ਕਿਸਾਨਾਂ ਤੇ 'ਆਪ' ਦੇ ਦਬਾਅ ਕਾਰਨ ਬਦਲਿਆ ਅਕਾਲੀ ਦਲ ਨੇ ਫੈਸਲਾ - ਭਗਵੰਤ ਮਾਨ 
Published : Sep 17, 2020, 4:02 pm IST
Updated : Sep 17, 2020, 7:17 pm IST
SHARE ARTICLE
Bhagwant Mann
Bhagwant Mann

ਬਿਲ ਦੇ ਵਿਰੋਧ 'ਚ ਵੋਟ ਪਾਉਣ ਬਾਰੇ ਕੋਰਾ ਝੂਠ ਬੋਲ ਰਿਹੈ ਸੁਖਬੀਰ ਬਾਦਲ  

ਚੰਡੀਗੜ੍ਹ  /  ਨਵੀਂ ਦਿੱਲੀ ,   17 ਸਤੰਬਰ ,  2020 - ਆਮ ਆਦਮੀ ਪਾਰਟੀ  (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਬਾਦਲਾਂ ਨੂੰ ਗਿਰਗਟ ਵਾਂਗ ਰੰਗ ਬਦਲਣ ਵਾਲੇ ਮੌਕਾਪ੍ਰਸਤ ਦੱਸਦੇ ਹੋਏ ਕਿਹਾ ਕਿ 'ਆਪ' ਅਤੇ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਐਮਐਸਪੀ ਆਰਡੀਨੈਂਸ 'ਤੇ ਯੂ-ਟਰਨ ਲੈ ਲਿਆ ਹੈ, ਇਹ ਸਾਡੀ ਜਿੱਤ ਹੈ ।

Former MLA Jarnail SinghFormer MLA Jarnail Singh

ਮਾਨ ਪਾਰਟੀ ਦਫ਼ਤਰ ਤੋਂ ਪੰਜਾਬ ਦੇ ਪ੍ਰਭਾਰੀ ਅਤੇ ਵਿਧਾਇਕ ਜਰਨੈਲ ਸਿੰਘ ਦੇ ਨਾਲ ਮੀਡੀਆ ਦੇ ਰੂਬਰੂ ਸਨ। ਭਗਵੰਤ ਮਾਨ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਤੱਕ ਸ਼੍ਰੋਮਣੀ ਅਕਾਲੀ ਦਲ ਇਸ ਕਿਸਾਨ ਵਿਰੋਧੀ ਬਿੱਲਾਂ ਦਾ ਸਮਰਥਨ ਕਰ ਰਹੀ ਸੀ ਅਤੇ ਅੱਜ ਉਹ ਮਗਰਮੱਛ ਦੇ ਹੰਝੂ ਵਹਾ ਰਹੇ ਹਨ। ਪੰਜਾਬ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੋਵਾਂ ਨੇ ਪਹਿਲਾਂ ਇਸ ਬਿੱਲ ਦਾ ਸਮਰਥਨ ਕੀਤਾ ਸੀ।  ਉਨ੍ਹਾਂ ਨੂੰ ਇਸ ਕਿਸਾਨ ਵਿਰੋਧੀ ਬਿੱਲ ਨੂੰ ਉਸ ਸਮੇਂ ਰੋਕਣਾ ਚਾਹੀਦਾ ਹੈ ਸੀ,

Bhagwant Mann Bhagwant Mann

ਜਦੋਂ ਇਹ ਸ਼ੁਰੂਆਤੀ ਪੜਾਅ ਵਿੱਚ ਸੀ ਅਤੇ ਉਸ ਸਮੇਂ ਇਸ ਬਿੱਲ ਨੂੰ ਸੰਸਦ ਤੱਕ ਪਹੁੰਚਣ ਹੀ ਨਹੀਂ ਦੇਣਾ ਚਾਹੀਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਉਸ ਦਿਨ ਅਸਤੀਫ਼ਾ ਦੇਣਾ ਚਾਹੀਦਾ ਸੀ,  ਜਦੋਂ ਕੇਂਦਰੀ ਕੈਬਿਨੇਟ ਵਿੱਚ ਇਹ ਬਿਲ ਆਇਆ ਸੀ ਅਤੇ ਉਹ ਮੌਜੂਦ ਸਨ, ਉਸ ਸਮੇਂ ਉਨ੍ਹਾਂ ਨੂੰ ਵਾਕਆਊਟ ਕਰਨਾ ਚਾਹੀਦਾ ਸੀ, ਪਰੰਤੂ ਉਸ ਸਮੇਂ ਉਨ੍ਹਾਂ ਨੇ ਸਹਿਮਤੀ ਦੇ ਦਿੱਤੀ।

Sukhbir Badal, Harsimrat Kaur BadalSukhbir Badal, Harsimrat Kaur Badal

ਉੱਥੇ ਹੀ ਜਰਨੈਲ ਸਿੰਘ  ਨੇ ਕਿਹਾ ਕਿ ਖੇਤੀ ਆਰਡੀਨੈਂਸਾਂ ਨਾਲ ਬਾਦਲ ਦਲ ਅਤੇ ਕਾਂਗਰਸ ਦਾ ਅਸਲੀ ਚਿਹਰਾ ਕਿਸਾਨਾਂ ਦੇ ਸਾਹਮਣੇ ਬੇਨਕਾਬ ਹੋ ਗਿਆ ਹੈ। ਅਸੀਂ ਸੰਸਦ ਦੇ ਅੰਦਰ ਅਤੇ ਬਾਹਰ ਆਪਣਾ ਵਿਰੋਧ ਜਾਰੀ ਰੱਖਾਂਗੇ ਅਤੇ ਲੋਕਾਂ ਨੂੰ ਦੱਸਾਂਗੇ ਕਿ ਬਾਦਲ ਅਤੇ ਕਾਂਗਰਸ ਦੋਵੇਂ ਕਿਸਾਨ ਵਿਰੋਧੀ ਹਨ। ਜਰਨੈਲ ਸਿੰਘ ਦੇ ਅਨੁਸਾਰ ਇਹ ਆਰਡੀਨੈਂਸ ਕਾਂਗਰਸ ਦਾ ਹੀ ਬੀਜਿਆ ਹੋਇਆ ਬੀਜ ਹੈ, ਜਿਸ ਦਾ ਖਾਮਿਆਜਾ ਪੂਰੇ ਦੇਸ਼ ਦੇ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ ।

MSPMSP

'ਆਪ' ਆਗੂਆਂ ਨੇ ਕਿਹਾ ਕਿ ਸਾਰਿਆਂ ਨੇ ਵੇਖਿਆ ਹੈ ਕਿ ਬੇਸ਼ੱਕ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਹੋਣ ਜਾਂ ਪ੍ਰਕਾਸ਼ ਸਿੰਘ ਬਾਦਲ ਹੋਣ ਜਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਹੋਣ, ਕਿਸ ਤਰਾਂ ਪਿਛਲੇ ਕਈ ਮਹੀਨਿਆਂ ਤੋਂ ਇਸ ਐਮਐਸਪੀ ਆਰਡੀਨੈਂਸ ਦੀ ਵਕਾਲਤ ਕਰਦੇ ਰਹੇ ਹਨ ਕਿ ਇਹ ਆਰਡੀਨੈਂਸ ਕਿਸਾਨਾਂ ਦੇ ਹਿਤ ਵਿੱਚ ਹੈ ਅਤੇ ਜਦੋਂ ਕਿਸਾਨਾਂ ਦਾ ਦਬਾਅ ਇਨ੍ਹਾਂ 'ਤੇ ਪਿਆ, ਤਾਂ  ਕਿਸਾਨਾਂ ਨੇ ਇਸ ਗੱਲ ਦਾ ਐਲਾਨ ਕਰ ਦਿੱਤਾ ਕਿ ਜੋ ਇਸ ਆਰਡੀਨੈਂਸ ਦੇ ਹੱਕ ਵਿੱਚ ਹੈ, ਉਹ ਕਿਸਾਨਾਂ ਦੇ ਖ਼ਿਲਾਫ਼ ਹੈ, ਤਾਂ ਕਿਸ ਤਰਾਂ ਅਕਾਲੀ ਦਲ ਦੇ ਆਗੂਆਂ ਨੇ ਗਿਰਗਟ ਦੀ ਤਰਾਂ ਰੰਗ ਬਦਲਿਆ ਹੈ, ਇਹ ਸਾਫ਼ ਤੌਰ 'ਤੇ ਵੇਖਿਆ ਜਾ ਸਕਦਾ ਹੈ।

manpreet Badal Manpreet Badal

ਕਾਂਗਰਸ 'ਤੇ ਮੌਕਾਪ੍ਰਸਤੀ ਦਾ ਇਲਜ਼ਾਮ ਲਗਾਉਂਦੇ ਹੋਏ 'ਆਪ'  ਆਗੂਆਂ ਨੇ ਕਿਹਾ ਕਿ ਇਸ ਆਰਡੀਨੈਂਸ ਲਈ ਚਰਚਾ ਕਰਨ ਲਈ ਜੋ ਹਾਈ ਪਾਵਰ ਕਮੇਟੀ ਬਣਾਈ ਗਈ ਸੀ, ਉਸ ਹਾਈ ਪਾਵਰ ਕਮੇਟੀ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਖ਼ੁਦ ਸ਼ਾਮਲ ਸਨ ਅਤੇ ਇਸ ਆਰਡੀਨੈਂਸ 'ਤੇ ਆਪਣੀ ਸਹਿਮਤੀ ਦਿੱਤੀ ਸੀ, ਇਸ ਦੇ ਨਾਲ ਹੀ ਵਿੱਤ ਮੰਤਰੀ  ਮਨਪ੍ਰੀਤ ਸਿੰਘ ਬਾਦਲ ਜੋ ਖ਼ੁਦ ਜਾ ਕੇ ਇਸ ਆਰਡੀਨੈਂਸ ਦੀ ਸਿਫ਼ਾਰਿਸ਼ ਕਰ ਕੇ ਆਏ ਸਨ। ਇਨ੍ਹਾਂ ਲੀਡਰਾਂ ਦੇ ਵੀ ਅਸਲੀ ਚਿਹਰੇ ਜਨਤਾ ਦੇ ਸਾਹਮਣੇ ਆ ਚੁੱਕੇ ਹਨ।

Union Minister Narendra Singh TomarUnion Minister Narendra Singh Tomar

ਭਗਵੰਤ ਮਾਨ  ਨੇ ਦੱਸਿਆ ਕਿ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਲਗਾਤਾਰ ਬਾਦਲ ਪਰਿਵਾਰ ਪੰਜਾਬ ਦੇ ਕਿਸਾਨਾਂ ਨੂੰ ਇਸ ਆਰਡੀਨੈਂਸ ਉੱਤੇ ਸਹਿਮਤੀ ਜਤਾਉਣ ਲਈ ਤਰਾਂ-ਤਰਾਂ ਦੇ ਹੱਥਕੰਡੇ ਆਪਣਾ ਰਹੇ ਹਨ। ਕਦੇ ਨਰਿੰਦਰ ਸਿੰਘ ਤੋਮਰ ਨੂੰ ਚੰਡੀਗੜ੍ਹ ਬੁਲਾਇਆ ਜਾ ਰਿਹਾ ਹੈ, ਕਦੇ ਉਨ੍ਹਾਂ ਦੀ ਚਿੱਠੀ ਦਿਖਾਈ ਜਾ ਰਹੀ ਹੈ, ਕਦੇ ਪ੍ਰਕਾਸ਼ ਸਿੰਘ ਬਾਦਲ ਤੋਂ ਕਹਾਇਆ ਜਾ ਰਿਹਾ ਹੈ ਕਿ ਇਹ ਬਿੱਲ ਬਹੁਤ ਚੰਗਾ ਹੈ, ਕਿਸਾਨਾਂ ਦੀ ਭਲਾਈ ਲਈ ਹੈ, ਇਹ ਬਿੱਲ ਆਉਣਾ ਚਾਹੀਦਾ ਹੈ, ਕਦੇ ਹਰਸਿਮਰਤ ਕੌਰ ਨੇ ਵੀਡੀਓ ਜਾਰੀ ਕਰ ਕੇ ਕਿਹਾ ਕਿ ਵਿਰੋਧੀ ਪਾਰਟੀਆਂ ਲੋਕਾਂ ਨੂੰ ਗੁਮਰਾਹ ਕਰ ਰਹੀਆਂ ਹਨ, ਇਹ ਬਿੱਲ ਕਿਸਾਨਾਂ ਦੇ ਹਿਤ ਵਾਲਾ ਹੈ।

Badal Family At Akal Takht SahibBadal Family 

ਜਦੋਂ ਕਿਸਾਨਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਬਾਦਲ ਪਰਿਵਾਰ ਨੂੰ ਜ਼ਮੀਨੀ ਹਕੀਕਤ ਪਤਾ ਚੱਲੀ ਤਾਂ ਇਸ ਮੁੱਦੇ 'ਤੇ ਬਾਦਲ ਪਰਿਵਾਰ ਅਤੇ ਅਕਾਲੀ ਦਲ ਨੇ ਯੂ-ਟਰਨ ਲੈ ਲਿਆ। ਉਨ੍ਹਾਂ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਵਿੱਚ ਇਹ ਕਿਹਾ ਸੀ, ਕਿ ਸਾਡੇ ਤੋਂ ਤਾਂ ਇਸ ਬਿੱਲ ਦੇ ਬਾਰੇ ਪੁੱਛਿਆ ਹੀ ਨਹੀਂ ਗਿਆ, ਜਦੋਂ ਕਿ ਪਿਛਲੇ 3 ਮਹੀਨੇ ਤੋਂ ਪੂਰਾ ਅਕਾਲੀ ਦਲ ਅਤੇ ਬਾਦਲ ਪਰਿਵਾਰ ਕਿਸਾਨਾਂ ਨੂੰ ਤਰਾਂ-ਤਰਾਂ ਦੇ ਹੱਥਕੰਡੇ ਨਾਲ ਇਸ ਆਰਡੀਨੈਂਸ 'ਤੇ ਸਹਿਮਤ ਕਰਨ ਲਈ ਜੱਦੋ-ਜਹਿਦ ਕਰ ਰਿਹਾ ਸੀ।

MSP decision on cropsMSP decision on crops

ਭਗਵੰਤ ਮਾਨ ਨੇ ਦੱਸਿਆ ਕਿ ਹੁਣੇ ਕੁੱਝ ਦਿਨ ਪਹਿਲਾਂ ਹੀ ਪ੍ਰਕਾਸ਼ ਸਿੰਘ ਬਾਦਲ ਕਹਿ ਰਹੇ ਸਨ,  ਕਿ ਇਸ ਆਰਡੀਨੈਂਸ ਨਾਲ ਐਮਐਸਪੀ ਨੂੰ ਕੋਈ ਖ਼ਤਰਾ ਨਹੀਂ ਹੈ ਅਤੇ ਅੱਜ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਦੀ ਇਸ ਆਰਡੀਨੈਂਸ ਦੇ ਆਉਣ ਨਾਲ ਐਮਐਸਪੀ ਬਰਬਾਦ ਹੋ ਜਾਵੇਗਾ ਅਤੇ ਖ਼ਤਮ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੈਂ (ਮਾਨ) ਬਾਦਲ ਪਰਿਵਾਰ ਨੂੰ ਅਪੀਲ ਕਰਨਾ ਚਾਹੁੰਦਾ ਹਾਂ ਕਿ ਘੱਟੋ ਘੱਟ ਝੂਠ ਬੋਲਣ ਸਮੇਂ ਤਾਂ ਆਪਸ ਵਿੱਚ ਸਲਾਹ-ਮਸ਼ਵਰਾ ਕਰ ਲਿਆ ਕਰੋ ।

Bhagwant MannBhagwant Mann

ਭਗਵੰਤ ਮਾਨ ਨੇ ਕਿਹਾ ਕਿ ਬਾਦਲਾਂ ਖ਼ਾਸ ਤੌਰ 'ਤੇ ਕੈਬਿਨੇਟ ਬੈਠਕ ਵਿਚ ਹਰਸਿਮਰਤ ਕੌਰ ਬਾਦਲ ਨੂੰ ਜਦੋਂ ਬਿਲ ਦਾ ਵਿਰੋਧ ਕਰਨਾ ਚਾਹੀਦਾ ਸੀ, ਉਸ ਸਮੇਂ ਅਕਾਲੀ ਦਲ ਨੇ ਆਰਡੀਨੈਂਸ ਦਾ ਸਮਰਥਨ ਕੀਤਾ ਅਤੇ ਹੁਣ ਕਿਸਾਨ ਸੜਕਾਂ 'ਤੇ ਉੱਤਰ ਆਏ, ਤਾਂ ਅਸਤੀਫ਼ਾ ਦੇਣ ਦਾ ਢੌਂਗ ਕਰ ਰਹੇ ਹਨ। ਮਾਨ ਨੇ ਕਿਹਾ ਕਿ ਕਾਂਗਰਸ ਦੋ ਕਿਸ਼ਤੀਆਂ ਵਿੱਚ ਸਵਾਰ ਸਦਨ ਵਿੱਚ ਆਰਡੀਨੈਂਸ ਦਾ ਸਮਰਥਨ ਕਰ ਰਹੀ ਹੈ ਅਤੇ ਜਨਤਾ ਦੇ ਸਾਹਮਣੇ ਵਿਰੋਧ ਦਾ ਝੂਠਾ ਡਰਾਮਾ ਕਰ ਰਹੀ ਹੈ।

Captain Amarinder Singh Captain Amarinder Singh

ਮਾਨ ਨੇ ਅਮਰਿੰਦਰ ਸਿੰਘ ਨੂੰ ਝੂਠਾ 'ਰਾਜਾ' ਦੱਸਦੇ ਹੋਏ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਨਾਂ ਤਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ, ਨਾ ਹੀ ਕਿਸੇ ਨੂੰ ਨੌਕਰੀ ਦਿੱਤੀ ਗਈ ਅਤੇ ਨਾ ਹੀ ਕਿਸਾਨਾਂ ਦੀਆਂ ਆਤਮ-ਹੱਤਿਆਵਾਂ ਰੁਕੀਆਂ  ਹਨ। ਭਗਵੰਤ ਮਾਨ ਨੇ ਕਿਹਾ ਕਿ ਅੱਜ ਜਦੋਂ ਸਦਨ ਦੇ ਪਟਲ (ਫਲੌਰ) ਉੱਤੇ ਇਹ ਬਿੱਲ ਰੱਖਿਆ ਜਾਵੇਗਾ ਤਾਂ ਇੱਕ ਵਾਰ ਫਿਰ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਮਗਰਮੱਛ ਦੇ ਹੰਝੂ ਬਹਾਏ ਜਾਣਗੇ,  ਝੂਠਾ ਵਿਰੋਧ ਕਰਨ ਦਾ ਢੌਂਗ ਕੀਤਾ ਜਾਵੇਗਾ।

AAPAAP

ਆਮ ਆਦਮੀ ਪਾਰਟੀ ਪਹਿਲਾਂ ਵੀ ਕਿਸਾਨਾਂ ਦੇ ਨਾਲ ਖੜੀ ਸੀ ਅਤੇ ਅੱਜ ਵੀ ਸਦਨ ਦੇ ਅੰਦਰ ਅਤੇ ਬਾਹਰ ਸੜਕਾਂ ਉੱਤੇ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਅੱਗੇ ਵੀ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵੇਂ ਪਾਰਟੀਆਂ ਦੀ ਆਪਸ ਵਿਚ ਮਿਲੀਭੁਗਤ ਹੈ, ਅੰਦਰ ਤੋਂ ਕੁੱਝ ਹੋਰ ਅਤੇ ਬਾਹਰ ਤੋਂ ਕੁੱਝ ਹੋਰ। ਉਨ੍ਹਾਂ ਨੇ ਕਿਹਾ ਕਿਉਂਕਿ ਕੇਂਦਰ ਸਰਕਾਰ ਕੋਲ ਲੋਕ ਸਭਾ ਵਿੱਚ ਬਹੁਮਤ ਹੈ, ਤਾਂ ਲੋਕ ਸਭਾ ਵਿੱਚ ਇਹ ਪ੍ਰਸਤਾਵ ਪਾਸ ਹੋਣਾ ਹੀ ਹ, ਪਰੰਤੂ ਜੇਕਰ ਠੀਕ ਮਾਅਨੇ ਵਿੱਚ ਅਕਾਲੀ ਦਲ ਅਤੇ ਕਾਂਗਰਸ ਕਿਸਾਨਾਂ ਦੇ ਹਿਤੈਸ਼ੀ ਹਨ ਤਾਂ ਮਿਲ ਕੇ ਰਾਜ ਸਭਾ ਵਿੱਚ ਇਸ ਬਿਲ ਦਾ ਵਿਰੋਧ ਕਰਨ, ਕਿਉਂਕਿ ਰਾਜ ਸਭਾ ਵਿੱਚ ਕੇਂਦਰ ਸਰਕਾਰ ਦੇ ਕੋਲ ਬਹੁਮਤ ਨਹੀਂ ਹੈ, ਤਾਂ ਰਾਜ ਸਭਾ ਵਿੱਚ ਇਸ ਬਿਲ ਨੂੰ ਰੋਕਿਆ ਜਾ ਸਕਦਾ ਹੈ ।

 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement