
ਵੱਡੇ ਕਿਸਾਨ ਆਗੂ ਮਹਾਪੰਚਾਇਤ 'ਚ ਲੈਣਗੇ ਹਿੱਸਾ
ਮੁਹਾਲੀ: ਖੇਤੀਬਾੜੀ ਕਾਨੂੰਨਾਂ ਦੇ ਲਾਗੂ ਕੀਤੇ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ ਅਤੇ ਕਿਸਾਨ ਅਜੇ ਵੀ ਦਿੱਲੀ ਦੀਆਂ ਸਰਹੱਦਾਂ 'ਤੇ ਧਰਨਾ ਲਗਾ ਕੇ ਬੈਠੇ ਹਨ। ਇਸ ਦੌਰਾਨ ਕਿਸਾਨਾਂ ਦੀ ਹਮਾਇਤ ਵਿੱਚ ਪੰਜਾਬੀ ਅਦਾਕਾਰਾ ਸੋਨੀਆ ਮਾਨ ਨੇ 19 ਸਤੰਬਰ ਨੂੰ ਮੁਹਾਲੀ ਵਿੱਚ ਇੱਕ ਕਿਸਾਨ ਮਹਾਪੰਚਾਇਤ ਦਾ ਆਯੋਜਨ ਕਰਨ ਦਾ ਐਲਾਨ ਕੀਤਾ ਹੈ।
Farmers Protest
ਉਨ੍ਹਾਂ ਕਿਹਾ ਕਿ ਇਹ ਮਹਾਪੰਚਾਇਤ ਕਿਸਾਨਾਂ ਦੇ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਆਯੋਜਿਤ ਕੀਤੀ ਜਾ ਰਹੀ ਹੈ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ, ਰੁਲਦੂ ਮਾਨਸਾ, ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਲੱਖੋਵਾਲ ਸਮੇਤ ਕਈ ਵੱਡੇ ਕਿਸਾਨ ਆਗੂ ਇਸ ਮਹਾਪੰਚਾਇਤ ਵਿੱਚ ਹਿੱਸਾ ਲੈਣਗੇ।
Sonia Mann