
ਪੋਸਟ ਮੈਟ੍ਰਿਕ ਸਕਾਲਰਸ਼ਿਪ 'ਚ ਹੋਏ ਘਪਲੇ ਦੇ ਮਾਮਲੇ ਵਿਚ ਕੱਢਿਆ ਜਾ ਰਿਹਾ ਹੈ ਮਾਰਚ
ਜਲੰਧਰ - ਪੋਸਟ ਮੈਟ੍ਰਿਕ ਸਕਾਲਰਸ਼ਿਪ 'ਚ ਹੋਏ ਘਪਲੇ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸੇ ਘਪਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਵੱਲੋਂ ਜਲੰਧਰ ਦੇ ਲੰਮਾ ਪਿੰਡ ਚੌਕ 'ਚ ਰੋਸ ਮਾਰਚ ਸ਼ੁਰੂ ਕੀਤਾ ਗਿਆ ਪਰ ਇਸ ਰੋਸ ਮਾਰਚ ਦੌਰਾਨ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ ਰਸਤੇ 'ਚ ਹੀ ਰੋਕ ਦਿੱਤਾ ਗਿਆ। ਇਸ ਦੌਰਾਨ ਬੈਂਸ ਸਮੇਤ ਉਨ੍ਹਾਂ ਦੇ ਸਮਰਥਕਾਂ ਨੂੰ ਹਿਰਾਸਤ 'ਚ ਵੀ ਲੈ ਲਿਆ ਗਿਆ ਹੈ।
Simarjit Bains arrested during March, charges of marching without permission
ਉਨ੍ਹਾਂ 'ਤੇ ਬਿਨ੍ਹਾਂ ਇਜਾਜ਼ਤ ਦੇ ਰੋਸ ਮਾਰਚ ਕੱਢਣ ਦੇ ਇਲਜ਼ਾਮ ਲਗਾਏ ਗਏ ਹਨ। ਇਸ ਮੌਕੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਰੋਸ ਮਾਰਚ ਨੂੰ ਲੈ ਕੇ ਰੋਡ ਮੈਪ ਤਿਆਰ ਕੀਤਾ ਗਿਆ ਸੀ ਅਤੇ ਉਸੇ ਹਿਸਾਬ ਨਾਲ ਹੀ ਮਾਰਚ ਕਰਨ ਦਿੱਤਾ ਜਾਣਾ ਚਾਹੀਦਾ ਹੈ ਪਰ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ ਰਸਤੇ 'ਚ ਰੋਕ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਨੰਬਰ-8 'ਚ ਲਿਜਾਇਆ ਗਿਆ।
Simarjit Singh Bains
ਜ਼ਿਕਰਯੋਗ ਹੈ ਕਿ ਲੋਕ ਇਨਸਾਫ਼ ਪਾਰਟੀ ਵੱਲੋਂ ਦਲਿਤ ਵਿਦਿਆਰਥੀ ਬਚਾਓ ਯਾਤਰਾ ਦੀ ਸ਼ੁਰੂਆਤ ਬੀਤੇ ਦਿਨ ਭਗਤ ਰਵਿਦਾਸ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਕੀਤੀ ਗਈ ਸੀ। ਇਹ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਸੀ ਕਿ ਇਹ ਯਾਤਰਾ ਸਾਧੂ ਸਿੰਘ ਧਰਮਸੋਤ ਦੀ ਬਰਖ਼ਾਸਤੀ ਅਤੇ ਇਸ ਘਪਲੇ ਦੀ ਸੀ. ਬੀ. ਆਈ. ਤੋਂ ਜਾਂਚ ਦੀ ਮੰਗ ਕਰਵਾਉਣ ਲਈ ਕੱਢੀ ਜਾ ਰਹੀ ਹੈ।
Simarjit Singh Bains ਸਿਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਯਾਤਰਾ ਪਹਿਲੇ ਪੜਾਅ 'ਚ ਦੋਆਬੇ ਦੇ ਚਾਰ ਹਲਕਿਆਂ ਨਵਾਂਸ਼ਹਿਰ, ਜਲੰਧਰ, ਫਗਵਾੜਾ ਅਤੇ ਭੁਲੱਥ 'ਚ ਕੱਢੀ ਜਾ ਰਹੀ ਹੈ, ਜਿਸ 'ਚ ਆਟੋ ਰਿਕਸ਼ਾ ਰਾਹੀਂ ਲੋਕਾਂ ਦੇ ਸਨਮੁੱਖ ਹੋਇਆ ਜਾਵੇਗਾ। ਇਸ ਤੋਂ ਬਾਅਦ ਮਾਝੇ ਅਤੇ ਮਾਲਵੇ 'ਚ ਇਹ ਯਾਤਰਾ ਕੱਢੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦੌਰਾਨ ਆਮ ਲੋਕਾਂ ਨੂੰ ਕਾਂਗਰਸ ਦਾ ਬਾਈਕਾਟ ਕਰਨ ਦਾ ਸੁਨੇਹਾ ਦਿੱਤਾ ਜਾਵੇਗਾ। ਜਿਨ੍ਹਾਂ ਹਲਕਿਆਂ 'ਚ ਐੱਸ. ਸੀ. ਬਰਾਦਰੀ ਦੀ ਸੰਘਣੀ ਆਬਾਦੀ ਹੈ, ਉੱਥੇ ਇਹ ਯਾਤਰਾ ਜ਼ਿਆਦਾ ਸਮੇਂ ਲਈ ਕੱਢੀ ਜਾਵੇਗੀ।