ਮੰਤਰੀ ਮੰਡਲ ਵੱਲੋਂ ਰਾਧਾ ਸੁਆਮੀ ਸਤਿਸੰਗ ਭਵਨਾਂ ਲਈ CLU ਤੇ ਹੋਰ ਦਰਾਂ ਦੀ ਮੁਆਫੀ ਨੂੰ ਪ੍ਰਵਾਨਗੀ
Published : Sep 17, 2020, 4:40 pm IST
Updated : Sep 17, 2020, 4:41 pm IST
SHARE ARTICLE
Radha Soami Satsang Beas
Radha Soami Satsang Beas

CLU ਤੋਂ ਇਲਾਵਾ ਮੁਆਫ ਕੀਤੇ ਜਾਣ ਵਾਲੀਆਂ ਹੋਰ ਦਰਾਂ ਵਿੱਚ ਬਾਹਰੀ ਵਿਕਾਸ ਚਾਰਜ, ਪ੍ਰਵਾਨਗੀ ਫੀਸ, ਸਮਾਜਿਕ ਬੁਨਿਆਦੀ ਢਾਂਚਾ ਫੰਡ ਅਤੇ ਇਮਾਰਤ ਪੜਤਾਲ ਫੀਸ ਸ਼ਾਮਲ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸੂਬਾ ਭਰ ਵਿੱਚ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਸਥਾਪਤ ਕੀਤੇ ਜਾਂ ਭਵਿੱਖ ਵਿੱਚ ਸਥਾਪਤ ਕੀਤੇ ਜਾਣ ਵਾਲੇ ਸਤਿਸੰਗ ਭਵਨਾਂ ਲਈ ਚੇਂਜ ਆਫ ਲੈਂਡ ਯੂਜ਼ (ਸੀ.ਐਲ.ਯੂ.) ਦੀ ਫੀਸ ਅਤੇ ਕਈ ਹੋਰ ਦਰਾਂ ਨੂੰ ਮੁਆਫ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

Captain Amarinder SinghCaptain Amarinder Singh

ਸੀ.ਐਲ.ਯੂ. ਤੋਂ ਇਲਾਵਾ ਮੁਆਫ ਕੀਤੇ ਜਾਣ ਵਾਲੀਆਂ ਹੋਰ ਦਰਾਂ ਵਿੱਚ ਬਾਹਰੀ ਵਿਕਾਸ ਚਾਰਜ (ਈ.ਡੀ.ਸੀ.), ਪ੍ਰਵਾਨਗੀ ਫੀਸ (ਪੀ.ਐਫ), ਸਮਾਜਿਕ ਬੁਨਿਆਦੀ ਢਾਂਚਾ ਫੰਡ (ਐਸ.ਆਈ.ਐਫ.) ਅਤੇ ਇਮਾਰਤ ਪੜਤਾਲ ਫੀਸ ਸ਼ਾਮਲ ਹੈ। 

Dera BeasDera Beas

ਇਹ ਫੈਸਲਾ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਆਪਣੇ ਸਤਿਸੰਗ ਅਤੇ ਪ੍ਰਕਾਸ਼ਨਾਵਾਂ ਰਾਹੀਂ ਮਹਾਨ ਸੰਤਾਂ ਵੱਲੋਂ ਪਿਆਰ, ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦੇ ਵਿਸ਼ਵ ਵਿਆਪੀ ਸਿੱਖਿਆਵਾਂ ਦੇ ਪਾਸਾਰ ਵਿੱਚ ਪਾਏ ਲਾਮਿਸਾਲ ਯੋਗਦਾਨ ਦੇ ਮੱਦੇਨਜ਼ਰ ਲਿਆ ਗਿਆ। ਇਸ ਤੋਂ ਇਲਾਵਾ ਲੋਕਾਂ ਨੂੰ ਨਸ਼ਿਆਂ ਤੇ ਹੋਰ ਭੈੜੀਆਂ ਅਲਾਮਤਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।

Punjab GovtPunjab Govt

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਮੰਤਰੀ ਮੰਡਲ ਨੇ ਉਪਰੋਕਤ ਦਰਾਂ ਤੋਂ ਛੋਟ ਦੇਣ ਲਈ ਮਕਾਨ ਤੇ ਸ਼ਹਿਰ ਵਿਕਾਸ ਵਿਭਾਗ ਵੱਲੋਂ ਪੇਸ਼ ਕੀਤੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਜਿਸ ਨਾਲ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਸੌਂਪੀ ਗਈ ਸੂਚੀ ਮੁਤਾਬਕ 12.18 ਕਰੋੜ ਰੁਪਏ ਦੀ ਵਿੱਤੀ ਬੋਝ ਬਣਦਾ ਹੈ ਜਿਸ ਵਿੱਚੋਂ 6.96 ਕਰੋੜ ਰੁਪਏ ਸੂਬਾ ਸਰਕਾਰ ਦੇ ਖਜ਼ਾਨੇ ਨਾਲ ਜਦਕਿ 5.22 ਕਰੋੜ ਰੁਪਏ ਸ਼ਹਿਰੀ ਵਿਕਾਸ ਅਥਾਰਟੀਆਂ ਨਾਲ ਸਬੰਧਤ ਹੈ।

Dera BeasDera Beas

ਇਹ ਜ਼ਿਕਰਯੋਗ ਹੈ ਕਿ 10 ਮਈ, 2012 ਨੂੰ ਜਾਰੀ ਨੋਟੀਫਿਕੇਸ਼ਨ ਮੁਤਾਬਕ ਸੂਬਾ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦੁਰਗਿਆਣਾ ਮੰਦਰ ਅੰਮ੍ਰਿਤਸਰ ਅਤੇ ਦੇਵੀ ਤਲਾਬ ਮੰਦਰ ਜਲੰਧਰ ਵੱਲੋਂ ਸਥਾਪਤ ਕੀਤੇ ਸਿੱਖਿਆ, ਸਿਹਤ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਲਈ ਉਪਰੋਕਤ ਚਾਰਜ ਤੋਂ ਪਹਿਲਾਂ ਹੀ ਛੋਟ ਦਿੱਤੀ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement