜਾਬ ਵਿਚ ਕਣਕ ਅਤੇ ਹਾਈਬ੍ਰੀਡ ਕਣਕ ਉਪਰ ਖੋਜ“ (Research on wheat and triticale in the Punjab) ਨਾਂ ਦੀ ਕਿਤਾਬ ਵੀ ਲਿਖੀ।

 



 

 

ਦੱਸ ਦਈਏ ਕਿ ਡਾ. ਖੇਮ ਸਿੰਘ ਗਿੱਲ ਦੇ ਦੇਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਡਾ. ਖੇਮ ਸਿੰਘ ਦਾ ਜਨਮ 1 ਸਤੰਬਰ 1930 ਨੂੰ ਜ਼ਿਲ੍ਹਾ ਮੋਗਾ ਦੇ ਪਿੰਡ ਕਾਲੇਕੇ ਚ ਹੋਇਆ ਸੀ।  1949 ਚ ਡਾ. ਗਿੱਲ ਨੇ ਖ਼ਾਲਸਾ ਕਾਲਜ, ਅੰਮ੍ਰਿਤਸਰ ਤੋਂ ਐਗਰੀਕਲਚਰਲ ਸਾਇੰਸ ਚ ਗ੍ਰੈਜੂਏਸ਼ਨ ਕੀਤੀ ਅਤੇ ਆਪਣੀ ਮਾਸਟਰ ਦੀ ਡਿਗਰੀ  1951 ਚ ਪੰਜਾਬ ਯੂਨੀਵਰਸਿਟੀ ਤੋਂ ਪਾਸ ਕੀਤੀ।

ਡਾ. ਗਿੱਲ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ ਇੱਕ ਖੇਤੀਬਾੜੀ ਰਿਸਰਚ ਸਹਾਇਕ ਦੇ ਤੌਰ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਸ਼ੁਰੂ ਕੀਤੀ, ਅਤੇ 1963 ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਚ ਪ੍ਰੋਫ਼ੈਸਰ ਦੇ ਤੌਰ 'ਤੇ ਵਜੋਂ ਨਿਯੁਕਤ ਹੋਏ।  ਇਸ ਦੌਰਾਨ ਕਈ ਆਹੁਦਿਆਂ ਤੋਂ ਰਹਿਣ ਤੋਂ ਬਾਅਦ 1990 ਵਿਚ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਇਸ-ਚਾਂਸਲਰ ਵੀ ਬਣੇ।

Dr.Khem Singh GillDr.Khem Singh Gill

ਇਸ ਤੋਂ ਇਲਾਵਾ ਡਾ. ਗਿੱਲ ਦਾ ਨਾਮ ਪ੍ਰਸਿੱਧ ਸਮਾਜ ਸੇਵੀਆਂ ਵਿੱਚ ਵੀ ਬੜੇ ਮਾਣ ਨਾਲ ਗਿਣਿਆ ਜਾਂਦਾ ਰਹੇਗਾ,, ਪੰਜਾਬੀ ਲੋਕ ਚੈਨਲ ਦੇ ਅਮਰੀਕਾ ਤੋਂ ਹੈੱਡ ਹਰਪਾਲ ਸਿੰਘ ਸੁਨਾਮ ਅਤੇ ਸਮੂਹ ਅਦਾਰਾ ਇਸ ਰੂਹਾਨੀ ਰੂਹ ਅਤੇ ਖੇਤੀ ਖੇਤਰ ਚ ਆਪਣਾ ਯੋਗਦਾਨ ਪਾਉਣ ਵਾਲੇ ਡਾ. ਖੇਮ ਸਿੰਘ ਗਿੱਲ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੈ,

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement