ਨਰਿੰਦਰ ਮੋਦੀ ਵਰਗਾ ਸਮਰੱਥ ਤੇ ਸੂਝਵਾਨ ਪ੍ਰਧਾਨ ਮੰਤਰੀ ਨਹੀਂ ਵੇਖਿਆ : ਪ੍ਰਕਾਸ਼ ਸਿੰਘ ਬਾਦਲ 
Published : Sep 17, 2019, 7:18 pm IST
Updated : Sep 17, 2019, 7:18 pm IST
SHARE ARTICLE
l never seen as capable and intelligent PM like Narendra Modi : Parkash Singh Badal
l never seen as capable and intelligent PM like Narendra Modi : Parkash Singh Badal

ਬਾਦਲ ਨੇ ਪਾਰਟੀ ਦੀ ਮਜਬੂਤੀ ਲਈ ਵਰਕਰਾਂ ਤੇ ਆਗੂਆਂ ਨਾਲ ਵਿਚਾਰਾਂ ਕੀਤੀਆਂ

ਗਿੱਦੜਬਾਹਾ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਗਿੱਦੜਬਾਹਾ ਫੇਰੀ ਦੌਰਾਨ ਅਪਣੇ ਪੁਰਣੇ ਸਾਥੀ ਸਵ. ਮੁਖਤਿਆਰ ਸਿੰਘ ਦੇ ਸਪੁੱਤਰ ਮਲਕੀਤ ਸਿੰਘ ਨਾਲ, ਸਵ. ਯਸ਼ ਪਾਲ ਸਿੰਗਲਾ ਦੇ ਬੇਟੇ ਬਿੰਦਰ ਸਿੰਗਲਾ ਅਤੇ ਬੰਟੂ ਸਿੰਗਲਾ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਵਾਰਕ ਮੈਬਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਉਨ੍ਹਾਂ ਨਾਲ ਗੁਜ਼ਾਰੇ ਪਲਾਂ ਦੀਆਂ ਯਾਦਾਂ ਪਰਵਾਰ ਦੇ ਮੈਂਬਰਾਂ ਨਾਲ ਸਾਂਝੀਆਂ ਕੀਤੀਆਂ।

Narendra Modi & Parkash Singh BadalNarendra Modi & Parkash Singh Badal

ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਤੇ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਹਾਜ਼ਰ ਸਨ। ਇਸ ਮੌਕੇ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਅਮਿਤ ਕੁਮਾਰ ਸਿੰਪੀ ਬਾਂਸਲ ਦੇ ਗ੍ਰਹਿ ਵਿਖੇ ਪਾਰਟੀ ਦੀ ਮਜਬੂਤੀ ਲਈ ਵਰਕਰਾਂ ਤੇ ਆਗੂਆਂ ਨਾਲ ਵਿਚਾਰਾਂ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਅਪਣੀ ਪਾਰਟੀ ਜੋ ਹਮੇਸ਼ਾ ਪੰਜਾਬ ਦੇ ਵਿਕਾਸ ਤੇ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੰਦੀ ਹੈ।

Parkash Singh BadalParkash Singh Badal

ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਨੂੰ ਮਾੜਾ ਕਹਿਣਾ ਨਹੀਂ ਹੈ, ਪਰ ਮੈਂ ਅਪਣੇ 70 ਸਾਲ ਦੇ ਰਾਜਸੀ ਜੀਵਨ ਵਿਚ ਇਸ ਤੋਂ ਪਹਿਲਾਂ ਨਰਿੰਦਰ  ਮੋਦੀ ਵਰਗਾ ਸਮਰੱਥ ਤੇ ਸੂਝਵਾਨ ਪ੍ਰਧਾਨ ਮੰਤਰੀ ਨਹੀਂ ਵੇਖਿਆ। ਇਸ ਮੌਕ ਐਡਵੋਕੇਟ ਗੁਰਮੀਤ ਸਿੰਘ ਮਾਨ, ਅਸ਼ੋਕ ਬੁੱਟਰ, ਜਸਵੰਤ ਸਿੰਘ, ਹਰਜੀਤ ਸਿੰਘ ਮਾਨ ਸ਼ਾਮ ਸੰਦਰ ਛਿੰਦੀ, ਸੁਰਿੰਦਰ ਸਿੰਘ, ਡਾ. ਭੁਪਿੰਦਰ ਸਿੰਘ, ਕੌਸਲਰ ਕੁਲਵਿੰਦਰ ਢਿੱਲੋਂ, ਹਰਵਿੰਦਰ ਸਿੰਘ ਕਾਕਾ ਆਦਿ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement