
ਮੈਡੀਕਲ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੀਤੀ ਮੀਟਿੰਗ
ਅੰਮ੍ਰਿਤਸਰ: ਅੰਮ੍ਰਿਤਸਰ ਵਿਖੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਤੇ ਹਸਪਤਾਲ ‘ਚ ਉਚ ਪੱਧਰੀ ਮੀਟਿੰਗ ਕੀਤੀ ਗਈ। ਜਿਸ ਵਿਚ ਉਹਨਾਂ ਐਲਾਨ ਕੀਤਾ ਕਿ ਸਰਕਾਰੀ ਮੈਡੀਕਲ ਕਾਲਜਾਂ ਵਿਚ ਖਾਲੀ ਪਈਆਂ ਅਸਾਮੀਆਂ ਛੇਤੀ ਭਰੀਆਂ ਜਾਣਗੀਆਂ ਅਤੇ ਇਸ ਦੇ ਨਾਲ-ਨਾਲ ਇੰਨਾਂ ਦਾ ਮੁੱਢਲਾ ਢਾਂਚਾ ਵਿਕਸਤ ਕਰ ਕੇ ਹਰ ਤਰਾਂ ਦੇ ਡਾਕਟਰੀ ਟੈਸਟ ਹਸਪਤਾਲ ਦੇ ਅੰਦਰੋਂ ਹੀ ਕਰਨ ਦੀ ਸਹੂਲਤ ਮਰੀਜ਼ਾਂ ਨੂੰ ਦਿੱਤੀ ਜਾਵੇਗੀ। Meeting
ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਮੈਡੀਕਲ ਕਾਲਜ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ। ਉਨਾਂ ਮੀਟਿੰਗ ਦੌਰਾਨ ਕਾਲਜ ਦੀ ਪ੍ਰਿੰਸੀਪਲ ਕੋਲੋਂ ਕਾਲਜ ਵਿਚ ਖਾਲੀ ਪਈਆਂ ਆਸਾਮੀਆਂ ਦੀ ਪੂਰੀ ਜਾਣਕਾਰੀ ਲਈ ਅਤੇ ਕਿਹਾ ਕਿ ਜਲਦ ਹੀ ਸਰਕਾਰੀ ਮੈਡੀਕਲ ਕਾਲਜਾਂ ਵਿਚ ਖਾਲੀ ਪਈਆਂ ਸਾਰੀਆਂ ਆਸਾਮੀਆਂ ਨੂੰ ਭਰਿਆ ਜਾਵੇਗਾ।
Meeting
ਜ਼ਿਕਰਯੋਗ ਹੈ ਕਿ ਓਮ ਪ੍ਰਕਾਸ਼ ਸੋਨੀ ਵੱਲੋਂ ਸਖ਼ਤ ਸ਼ਬਦਾਂ ਵਿਚ ਡਾਕਟਰਾਂ ਨੂੰ ਚਿਤਾਵਨੀ ਦਿੱਤੀ ਕਿ ਜੇ ਕਿਸੇ ਵਿਭਾਗ ਦੀ ਮਸ਼ੀਨਰੀ ਬੰਦ ਹੋਈ ਤਾਂ ਸਬੰਧਤ ਮੁਖੀ ਜ਼ਿੰਮੇਵਾਰ ਹੋਵੇਗਾ। ਸੋਨੀ ਨੇ ਕਿਹਾ ਕਿ ਜਿਹੜੀਆਂ ਮਸ਼ੀਨਾਂ ਨੂੰ ਰਿਪੇਅਰ ਦੀ ਜ਼ਰੂਰਤ ਹੈ ਉਹਨਾਂ ਦੀ ਤੁਰੰਤ ਰਿਪੇਅਰ ਕਰਵਾਈ ਜਾਵੇ।
Meeting
ਉੱਥੇ ਹੀ ਓਪੀ ਸੋਨੀ ਨੇ ਕਿਹਾ ਕਿ ਅੰਮ੍ਰਿਤਸਰ ਦਾ ਮੈਡੀਕਲ ਕਾਲਜ ਸਭ ਤੋਂ ਪੁਰਾਣਾ ਕਾਲਜ ਹੈ ਅਤੇ ਦੇਸ਼ ਦੇ ਵੱਡੇ-ਵੱਡੇ ਡਾਕਟਰ ਇਸ ਕਾਲਜ ਦੀ ਦੇਣ ਹਨ। ਉਨਾਂ ਵੱਲੋਂ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਦਾ ਮੁਕੰਮਲ ਵਿਕਾਸ ਕਰਕੇ ਇਸ ਦਾ ਨਾਂ ਮੁੜ ਰੌਸ਼ਨ ਕਰਨ ਦਾ ਦਾਅਵਾ ਵੀ ਕੀਤਾ ਗਿਆ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।