ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਵੱਖ-ਵੱਖ ਮਾਮਲਿਆਂ 'ਚ ਨਾਮਜ਼ਦ 6 ਵਿਅਕਤੀ ਕਾਬੂ 
Published : Sep 17, 2020, 6:41 pm IST
Updated : Sep 17, 2020, 6:41 pm IST
SHARE ARTICLE
Moga Police arrested 6 People
Moga Police arrested 6 People

2 ਵਿਦੇਸ਼ੀ ਪਿਸਤੌਲ, 6 ਜ਼ਿੰਦਾ ਕਾਰਤੂਸ, 1 ਰਿਟਜ਼ ਗੱਡੀ ਤੇ ਇਕ ਬਜਾਜ਼ ਪਲਸਰ ਮੋਟਰਸਾਈਕਲ ਬਰਾਮਦ 

ਮੋਗਾ: ਜ਼ਿਲ੍ਹਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਹਨਾਂ ਨੇ ਹਥਿਆਰਾਂ ਸਮੇਤ 6 ਲੋਕਾਂ ਨੂੰ ਗ੍ਰਿਫਤਾਰ ਕੀਤਾ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਇਹਨਾਂ ਲੋਕਾਂ ਕੋਲੋਂ 2 ਵਿਦੇਸ਼ੀ ਪਿਸਤੌਲ, 6 ਜ਼ਿੰਦਾ ਕਾਰਤੂਸ, 1 ਰਿਟਜ਼ ਗੱਡੀ ਅਤੇ ਇਕ ਬਜਾਜ਼ ਪਲਸਰ ਮੋਟਰਸਾਈਕਲ ਬਰਾਮਦ ਕੀਤਾ ਗਿਆ। 

ArrestedArrest

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮੋਗਾ ਦੀ ਪੁਰਾਣੀ ਦਾਣਾ ਮੰਡੀ 'ਚ ਦਿਨ-ਦਿਹਾੜੇ ਇਕ ਦੁਕਾਨਦਾਰ 'ਤੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਇਸੇ ਤਰ੍ਹਾਂ ਹੀ ਇਹਨਾਂ ਨੇ ਮੁੱਲਾਂਪੁਰ ਦਾਖਾ ਤੋਂ ਰਿਟਜ਼ ਗੱਡੀ ਚੋਰੀ ਕੀਤੀ ਸੀ।

DSP MogaDSP Moga

ਡੀਐਸਪੀ ਮੋਗਾ ਨੇ ਦੱਸਿਆ ਕਿ ਜਾਂਚ ਵਿਚ ਇਹ ਸਾਹਮਣੇ ਆਇਆ ਹੈ ਕਿ ਕੁੱਝ ਦਿਨ ਪਹਿਲਾਂ ਦਿਨ-ਦਿਹਾੜੇ ਮੋਗਾ ਦੀ ਪੁਰਾਣੀ ਦਾਣਾ ਮੰਡੀ ਵਿਚ ਇਕ ਦੁਕਾਨਦਾਰ ਉੱਤੇ ਫਾਇਰਿੰਗ ਵਿਚ ਇਨ੍ਹਾਂ ਲੋਕਾਂ ਦਾ ਹੱਥ ਸੀ ਅਤੇ ਮੁੱਲਾਪੁਰ ਦਾਖਾ ਤੋਂ ਇਨ੍ਹਾਂ ਨੇ ਰਿਟਜ ਗੱਡੀ ਵੀ ਚੋਰੀ ਕੀਤੀ ਜੋ ਕਿ ਮੋਗਾ ਫਾਇਰਿੰਗ ਦੌਰਾਨ ਇਸਤੇਮਾਲ ਕੀਤੀ ਗਈ ਸੀ। ਇਨ੍ਹਾਂ ਖਿਲਾਫ ਵੱਖ-ਵੱਖ ਥਾਣਿਆਂ ਵਿਚ ਆਈਪੀਸੀ ਦੀ ਧਾਰਾ 307, 379, 506, 387,427,279 ਤਹਿਤ ਮਾਮਲੇ ਦਰਜ ਹਨ। 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement