ਕ੍ਰਿਕਟਰ ਸੁਰੇਸ਼ ਰੈਣਾ ਦੇ ਰਿਸ਼ਤੇਦਾਰਾਂ ਦੇ ਕਤਲ ਦਾ ਮਾਮਲਾ ਸੁਲਝਿਆ
Published : Sep 17, 2020, 3:12 am IST
Updated : Sep 17, 2020, 3:13 am IST
SHARE ARTICLE
image
image

ਕ੍ਰਿਕਟਰ ਸੁਰੇਸ਼ ਰੈਣਾ ਦੇ ਰਿਸ਼ਤੇਦਾਰਾਂ ਦੇ ਕਤਲ ਦਾ ਮਾਮਲਾ ਸੁਲਝਿਆ

  to 
 

ਚੰਡੀਗੜ੍ਹ, 16 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਕ੍ਰਿਕਟਰ ਸੁਰੇਸ਼ ਰੈਣਾ ਦੇ ਰਿਸ਼ਤੇਦਾਰ 'ਤੇ ਹੋਏ ਹਮਲੇ ਅਤੇ ਕਤਲ ਦੇ ਕੇਸ ਨੂੰ ਸੁਲਝਾਉਣ ਦਾ ਐਲਾਨ ਕੀਤਾ ਹੈ ਅਤੇ ਲੁਟੇਰਿਆਂ-ਅਪਰਾਧੀਆਂ ਦੇ ਅੰਤਰ-ਰਾਜੀ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪਠਾਨਕੋਟ ਜ਼ਿਲ੍ਹੇ ਵਿਚ ਥਾਣਾ ਸ਼ਾਹਪੁਰ ਕੰਢੀ ਦੇ ਪਿੰਡ ਥਰਿਆਲ ਵਿਚ 19 ਅਗੱਸਤ ਦੀ ਰਾਤ ਨੂੰ ਵਾਪਰੀ ਘਟਨਾ ਵਿਚ ਕੀਤੀਆਂ ਗ੍ਰਿਫ਼ਤਾਰੀਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ 11 ਹੋਰ ਦੋਸ਼ੀਆਂ ਨੂੰ ਅਜੇ ਗ੍ਰਿਫ਼ਤਾਰ ਕੀਤਾ ਜਾਣਾ ਹੈ।
ਰੈਣਾ ਦਾ ਅੰਕਲ ਅਸ਼ੋਕ ਕੁਮਾਰ ਜੋ ਠੇਕੇਦਾਰ ਸਨ, ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਨ੍ਹਾਂ ਦੇ ਪੁੱਤਰ ਕੌਸ਼ਲ ਕੁਮਾਰ 31 ਅਗੱਸਤ ਨੂੰ ਦਮ ਤੋੜ ਗਏ ਅਤੇ ਉਨ੍ਹਾਂ ਦੀ ਪਤਨੀ ਆਸ਼ਾ ਰਾਣੀ ਦੀਨਾ ਨਾਜ਼ੁਕ ਹਾਲਤ ਵਿੱਚ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਹਮਲੇ ਵਿਚ ਜ਼ਖ਼ਮੀ ਹੋਏ ਦੋ ਹੋਰ ਵਿਅਕਤੀਆਂ ਨੂੰ ਹਸਪਤਾਲ ਵਿਚੋਂ ਛੁੱਟੀ ਕਰ ਦਿਤੀ ਹੈ।
ਇਸ ਘਟਨਾ ਤੋਂ ਤੁਰਤ ਬਾਅਦ ਮੁੱਖ ਮੰਤਰੀ ਨੇ ਮਾਮਲੇ ਦੀ ਵਿਸਥਾਰ ਅਤੇ ਤੇਜ਼ੀ ਨਾਲ ਜਾਂਚ ਕਰਨ ਲਈ ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਦੀ ਅਗਵਾਈ ਵਿਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕਰਨ ਦੇ ਹੁਕਮ ਦਿਤੇ ਸਨ ਜਿਸ ਵਿਚ ਪਠਾਨਕੋਟ ਦੇ ਐਸ.ਐਸ.ਪੀ., ਐਸ.ਪੀ. (ਇਨਵੈਸਟੀਗੇਸ਼ਨ) ਅਤੇ ਡੀ.ਐਸ.ਪੀ. ਧਾਰ ਕਲਾਂ ਇਸ ਦੇ ਮੈਂਬਰ ਹਨ।  ਡੀ.ਜੀ.ਪੀ. ਨੇ ਦਸਿਆ ਕਿ ਜਾਂਚ ਦੌਰਾਨ ਐਸ.ਆਈ.ਟੀ. ਨੇ ਕੇਸ (ਐਫ.ਆਈ.ਆਰ. 153 ਮਿਤੀ 20 ਅਗਸਤ, 2020 ਆਈ.ਪੀ.ਸੀ. ਦੀ ਧਾਰਾ 460/459/458) ਨਾਲ ਸਬੰਧਤ ਪ੍ਰਸਥਿਤੀਆਂ ਅਤੇ ਵਿਵਾਹਰਕ ਸਬੂਤਾਂ ਨੂੰ ਇਕੱਤਰ ਕੀਤਾ ਅਤੇ ਪੜਤਾਲ ਦੌਰਾਨ ਆਈ.ਪੀ.ਸੀ. ਦੀ ਧਾਰਾ 302, 307, 148, 149 ਵੀ ਜੋੜੀ ਗਈ। ਜਾਂਚ ਵਿਚ 100 ਤੋਂ ਵੱਧ ਮਸ਼ਕੂਕ ਵਿਅਕਤੀਆਂ ਨੂੰ ਸ਼ਾਮਲ ਕੀਤਾ ਗਿਆ।
15 ਸਤੰਬਰ ਨੂੰ ਐਸ.ਆਈ.ਟੀ. ਨੂੰ ਸੂਚਨਾ ਪ੍ਰਾਪਤ ਹੋਈ ਕਿ ਤਿੰਨ ਸ਼ੱਕੀਆਂ, ਜਿਨ੍ਹਾਂ ਨੂੰ ਘਟਨਾ ਤੋਂ ਬਾਅਦ ਸਵੇਰ ਵੇਲੇ ਡਿਫੈਂਸ ਰੋਡ 'ਤੇ ਵੇਖਿਆ ਗਿਆ ਸੀ, ਪਠਾਨਕੋਟ ਰੇਲਵੇ ਸਟੇਸ਼ਨ ਨੇੜੇ ਝੁੱਗੀਆਂ ਵਿਚ ਰਹਿ ਰਹੇ ਸਨ। ਪੁਲਿਸ ਨੇ ਛਾਪਾ ਮਾਰਿਆ ਅਤੇ ਇਨ੍ਹਾਂ ਤਿੰਨਾਂ ਨੂੰ ਕਾਬੂ ਕਰ ਲਿਆ।



ਡੀ.ਜੀ.ਪੀ. ਮੁਤਾਬਕ ਇਨ੍ਹਾਂ ਦੀ ਪਛਾਣ ਸਾਵਣ, ਮੋਹੱਬਤ ਅਤੇ ਸ਼ਾਹਰੁਖ ਖਾਨ ਵਜੋਂ ਹੋਈ ਹੈ ਜੋ ਮੌਜੂਦਾ ਸਮੇਂ ਰਾਜਨਥਾਨ ਦੇ ਜ਼ਿਲ੍ਹਾ ਚਿਵਾੜਾ ਅਤੇ ਪੀਲਾਨੀ ਝੁੱਗੀਆਂ ਦੇ ਵਾਸੀ ਹਨ। ਇਨ੍ਹਾਂ ਪਾਸੋਂ ਸੋਨੀ ਦੀ ਮੁੰਦਰੀ, ਮਹਿਲਾ ਦੀ ਇਕ ਮੁੰਦਰੀ, ਮਹਿਲਾ ਦੀ ਇਕ ਸੋਨੇ ਦੀ ਚੇਨ ਅਤੇ 1530 ਰੁਪਏ ਬਰਾਮਦ ਕੀਤੇ ਗਏ।
ਮੁੱਢਲੀ ਜਾਂਚ ਵਿਚ ਖੁਲਾਸਾ ਹੋਇਆ ਕਿ ਇਹ ਗੈਂਗ ਬਾਕੀਆਂ ਨਾਲ ਰਲ ਕੇ ਅਪਣੀਆਂ ਸਰਗਰਮੀਆਂ ਚਲਾ ਰਿਹਾ ਸੀ ਅਤੇ ਉੱਤਰ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਪੰਜਾਬ ਦੇ ਹੋਰ ਹਿੱਸਿਆਂ ਵਿਚ ਪਹਿਲਾਂ ਵੀ ਅਜਿਹੇ ਕਈ ਅਪਰਾਧਾਂ ਨੂੰ ਅੰਜ਼ਾਮ ਦੇ ਚੁੱਕਾ ਹੈ। ਇਹ ਗੈਂਗ ਨਹਿਰਾਂ, ਰੇਲਵੇ ਲਾਈਨਜ਼, ਹਾਈ ਵੋਲਟੇਜ਼ ਤਾਰਾਂ ਆਦਿ ਕੁਦਰਤੀ ਨਿਸ਼ਾਨਾਂ ਤੋਂ ਬਾਅਦ 2-3 ਦੇ ਗਰੁੱਪਾਂ ਵਿਚ ਅਪਰਾਧ ਵਿਚ ਅਪਰਾਧ ਵਾਲੀਆਂ ਥਾਵਾਂ ਵਲ ਵਧਦੇ ਸਨ।
ਸਾਵਣ, ਜੋ ਉੱਤਰ ਪ੍ਰਦੇਸ਼ ਦਾ ਮੂਲ ਨਿਵਾਸੀ ਹੈ, ਨੇ ਐਸ.ਆਈ.ਟੀ. ਨੂੰ ਦਸਿਆ ਕਿ 12 ਅਗੱਸਤ ਨੂੰ ਉਹ ਚਿਰਾਵਾ ਅਤੇ ਪੀਲਾਨੀ ਤੋਂ ਇਕ ਆਟੋ (ਪੀ.ਬੀ. 02 ਜੀ. 9025) ਜਿਸ ਦਾ ਮਾਲਕ ਨੌਸਾਓ ਹੈ, ਗਰੁੱਪ ਵਜੋਂ ਚੱਲੇ ਸਨ। ਨੌਸਾਓ ਵੀ ਚਿਰਾਵਾ ਦੀਆਂ ਝੁੱਗੀਆਂ ਵਿਚ ਰਹਿ ਰਿਹਾ ਸੀ। ਨੌਸਾਓ ਤਿੰਨ ਹੋਰਾਂ ਸਮੇਤ ਰਾਸ਼ਿਦ, ਰੇਹਾਨ, ਜਬਰਾਨਾ, ਵਾਪਹਿਲਾ, ਤਵੱਜਲ ਬੀਬੀ ਅਤੇ ਇਕ ਅਗਿਆਤ ਵਿਅਕਤੀ ਨਾਲ ਸ਼ਾਮਲ ਸੀ।
ਇਹ ਵਿਅਕਤੀ ਜਗਰਾਉਂ (ਲੁਧਿਆਣਾ) ਪਹੁੰਚੇ ਜਿੱਥੇ ਤਿੰਨ ਹੋਰ ਰੀਂਡਾ, ਗੋਲੂ ਅਤੇ ਸਾਜਨ ਵੀ ਨਾਲ ਰਲ ਗਏ। ਉਨ੍ਹਾਂ ਨੇ ਹਾਰਡਵੇਅਰ ਸਟੋਰ ਤੋਂ ਇਕ ਆਰੀ, ਦੋ ਜੰਬੂਰ ਅਤੇ ਇਕ ਸਕਰਿਊ ਡਰਾਈਵਰ ਅਤੇ ਲੁਧਿਆਣਾ ਵਿਚ ਕਪੜੇ ਦੀ ਦੁਕਾਨ ਤੋਂ ਕੁੱਝ ਕੱਛੇ ਬਨੈਣਾਂ ਖਰੀਦੀਆਂ। ਉਹ 14 ਅਗੱਸਤ ਦੀ ਰਾਤ ਨੂੰ ਜਗਰਾਉਂ ਵਿਚ ਲੁੱਟ ਕਰਨ ਤੋਂ ਬਾਅਦ ਪਠਾਨਕੋਟ ਵਲ ਚਲੇ ਗਏ।
ਡੀ.ਜੀ.ਪੀ. ਨੇ ਦਸਿਆ ਕਿ ਪਠਾਨਕੋਟ ਦੇ ਐਸ.ਐਸ.ਪੀ. ਗੁਲਨੀਤ ਖੁਰਾਣਾ ਮੁਤਾਬਕ ਪਠਾਨਕੋਟ ਵਿਚ ਸੰਜੂ ਨਾਂ ਦਾ ਵਿਅਕਤੀ ਜੋ ਇਲਾਕੇ ਤੋਂ ਚੰਗੀ ਤਰ੍ਹਾਂ ਵਾਕਫ ਸੀ, ਵੀ ਇਨ੍ਹਾਂ ਦੇ ਨਾਲ ਰਲ ਗਿਆ। ਇਸ ਗੈਂਗ ਨੇ ਇਲਾਕੇ ਦੀ ਰੇਕੀ ਵੀ ਕੀਤੀ।
19 ਅਗੱਸਤ ਦੀ ਰਾਤ ਨੂੰ 7-8 ਵਜੇ ਦਰਮਿਆਨ ਮਿੱਥੀ ਕਾਰਜ ਵਿਧੀ ਮੁਤਾਬਕ ਉਹ 2-3 ਵਿਅਕਤੀਆਂ ਦੇ ਗਰੁੱਪਾਂ ਵਿਚ ਚੱਲੇ ਅਤੇ ਖੁਲ੍ਹੇ ਖੇਤ ਵਿਚ ਤੈਅ ਥਾਂ 'ਤੇ ਪਹੁੰਚੇ ਜਿੱਥੇ ਰਾਸ਼ਿਦ, ਨੌਸਾਓ ਅਤੇ ਸੰਜੂ ਉਰਫ ਛੱਜੂ ਲੱਕੜ ਦੀਆਂ ਸੋਟੀਆਂ ਲੈਣ ਲਈ ਗਏ ਜਿਥੇ ਉਨ੍ਹਾਂ ਨੇ ਸਫੈਦੇ ਦਾ ਰੁੱਖ ਵੱਢਿਆ।
ਰੇਕੀ ਦੌਰਾਨ ਉਨ੍ਹਾਂ ਨੇ ਸ਼ਟਰਿੰਗ ਦੀ ਦੁਕਾਨ ਦੀ ਪਹਿਲਾਂ ਹੀ ਸ਼ਨਾਖ਼ਤ ਕੀਤੀ ਹੋਈ ਸੀ ਜਿੱਥੇ ਬਾਂਸ ਦੀਆਂ ਪੌੜੀਆਂ ਨੂੰ ਚੇਨ ਨਾਲ ਬੰਨ੍ਹਿਆ ਹੋਇਆ ਸੀ। ਪਹਿਲੇ ਦੋ ਘਰ ਜਿਥੇ ਉਨ੍ਹਾਂ ਨੇ ਪੌੜੀਆਂ ਰੱਖੀਆਂ ਸਨ, ਵਿਚ ਇਕ ਗੁਦਾਮ ਅਤੇ ਇਕ ਖਾਲੀ ਘਰ ਸੀ ਜਦਕਿ ਤੀਜਾ ਘਰ ਅਸ਼ੋਕ ਕੁਮਾਰ ਦਾ ਸੀ। ਦੋਸ਼ੀਆਂ ਵਿੱਚੋਂ ਪੰਜ ਵਿਅਕਤੀ ਛੱਤ ਵਾਲੇ ਪਾਸਿਉਂ ਪੌੜੀਆਂ ਵਰਤ ਕੇ ਘਰ ਵਿੱਚ ਦਾਖਲ ਹੋਏ ਜਿੱਥੇ ਉਨ੍ਹਾਂ ਨੇ ਤਿੰਨ ਵਿਅਕਤੀਆਂ ਨੂੰ ਚਟਾਈ 'ਤੇ ਪਏ ਦੇਖਿਆ। ਘਰ ਵਿੱਚ ਜਾਣ ਤੋਂ ਪਹਿਲਾਂ ਉਨ੍ਹਾਂ ਨੇ ਇਨ੍ਹਾਂ ਤਿੰਨਾਂ ਦੇ ਸਿਰ ਵਿਚ ਸੱਟ ਮਾਰੀ ਜਿਥੇ ਉਨ੍ਹਾਂ ਨੇ ਨਗਦੀ ਅਤੇ ਸੋਨੇ ਦੇ ਗਹਿਣੇ ਲੈ ਕੇ ਭੱਜਣ ਤੋਂ ਪਹਿਲਾਂ ਦੋ ਹੋਰ ਵਿਅਕਤੀਆਂ 'ਤੇ ਹਮਲਾ ਕੀਤਾ।
ਇਸ ਤੋਂ ਬਾਅਦ ਦੋਸ਼ੀਆਂ ਨੇ ਨਹਿਰ 'ਤੇ ਪਹੁੰਚਣ ਲਈ ਖੁਲ੍ਹੇ ਖੇਤ ਰਾਹੀਂ ਬਿਜਲੀ ਦੀਆਂ ਹਾਈ ਟੈਂਸ਼ਨ ਤਾਰਾਂ ਨੂੰ ਪਾਰ ਕੀਤਾ ਜਿੱਥੇ ਉਹ ਰੇਲਵੇ ਸਟੇਸ਼ਨ 'ਤੇ ਪਹੁੰਚਣ ਲਈ ਦੋ-ਦੋ ਅਤੇ ਤਿੰਨ-ਤਿੰਨ ਦੇ ਗਰੁੱਪਾਂ ਵਿਚ ਵੰਡੇ ਗਏ। ਨਗਦ ਅਤੇ ਗਹਿਣੇ ਆਪਸ ਵਿਚ ਵੰਡ ਲੈਣ ਤੋਂ ਬਾਅਦ ਉਹ ਖਿੰਡ ਗਏ।
ਫਰਾਰ ਹੋਏ 11 ਵਿਅਕਤੀਆਂ ਜਿਨ੍ਹਾਂ ਵਿਚੋਂ ਇਕ ਵਿਅਕਤੀ ਦੀ ਸ਼ਨਾਖ਼ਤ ਹੋ ਚੁੱਕੀ ਹੈ, ਨੂੰ ਕਾਬੂ ਕਰਨ ਅਤੇ ਇਸ ਗੈਂਗ ਦੀ ਸ਼ਮੂਲੀਅਤ ਵਾਲੀਆਂ ਹੋਰ ਡਕੈਤੀਆਂ ਨੂੰ ਸੁਲਝਾਉਣ ਲਈ ਜਾਂਚ ਅਜੇ ਜਾਰੀ ਹੈ।
ਸੰਸਥਾਵਾਂ ਨਾਲ ਮਿਲ ਕੇ ਜਾਂਚ ਕਰਨ ਦੇimageimage ਯੋਗ ਬਣਾਏਗਾ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement