
ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਅੱਗੇ ਕਿਸਾਨਾਂ ਦਾ ਪੱਕਾ ਮੋਰਚਾ ਜਾਰੀ
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ) : ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਖੇਤੀ ਆਰਡੀਨੈਸਾਂ ਦੇ ਸਬੰਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਬਾਦਲ ਵਿਖੇ 15 ਸਤੰਬਰ ਤੋਂ 20 ਸਤੰਬਰ ਤਕ ਲਾਏ ਜਾ ਰਹੇ ਪੱਕੇ ਕਿਸਾਨ ਮੋਰਚੇ ਤਹਿਤ ਕਿਸਾਨਾਂ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਅੱਗੇ ਪੱਕਾ ਮੋਰਚਾ ਜਾਰੀ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਬੀਤੀ ਰਾਤ ਬਿਜਲੀ ਅਤੇ ਪਾਣੀ ਬੰਦ ਕਰ ਦੇਣ ਕਾਰਨ ਉਨ੍ਹਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਇਹ ਆਰਡੀਨੈਂਸ ਨਹੀਂ ਬਲਕਿ ਕਿਸਾਨਾਂ ਦੇ ਮੌਤ ਦੇ ਵਾਰੰਟ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਇਹ ਆਰਡੀਨੈਂਸ ਲਿਆਂਦੇ
imageਬਾਦਲ ਦੀ ਕੋਠੀ ਅੱਗੇ ਜਾਰੀ ਪੱਕੇ ਮੋਰਚੇ ਦਾ ਦ੍ਰਿਸ਼।