ਖੇਤੀ ਆਰਡੀਨੈਂਸ : ਕੁਰਸੀ ਨਾਲ ਕਿਉਂ ਚਿੰਬੜੇ ਬੈਠੇ ਨੇ ਸੁਖਬੀਰ ਤੇ ਹਰਸਿਮਰਤ - ਕਾਂਗਰਸੀ ਲੀਡਰ
Published : Sep 17, 2020, 5:16 pm IST
Updated : Sep 17, 2020, 5:16 pm IST
SHARE ARTICLE
Sukhbir Badal And Harsimrat Kaur Badal
Sukhbir Badal And Harsimrat Kaur Badal

ਅਕਾਲੀਆਂ ਦੀ ਆਲੋਚਨਾ ਨੂੰ ਖੇਤੀ ਹਿੱਤਾਂ ਦੀ ਰਾਖੀ ਕਰਨ ਵਿੱਚ ਨਾਕਾਮੀ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਦੱਸਿਆ

ਚੰਡੀਗੜ੍ਹ, 17 ਸਤੰਬਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀਆਂ ਸਮੇਤ ਪੰਜਾਬ ਕਾਂਗਰਸ ਦੇ ਸਮੂਹ ਨੇ ਕਿਸਾਨਾਂ ਦੇ ਅਧਿਕਾਰਾਂ ਤੇ ਹਿੱਤਾਂ ਦੀ ਰਾਖੀ ਕਰਨ ਵਿੱਚ ਬੁਰੀ ਤਰ੍ਹਾਂ ਨਾਕਾਮ ਰਹਿਣ ਤੋਂ ਬਾਅਦ ਹੁਣ ਲੋਕਾਂ ਦਾ ਧਿਆਨ ਹਟਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਕਰੜੀ ਆਲੋਚਨਾ ਕੀਤੀ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਦੇ ਉਲਟ ਕਾਂਗਰਸ ਪਾਰਟੀ ਖੇਤੀ ਬਿੱਲਾਂ ਦੇ ਮੁੱਦੇ 'ਤੇ ਪੂਰੀ ਤਰ੍ਹਾਂ ਇਕਜੁਟ ਹੈ ਅਤੇ ਉਸ ਨੂੰ ਸੂਬੇ ਦੇ ਖੇਤੀ ਸੈਕਟਰ ਨੂੰ ਤਬਾਹ ਕਰਨ ਵਾਲੇ ਕੇਂਦਰ ਸਰਕਾਰ ਦੇ ਅਤਿ ਨਿੰਦਣਯੋਗ ਕਾਰੇ ਵਿਰੁੱਧ ਵੋਟਾਂ ਵਾਸਤੇ ਵਿੱਪ੍ਹ ਜਾਰੀ ਕਰਨ ਦੀ ਲੋੜ ਨਹੀਂ ਹੈ।

Daljeet Singh Cheema Daljeet Singh Cheema

ਇਹ ਨੇਤਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਦੇ ਬਿਆਨ 'ਤੇ ਪ੍ਰਤੀਕ੍ਰਿਆ ਜ਼ਾਹਰ ਕਰ ਰਹੇ ਸਨ ਜਿਸ ਵਿੱਚ ਉਨ੍ਹਾਂ ਨੇ ਬੀਤੇ ਦਿਨ ਕਿਹਾ ਸੀ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਵਫ਼ਦ ਵੱਲੋਂ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਦੀ ਬਜਾਏ ਆਪਣੇ ਸੰਸਦ ਮੈਂਬਰਾਂ ਨੂੰ ਕਿਸਾਨ ਭਾਈਚਾਰੇ ਨਾਲ ਇਕਮੁੱਠਤਾ ਪ੍ਰਗਟਾਉਣ ਲਈ ਖੇਤੀ ਆਰਡੀਨੈਂਸਾਂ ਵਿਰੁੱਧ ਵੋਟ ਪਾਉਣ ਲਈ ਕਿਹਾ ਜਾਵੇ।

Manish TiwariManish Tiwari

ਮਨੀਸ਼ ਤਿਵਾੜੀ, ਜੋ ਖੁਦ ਸੰਸਦ ਮੈਂਬਰ ਹਨ, ਨੇ ਕਿਹਾ,''ਕਾਂਗਰਸ ਦੇ ਸੰਸਦ ਮੈਂਬਰ ਤਾਂ ਸ਼ੁਰੂ ਤੋਂ ਹੀ ਪੰਜਾਬ ਵਿਰੋਧੀ ਇਨ੍ਹਾਂ ਘਾਤਕ ਖੇਤੀ ਆਰਡੀਨੈਂਸਾਂ ਖਿਲਾਫ ਲੜਾਈ ਲੜ ਰਹੇ ਹਨ ਅਤੇ ਉਹ ਇਹ ਜਾਣਦੇ ਹਨ ਕਿ ਵੋਟਾਂ ਕਿਵੇਂ ਪਾਉਣੀਆਂ ਹਨ, ਜਦਕਿ ਦੂਜੇ ਪਾਸੇ ਅਕਾਲੀ ਦਲ ਦੇ ਸੰਸਦ ਮੈਂਬਰਾਂ ਨੂੰ ਆਪਣੀ ਲੀਡਰਸ਼ਿਪ ਪਾਸੋਂ ਕੋਈ ਸਪੱਸ਼ਟ ਨਿਰਦੇਸ਼ ਨਾ ਮਿਲਣ ਕਰਕੇ ਦਿਸ਼ਾਹੀਣ ਹਨ।

Sunil JakharSunil Jakhar

ਅਕਾਲੀ ਲੀਡਰਸ਼ਿਪ ਤਾਂ ਆਪਣੇ ਸੌੜੇ ਸਿਆਸੀ ਹਿੱਤਾਂ ਖਾਤਰ ਉਹੀ ਸਟੈਂਡ ਲੈਂਦੇ ਹਨ ਜੋ ਉਨ੍ਹਾਂ ਨੂੰ ਸੂਤ ਬੈਠਦਾ ਹੈ। ਇਹ ਪ੍ਰਤੀਕਿਆ ਜ਼ਾਹਰ ਕਰਨ ਵਿੱਚ ਸ੍ਰੀ ਤਿਵਾੜੀ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸੁਖਜਿੰਦਰ ਸਿੰਘ ਰੰਧਾਵਾ ਅਤੇ ਭਾਰਤ ਭੂਸ਼ਨ ਆਸ਼ੂ ਵੀ ਸ਼ਾਮਲ ਹਨ।

manpreet Badal Manpreet Badal

ਇਨ੍ਹਾਂ ਆਗੂਆਂ ਨੇ ਇਕ ਬਿਆਨ ਵਿੱਚ ਕਿਹਾ ਕਿ ਬਦਕਿਸਮਤੀ ਨਾਲ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਜਿਸ ਵਿੱਚ ਅਕਾਲੀ ਵੀ ਢੀਠਤਾਈ ਨਾਲ ਭਾਈਵਾਲ ਬਣੇ ਹੋਏ ਹਨ, ਨੇ ਜ਼ੁਬਾਨੀ ਵੋਟਾਂ ਰਾਹੀਂ ਸਦਨ ਵਿੱਚ ਬਹੁਮਤ ਦੀ ਧੌਂਸ ਨਾਲ ਬਿੱਲ ਪਾਸ ਕਰ ਦਿੱਤੇ ਜਿਨ੍ਹਾਂ ਵਿਰੁੱਧ ਪੰਜਾਬ ਦੇ ਹੀ ਨਹੀਂ ਸਗੋਂ ਮੁਲਕ ਭਰ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਵੋਟਾਂ ਪਾਈਆਂ।

Captain Amarinder Singh Captain Amarinder Singh

ਸੀਨੀਅਰ ਆਗੂਆਂ ਨੇ ਚੁਟਕੀ ਲੈਂਦਿਆਂ ਕਿਹਾ ਕਿ ਕਾਂਗਰਸ ਦੇ ਸੰਸਦ ਮੈਂਬਰਾਂ ਨੂੰ ਖੇਤੀ ਆਰਡੀਨੈਂਸਾਂ ਬਾਰੇ ਪਾਰਟੀ ਵੱਲੋਂ ਲਏ ਸਟੈਂਡ ਸਬੰਧੀ ਕੈਪਟਨ ਅਮਰਿੰਦਰ ਸਿੰਘ ਅਤੇ ਦਿੱਲੀ ਵਿੱਚ ਹਾਈ ਕਮਾਨ ਸਮੇਤ ਲੀਡਰਸ਼ਿਪ ਨੇ ਪਹਿਲਾਂ ਹੀ ਸਪੱਸ਼ਟ ਹਦਾਇਤਾਂ ਦਿੱਤੀਆਂ ਹੋਈਆਂ ਹਨ ਅਤੇ ਦੂਜੇ ਪਾਸੇ ਅਕਾਲੀਆਂ ਨੇ ਇਨ੍ਹਾਂ ਆਰਡੀਨੈਂਸਾਂ ਦੀ ਸ਼ੁਰੂਆਤ ਵੇਲੇ ਖੁੱਲ੍ਹੇਆਮ ਅਤੇ ਸਪੱਸ਼ਟ ਤੌਰ 'ਤੇ ਸਮਰਥਨ ਕੀਤਾ ਸੀ।

CM Calls all party meeting all party meeting

ਪਾਰਟੀ ਨੇਤਾਵਾਂ ਨੇ ਕਿਹਾ,''ਉਨ੍ਹਾਂ ਨੂੰ ਇਸ ਮੁੱਦੇ 'ਤੇ ਨਵੇਂ ਨਿਰਦੇਸ਼ਾਂ ਦੀ ਲੋੜ ਕਿਉਂ ਪਵੇਗੀ, ਜਦੋਂ ਕੈਪਟਨ ਅਮਰਿੰਦਰ ਸਿੰਘ ਜਾਂ ਕਾਂਗਰਸ ਦੇ ਸਟੈਂਡ ਵਿੱਚ ਹੀ ਕੋਈ ਤਬਦੀਲੀ ਨਹੀਂ ਆਈ ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੈਰ-ਪੈਰ 'ਤੇ ਸਟੈਂਡ ਬਦਲ ਰਹੇ ਹਨ?'' ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਆਰਡੀਨੈਂਸਾਂ ਦੇ ਮੁੱਦੇ 'ਤੇ ਸੱਦੀ ਗਈ ਆਲ ਪਾਰਟੀ ਮੀਟਿੰਗ ਵਿੱਚ ਅਕਾਲੀ ਦਲ ਹੀ ਸੀ ਜਿਸ ਨੇ ਭਾਜਪਾ ਨਾਲ ਮਿਲ ਕੇ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

Sukhbir Badal Sukhbir Badal

ਇੱਥੇ ਹੀ ਬੱਸ ਨਹੀਂ, ਇਸ ਤੋਂ ਬਾਅਦ ਵੀ ਅਕਾਲੀ ਵਿਧਾਇਕ ਵਿਧਾਨ ਸਭਾ ਵਿੱਚ ਇਨ੍ਹਾਂ ਆਰਡੀਨੈਂਸਾਂ ਵਿਰੁੱਧ ਮਤੇ 'ਤੇ ਵੋਟਿੰਗ ਮੌਕੇ ਲਾਂਭੇ ਰਹੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਕਦਮ ਹੀ ਯੂ.ਟਰਨ ਲੈ ਲਿਆ ਅਤੇ ਇਸ ਤੋਂ ਬਾਅਦ ਸੁਭਾਵਿਕ ਤੌਰ 'ਤੇ ਅਕਾਲੀ ਸੰਸਦ ਮੈਂਬਰ ਭਟਕ ਗਏ ਕਿ ਉਨ੍ਹਾਂ ਦੀ ਪਾਰਟੀ ਦਾ ਸਟੈਂਡ ਕੀ ਹੈ ਜਿਸ ਕਰਕੇ ਸੰਸਦ ਵਿੱਚ ਬਿੱਲਾਂ ਦੇ ਵਿਰੁੱਧ ਵੋਟ ਪਾਉਣ ਲਈ ਵਿੱਪ੍ਹ ਦੀ ਲੋੜ ਪਈ।

Shiromani Akali DalShiromani Akali Dal

ਕਾਂਗਰਸੀ ਨੇਤਾਵਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇਸ ਬਾਰੇ ਸਿਧਾਂਤਕ ਸਟੈਂਡ ਹੈ ਅਤੇ ਉਸ ਨੂੰ ਕਿਸੇ ਅਜਿਹੇ ਵਿੱਪ੍ਹ ਨੂੰ ਜਾਰੀ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਇਹ ਨੌਟੰਕੀਆਂ ਹੁਣ ਉਸ ਨੁਕਸਾਨ ਦੀ ਭਰਪਾਈ ਕਰਨ ਵਿੱਚ ਸਹਾਈ ਨਹੀਂ ਹੋਣਗੀਆਂ ਜੋ ਉਹ ਪੰਜਾਬ ਇੱਥੋਂ ਤੱਕ ਕਿ ਮੁਲਕ ਦੇ ਕਿਸਾਨਾਂ ਦਾ ਕਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨਾ ਹੀ ਅਕਾਲੀਆਂ ਦੇ ਮਗਰਮੱਛ ਦੇ ਹੰਝੂ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਸਕਦੇ ਹਨ।

harsimrat Badal harsimrat Badal

ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਆਪਣੇ 10 ਸਾਲਾਂ ਦੇ ਕੁਸ਼ਾਸਨ ਦੌਰਾਨ ਪੰਜਾਬ ਦਾ ਬਹੁਤ ਜ਼ਿਆਦਾ ਨੁਕਸਾਨ ਕੀਤਾ ਅਤੇ ਉਹ ਕੇਂਦਰ ਸਰਕਾਰ ਵਿੱਚ ਮੈਂਬਰ ਹੋਣ ਦੇ ਨਾਤੇ ਢੀਠਤਾ ਨਾਲ ਨੁਕਸਾਨ ਪਹੁੰਚਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਵੀ ਸੁਖਬੀਰ ਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਬਾਦਲ ਜੋ ਕੇਂਦਰੀ ਕੈਬਨਿਟ ਵਿੱਚ ਮੰਤਰੀ ਹੈ, ਨੇ ਆਪਣੇ ਛੋਟੇ-ਛੋਟੇ ਨਿੱਜੀ ਹਿੱਤਾਂ ਨੂੰ ਅੱਗੇ ਵਧਾਉਣ ਦੀ ਝਾਕ ਵਿੱਚ ਐਨ.ਡੀ.ਏ. ਵਿੱਚ ਸੱਤਾ ਦੀ ਕੁਰਸੀ ਦੇ ਪਾਵਿਆਂ ਨੂੰ ਜੱਫੇ ਪਾਏ ਹੋਏ ਹਨ। ਕਾਂਗਰਸੀ ਮੰਤਰੀਆਂ ਤੇ ਸੰਸਦ ਮੈਂਬਰਾਂ ਨੇ ਪੁੱਛਿਆ, ''ਹਰਸਿਮਰਤ ਆਪਣੀ ਵਜ਼ੀਰੀ ਕਿਉਂ ਨਹੀਂ ਛੱਡਦੀ?

PM Narinder ModiPM Narinder Modi

ਨਰਿੰਦਰ ਮੋਦੀ ਸਰਕਾਰ ਵੱਲੋਂ ਖੇਤੀਬਾੜੀ ਬਿੱਲਾਂ ਬਾਰੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ ਵੀ ਸੁਖਬੀਰ ਨੇ ਅਕਾਲੀ ਦਲ ਨੂੰ ਐਨ.ਡੀ.ਏ. ਤੋਂ ਵੱਖ ਕਿਉਂ ਨਹੀਂ ਕੀਤਾ? ਉਨ੍ਹਾਂ ਕਿਹਾ ਕਿ ਸਾਰਾ ਡਰਾਮਾ ਅਕਾਲੀਆਂ ਵੱਲੋਂ ਲੋਕਾਂ ਦਾ ਧਿਆਨ ਖਿੱਚਣ ਲਈ ਰਚਿਆ ਗਿਆ, ਉਨ੍ਹਾਂ ਦਾ ਪੰਜਾਬ ਅਤੇ ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਰੋਕਾਰ ਨਹੀਂ ਹੈ।

Farmers UnionsFarmers Unions

ਉਨ੍ਹਾਂ ਕਿਹਾ ਕਿ ਇਸ ਨਾਲ ਅਕਾਲੀਆਂ ਨੇ ਨਾ ਸਿਰਫ ਆਪਣਾ ਮਖੌਲ ਉਡਾਇਆ ਬਲਕਿ ਇਸ ਗੰਭੀਰ ਮੁੱਦੇ ਉਤੇ ਦੋਹਰੇ ਮਾਪਦੰਡਾਂ ਨਾਲ ਪੰਜਾਬ ਦੇ ਹਿੱਤਾਂ ਨੂੰ ਵੀ ਲਾਂਭੇ ਸੁੱਟ ਦਿੱਤਾ ਜਿਹੜਾ ਸੂਬੇ ਦੀ ਖੇਤੀਬਾੜੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗਾ ਜਿਹੜੀ ਪਹਿਲਾਂ ਤੋਂ ਹੀ ਕਮਜ਼ੋਰ ਆਰਥਿਕਤਾ ਦਾ ਹੋਰ ਲੱਕ ਤੋੜ ਦੇਵੇਗੀ।
ਕਾਂਗਰਸੀ ਆਗੂਆਂ ਨੇ ਚੀਮਾ ਵੱਲੋਂ ਮੁੱਖ ਮੰਤਰੀ ਦੇ ਰਾਜਪਾਲ ਨੂੰ ਸੌਂਪੇ ਮੰਗ ਪੱਤਰ ਨੂੰ ਸਿਰਫ ਤਸਵੀਰ ਖਿਚਵਾਉਣ ਦੀ ਕਾਰਵਾਈ ਕਰਾਰ ਦਿੱਤੇ ਜਾਣ ਉਤੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਅਕਾਲੀ ਨਹੀਂ ਚਾਹੁੰਦੇ ਕਿ ਕਾਂਗਰਸ ਕਿਸੇ ਵੀ ਮਹੱਤਵਪੂਰਨ ਮੰਚ 'ਤੇ ਗੰਭੀਰ ਮਸਲੇ ਨੂੰ ਉਭਾਰਨ ਵਿੱਚ ਸਫਲ ਹੋਵੇ।

Captain Amarinder Singh Captain Amarinder Singh

ਆਰਡੀਨੈਂਸਾਂ ਬਾਰੇ ਉਚ ਤਾਕਤੀ ਕਮੇਟੀ ਵਿੱਚ ਪੰਜਾਬ ਦੇ ਸਟੈਂਡ ਬਾਰੇ ਆਪਣੇ ਝੂਠੇ ਬਿਆਨ ਨਾਲ ਸੰਸਦ ਨੂੰ ਗੁੰਮਰਾਹ ਕਰਨ ਵਾਲੇ ਕੇਂਦਰੀ ਰਾਜ ਮੰਤਰੀ ਰਾਓਸਾਹਿਬ ਦਾਨਵੇ ਨੂੰ ਆੜੇ ਹੱਥੀ ਲੈਂਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਕੇਂਦਰੀ ਮੰਤਰੀ ਕੋਲੋਂ ਸਪੱਸ਼ਟ ਮੁਆਫੀ ਦੀ ਮੰਗ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਤਰਜੀਹ ਇਕੱਲਾ ਇਕ ਕੇਂਦਰੀ ਮੰਤਰੀ ਨਹੀਂ ਬਲਕਿ ਕੇਂਦਰ ਦੇ ਖਤਰਨਾਕ ਬਿੱਲਾਂ ਨੂੰ ਰੋਕਣ ਦੀ ਕੋਸ਼ਿਸ਼ ਕਰਨਾ ਹੈ

akali dal announced candidate from jalalabadakali dal 

ਜਿਨ੍ਹਾਂ ਨੂੰ ਸੰਸਦ ਵਿੱਚ ਲਿਆਉਣ ਲਈ ਅਕਾਲੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਕੋਸ਼ਿਸ਼ ਵੱਡੇ ਮੁੱਦਿਆਂ ਤੋਂ ਧਿਆਨ ਭਟਕਾਉਣਾ ਹੈ ਅਤੇ ਕਾਂਗਰਸ ਵਿਸ਼ਵਾਸ ਰੱਖਦੀ ਹੈ ਕਿ ਮੁੱਖ ਮੁੱਦੇ 'ਤੇ ਹੀ ਧਿਆਨ ਕੇਂਦਰਿਤ ਕੀਤਾ ਜਾਵੇ ਜਿਹੜਾ ਕਿ ਕਿਸਾਨ ਵਿਰੋਧੀ ਤੇ ਸੰਘੀ ਢਾਂਚੇ ਵਿਰੋਧੀ ਬਿੱਲਾਂ ਦਾ ਵਿਰੋਧ ਕਰਨਾ ਹੈ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੰਸਦ ਦੇ ਅੰਦਰ ਅਤੇ ਬਾਹਰ ਇਨ੍ਹਾਂ ਬਿੱਲਾਂ ਦਾ ਵਿਰੋਧ ਜਾਰੀ ਰੱਖੇਗੀ ਅਤੇ ਅਕਾਲੀ ਦਲ ਦੇ ਡਰਾਮੇ ਨਾਲ ਆਪਣੇ ਨਿਸ਼ਾਨੇ ਤੋਂ ਨਹੀਂ ਹਟਣਗੇ।

SHARE ARTICLE

ਏਜੰਸੀ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement