ਕਿਸਾਨ ਜਥੇਬੰਦੀਆਂ ਵਲੋਂ 25 ਨੂੰ 'ਪੰਜਾਬ-ਬੰਦ' ਦਾ ਐਲਾਨ
Published : Sep 17, 2020, 3:38 am IST
Updated : Sep 17, 2020, 3:38 am IST
SHARE ARTICLE
image
image

ਕਿਸਾਨ ਜਥੇਬੰਦੀਆਂ ਵਲੋਂ 25 ਨੂੰ 'ਪੰਜਾਬ-ਬੰਦ' ਦਾ ਐਲਾਨ

ਕਿਸਾਨ ਜਥੇਬੰਦੀਆਂ ਵਲੋਂ 25 ਨੂੰ 'ਪੰਜਾਬ-ਬੰਦ' ਦਾ ਐਲਾਨ
ਚੰਡੀਗੜ੍ਹ, 16 ਸਤੰਬਰ (ਨੀਲ ਭਲਿੰਦਰ) : ਦੇਸ਼ ਪੱਧਰ 'ਤੇ ਕਰੀਬ 250 ਕਿਸਾਨ ਜਥੇਬੰਦੀਆਂ ਦੀ ਸਾਂਝੀ 'ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ' 'ਚ ਸ਼ਾਮਲ ਪੰਜਾਬ ਦੀਆਂ 10 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ 25 ਸਤੰਬਰ ਨੂੰ ਪੂਰਾ 'ਪੰਜਾਬ-ਬੰਦ' ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸੰਧੂ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ ਵਿਚ ਲਿਆ ਗਿਆ।  ਕਿਸਾਨ ਜਥੇਬੰਦੀਆ ਨੇ ਐਲਾਨ ਕੀਤਾ ਕਿ 25 ਸਤੰਬਰ ਨੂੰ ਪੰਜਾਬ ਭਰ 'ਚ ਕਾਰੋਬਾਰ ਤੇ ਸੜਕੀ, ਰੇਲ ਆਵਾਜਾਈ ਮੁਕੰਮਲ ਬੰਦ ਕੀਤੀ ਜਾਵੇਗੀ। ਬੰਦ ਨੂੰ ਕਾਮਯਾਬ ਕਰਨ ਲਈ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ 19 ਸਤੰਬਰ ਨੂੰ ਮੋਗਾ ਵਿਚ ਬੁਲਾਈ ਗਈ ਹੈ ਤਾਂ ਜੋ ਪੂਰੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਇਕ ਮੰਚ 'ਤੇ ਲਿਆ ਕੇ ਕਿਸਾਨ ਅੰਦੋਲਨ ਨੂੰ ਇਕਮੁੱਠ ਤੇ ਤੇਜ਼ ਕੀਤਾ ਜਾ ਸਕੇ।
ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਖੇਤੀ-ਬਿਲ ਤੇ ਬਿਜਲੀ ਸੋਧ ਕਾਨੂੰਨ 2020 ਨੂੰ ਪਾਸ ਕਰਨ ਲਈ ਬਜ਼ਿੱਦ ਹੈ, ਜਿਸਨੇ ਸਮੁੱਚੇ ਮੁਲਕ ਦੇ ਕਿਸਾਨ ਮਜ਼ਦੂਰ ਤੇ ਗਾਹਕ ਨੂੰ ਤimageimageਬਾਹ ਕਰਨਾ ਹੈ। ਆਗੂਆਂ ਕਿਹਾ ਕਿ ਜਦੋਂ ਤਕ ਇਹ ਤਬਾਹਕੁੰਨ ਕਾਨੂੰਨ ਖ਼ਤਮ ਨਹੀਂ ਹੁੰਦੇ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement