
ਮੁੱਖ ਮੰਤਰੀ ਨੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ ਦੇ ਚੇਅਰਮੈਨ ਸੁਖਬੀਰ ਸਿੰਘ ਸੰਧੂ ਦਾ ਵੀ ਇਸ ਵੱਕਾਰੀ ਸੜਕੀ ਪ੍ਰਾਜੈਕਟ ਨੂੰ ਮਨਜ਼ੂਰ ਕਰਨ ਲਈ ਧੰਨਵਾਦ ਕੀਤਾ ਹੈ
ਚੰਡੀਗੜ੍ਹ, 17 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਤੇ ਰਾਜ ਮਾਰਗੀ ਮੰਤਰੀ ਨਿਤਿਨ ਗਡਕਰੀ ਦਾ 72 ਕਿਲੋਮੀਟਰ ਲੰਬੇ ਬਿਆਸ-ਮਹਿਤਾ-ਬਟਾਲਾ-ਡੇਰਾ ਬਾਬਾ ਨਾਨਕ ਸੜਕੀ ਪ੍ਰਾਜੈਕਟ ਦੀ ਅਪਗ੍ਰਡੇਸ਼ਨ ਕਰਨ ਬਾਰੇ ਸੂਬਾ ਸਰਕਾਰ ਦੀ ਤਜਵੀਜ਼ ਨੂੰ ਪ੍ਰਵਾਨ ਕਰਨ ਲਈ ਧੰਨਵਾਦ ਕੀਤਾ ਹੈ। ਇਹ ਸੜਕੀ ਪ੍ਰਾਜੈਕਟ 'ਭਾਰਤਮਾਲਾ ਪਰਿਯੋਜਨਾ' ਦੇ ਪਹਿਲੇ ਪੜਾਅ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਾਲ ਭਰ ਚੱਲਣ ਵਾਲੇ ਜਸ਼ਨਾਂ ਦਾ ਹਿੱਸਾ ਹੈ।
Nitin Gadkari
ਮੁੱਖ ਮੰਤਰੀ ਨੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ ਦੇ ਚੇਅਰਮੈਨ ਸੁਖਬੀਰ ਸਿੰਘ ਸੰਧੂ ਦਾ ਵੀ ਇਸ ਵੱਕਾਰੀ ਸੜਕੀ ਪ੍ਰਾਜੈਕਟ ਨੂੰ ਮਨਜ਼ੂਰ ਕਰਨ ਲਈ ਧੰਨਵਾਦ ਕੀਤਾ ਹੈ ਜਿਹੜਾ ਬਿਆਸ ਨੂੰ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਨਾਲ ਜੋੜਦਾ ਜੋ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਨਾਲ ਸਬੰਧਤ ਕਸਬਾ ਹੈ।
National Highways Authority of India
ਮੁੱਖ ਮੰਤਰੀ ਨੇ ਕਿਹਾ ਕਿ ਇਸ ਸੜਕੀ ਪ੍ਰਾਜੈਕਟ ਨੂੰ ਚਾਰ ਮਾਰਗੀ ਸੜਕ ਵਜੋਂ ਅਪਗ੍ਰੇਡ ਕਰਨ ਦੇ ਨਾਲ ਇਸ ਖਿੱਤੇ ਦੇ ਸਰਬ ਪੱਖੀ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਇਸ ਤੋਂ ਇਲਾਵਾ ਇਸ ਖਿੱਤੇ ਦੀ ਧਾਰਮਿਕ ਸੈਰ ਸਪਾਟਾ ਦੀ ਸੰਭਾਵਨਾ ਨੂੰ ਵੀ ਲਾਭ ਪੁੱਜੇਗਾ ਅਤੇ ਉਦਯੋਗਿਕ ਸ਼ਹਿਰ ਬਟਾਲਾ ਦੇ ਬੁਨਿਆਦੀ ਢਾਂਚਾ ਨੂੰ ਵੀ ਹੁਲਾਰਾ ਮਿਲੇਗਾ।
Captain Amarinder Singh
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਪ੍ਰਾਜੈਕਟ ਦੀ ਮਨਜ਼ੂਰੀ ਨਾਲ ਸਰਹੱਦੀ ਖੇਤਰ ਖਾਸ ਕਰਕੇ ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ ਜਿਸ ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੀ ਸੰਗਤ ਨੂੰ ਹੋਰ ਵੀ ਸੁਖਾਲਾ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪਹਿਲਾਂ ਹੀ ਕੇਂਦਰ ਕੋਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਦੇ ਹਿੱਸੇ ਵਜੋਂ ਮਨਜ਼ੂਰ ਕਰਨ ਲਈ ਤਜਵੀਜ਼ ਭੇਜੀ ਸੀ।
Kartarpur Sahib
ਇਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਜਿੱਥੇ ਪਹਿਲੀ ਪਾਤਸ਼ਾਹੀ ਜੀ ਨੇ ਆਪਣੀ ਜ਼ਿੰਦਗੀ ਦੇ ਲੱਗਪੱਗ ਆਖਰੀ 18 ਸਾਲ ਗੁਜ਼ਾਰੇ ਅਤੇ ਬਾਬਾ ਬਕਾਲਾ ਜਿਹੜਾ ਨੌਵੀਂ ਪਾਤਸ਼ਾਹੀ ਸਬੰਧਤ ਧਾਰਮਿਕ ਕਸਬਾ ਹੈ, ਦੇ ਦਰਸ਼ਨ ਕਰਨ ਆਉਣ ਵਾਲੀ ਸੰਗਤ ਨੂੰ ਆਉਣ-ਜਾਣ ਵਿੱਚ ਸੌਖ ਹੋਵੇਗੀ।