
ਡੀ.ਸੀ ਗੁਰਦਾਸਪੁਰ ਨਾਲ ਬਦਸਲੂਕੀ 'ਚ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁਧ ਦਰਜ ਮਾਮਲੇ 'ਚ ਬੈਂਸ ਵਲੋਂ ਜ਼ਿਲ੍ਹਾ ਸੈਸ਼ਨ ਅਦਾਲਤ ਗੁਰਦਾਸਪੁਰ 'ਚ ਦਾਇਰ ਕੀਤੀ...
ਬਟਾਲਾ (ਭੱਲਾ): ਡੀ.ਸੀ ਗੁਰਦਾਸਪੁਰ ਨਾਲ ਬਦਸਲੂਕੀ 'ਚ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁਧ ਦਰਜ ਮਾਮਲੇ 'ਚ ਬੈਂਸ ਵਲੋਂ ਜ਼ਿਲ੍ਹਾ ਸੈਸ਼ਨ ਅਦਾਲਤ ਗੁਰਦਾਸਪੁਰ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ ਨੂੰ ਸੈਸ਼ਨ ਅਦਾਲਤ ਵਲੋਂ ਖਾਰਜ ਕਰ ਦਿਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਗੁਰਦਾਸੁਪਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨਾਲ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਬਟਾਲਾ ਵਿਚ ਵਾਪਰੇ ਪਟਾਕਾ ਫ਼ੈਕਟਰੀ 'ਚ ਹੋਏ ਹਾਦਸੇ ਦੌਰਾਨ
ਇਕ ਲਾਸ਼ ਦੀ ਸ਼ਨਾਖਤ ਨੂੰ ਲੈ ਕੇ ਕੀਤੀ ਗਈ ਕਥਿਤ ਬਦਸਲੂਕੀ ਤੋਂ ਬਾਅਦ ਪੁਲਿਸ ਵਲੋਂ ਦਰਜ ਕੀਤੇ ਗਏ ਮਾਮਲੇ 'ਚ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਲਾਈ ਗਈ ਜ਼ਮਾਨਤ ਅਰਜੀ 'ਤੇ ਅੱਜ ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਦਾਸਪੁਰ ਦੀ ਅਦਾਲਤ ਵਿਚ ਸੁਣਵਾਈ ਹੋਈ, ਦੋਵਾਂ ਪੱਖਾਂ ਦੀ ਬੈਹਸ ਤੋਂ ਬਾਅਦ ਸੈਸ਼ਨ ਅਦਾਲਤ ਨੇ ਬੈਂਸ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿਤਾ ਜਿਸ ਨਾਲ ਵਿਧਾਇਕ ਬੈਂਸ ਨੂੰ ਇਕ ਵਾਰ ਫਿਰ ਝਟਕਾ ਲੱਗਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।