ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਜਵਾਈ ਗੁਰਸ਼ੇਰ ਸਿੰਘ ਦੀ ਇੰਸਪੈਕਟਰ ਵਜੋਂ ਨਿਯੁਕਤੀ ਨੂੰ ਹਰੀ ਝੰਡੀ
Published : Sep 17, 2021, 7:25 pm IST
Updated : Sep 17, 2021, 7:25 pm IST
SHARE ARTICLE
Cabinet Approves Appointment Of Gursher Singh As Excise And Tax Inspector
Cabinet Approves Appointment Of Gursher Singh As Excise And Tax Inspector

ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਤਰਸ ਦੇ ਆਧਾਰ ’ਤੇ ਗੁਰਸ਼ੇਰ ਦੀ ਬਤੌਰ ਆਬਕਾਰੀ ਤੇ ਕਰ ਇੰਸਪੈਕਟਰ ਦੀ ਨਿਯੁਕਤੀ ਨੂੰ ਹਰੀ ਝੰਡੀ ਦੇ ਦਿੱਤੀ।

ਚੰਡੀਗੜ੍ਹ: ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਤਰਸ ਦੇ ਆਧਾਰ ’ਤੇ ਗੁਰਸ਼ੇਰ ਦੀ ਬਤੌਰ ਆਬਕਾਰੀ ਤੇ ਕਰ ਇੰਸਪੈਕਟਰ ਦੀ ਨਿਯੁਕਤੀ ਨੂੰ ਹਰੀ ਝੰਡੀ ਦੇ ਦਿੱਤੀ। ਪਰ, ਇਸ ਨੂੰ ਇਕੋ ਵਾਰ ਦਿੱਤੀ ਰਾਹਤ ਸਮਝਿਆ ਜਾਵੇਗਾ ਅਤੇ ਇਸ ਮਾਮਲੇ ਨੂੰ ਪ੍ਰਥਾ ਨਹੀਂ ਬਣਾਇਆ ਜਾਵੇਗਾ। ਮੰਤਰੀ ਮੰਡਲ ਦੀ ਵੀਡਿਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਦਾ ਨੋਟਿਸ ਲਿਆ ਕਿ ਗੁਰਸ਼ੇਰ ਦੇ ਪਿਤਾ ਭੁਪਜੀਤ ਨੇ ਰਵੀ ਸਿੱਧੂ ਦੇ ਸਮੇਂ ਹੋਏ ਪੀ.ਪੀ.ਐਸ.ਸੀ. ਘੋਟਾਲੇ ਦਾ ਪਰਦਾਫਾਸ਼ ਕਰਦੇ ਹੋਏ ਪੰਜਾਬ ਲੋਕ ਸੇਵਾ ਕਮਿਸ਼ਨ ਵਿੱਚ ਪਾਰਦਰਸ਼ਿਤਾ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

Punjab CabinetPunjab Cabinet

ਹੋਰ ਪੜ੍ਹੋ: ਮੰਤਰੀ ਮੰਡਲ ਵੱਲੋਂ MSMEs ਨੂੰ ਉਤਸ਼ਾਹਤ ਤੇ ਵਿਕਸਤ ਕਰਨ ਲਈ ਨਿਯਮਾਂ ਨੂੰ ਪ੍ਰਵਾਨਗੀ

ਭੁਪਜੀਤ ਸਿੰਘ, ਜੋ ਕਿ ਆਬਕਾਰੀ ਤੇ ਕਰ ਵਿਭਾਗ ਵਿੱਚ ਆਬਕਾਰੀ ਤੇ ਕਰ ਅਧਿਕਾਰੀ ਵਜੋਂ ਤਾਇਨਾਤ ਸਨ, ਦਾ 28 ਸਤੰਬਰ, 2011 ਨੂੰ ਦਿਹਾਂਤ ਹੋ ਗਿਆ ਸੀ। ਉਸ ਸਮੇਂ ਉਨਾਂ ਦੇ ਪੁੱਤਰ ਗੁਰਸ਼ੇਰ ਸਿੰਘ ਨੇ ਕਾਮਰਸ ਵਿੱਚ ਆਪਣੀ ਗ੍ਰੈਜੂਏਸ਼ਨ ਦੀ ਪੜਾਈ ਅਜੇ ਪੂਰੀ ਹੀ ਕੀਤੀ ਸੀ। ਦਫ਼ਤਰੀ ਰਿਕਾਰਡ ਅਨੁਸਾਰ ਮਰਹੂਮ ਭੁਪਜੀਤ ਸਿੰਘ ਦੀ ਪਤਨੀ ਜਸਬੀਰ ਕੌਰ ਨੇ 26 ਜੂਨ, 2020 ਨੂੰ ਦਿੱਤੀ ਅਰਜ਼ੀ ਰਾਹੀਂ (ਆਪਣੇ ਪਤੀ ਦੀ ਮੌਤ ਤੋਂ 8 ਸਾਲ ਬਾਅਦ) ਇਹ ਬੇਨਤੀ ਕੀਤੀ ਸੀ ਕਿ ਉਸ ਦੇ ਪੁੱਤਰ ਗੁਰਸ਼ੇਰ ਸਿੰਘ ਨੂੰ ਨੌਕਰੀ ਦਿੱਤੀ ਜਾਵੇ।

Punjab cabinet okays rules to promote and develop MSMEs Punjab cabinet 

ਹੋਰ ਪੜ੍ਹੋ: SGGS ਕਾਲਜ ਤੇ ਰੈੱਡ ਕਰਾਸ ਸੁਸਾਇਟੀ ਵੱਲੋਂ 4 ਰੋਜ਼ਾ First Aid ਸਿਖਲਾਈ ਕੋਰਸ ਦਾ ਆਯੋਜਨ

ਨਵੰਬਰ 21, 2002 ਦੀ ਸਰਕਾਰੀ ਨੀਤੀ ਅਤੇ ਦਸੰਬਰ 28, 2005 ਨੂੰ ਇੱਕ ਪੱਤਰ ਰਾਹੀਂ ਹੋਈ ਸੋਧ ਮੁਤਾਬਿਕ ਮਿ੍ਰਤਕ ਕਰਮਚਾਰੀ/ਅਫਸਰ ਦੇ ਵਾਰਿਸਾਂ ਲਈ ਮੌਤ ਦੀ ਮਿਤੀ ਤੋਂ ਇੱਕ ਸਾਲ ਦੇ ਅੰਦਰ ਨੌਕਰੀ ਲਈ ਅਰਜ਼ੀ ਦੇਣਾ ਜ਼ਰੂਰੀ ਹੁੰਦਾ ਹੈ। ਇਸ ਨੀਤੀ ਵਿੱਚ ਇਹ ਵੀ ਸਾਫ ਹੈ ਕਿ ਜੇਕਰ ਦੇਰੀ ਦਾ ਕੋਈ ਵਾਜਿਬ ਕਾਰਨ ਹੋਵੇ, ਤਾਂ ਉਮੀਦਵਾਰ ਦੀ ਅਰਜੀ 5 ਸਾਲ ਦੇਰ ਕਰਨ ਦੀ ਹੱਦ ਤੱਕ ਵੀ ਪ੍ਰਵਾਨ ਕੀਤੀ ਜਾ ਸਕਦੀ ਹੈ ਬਸ਼ਰਤੇ ਕਿ ਦੇਰੀ ਦੇ ਕਾਰਨਾਂ ਦੇ ਵਿਸਥਾਰ ਵਿੱਚ ਜਾਂਦੇ ਹੋਏ ਪ੍ਰਸੋਨਲ ਵਿਭਾਗ ਤੋਂ ਵਿਸ਼ੇਸ਼ ਮਨਜ਼ੂਰੀ ਲਈ ਜਾਵੇ।

ਹੋਰ ਪੜ੍ਹੋ: ਨਿਊਜ਼ੀਲੈਂਡ ਕ੍ਰਿਕਟ ਟੀਮ ਨੇ ਰੱਦ ਕੀਤਾ ਪਾਕਿਸਤਾਨ ਦੌਰਾ, ਮੈਚ ਸ਼ੁਰੂ ਹੋਣ ਤੋਂ ਪਹਿਲਾਂ ਲਿਆ ਫੈਸਲਾ

ਇਹ ਵੀ ਜ਼ਿਕਰਯੋਗ ਹੈ ਕਿ ਗੁਰਸ਼ੇਰ ਦੀ ਯੋਗਤਾ ਬੈਚੁਲਰ ਆਫ ਕਾਮਰਸ ਹੈ ਜੋ ਕਿ ਆਬਕਾਰੀ ਤੇ ਕਰ ਇੰਸਪੈਕਟਰ ਦੀ ਅਸਾਮੀ ਲਈ ਸਹਾਇਕ ਹੈ। ਉਮੀਦਵਾਰ ਦੀ ਯੋਗਤਾ ਨੂੰ ਦੇਖਦੇ ਹੋਏ ਭੁਪਜੀਤ ਸਿੰਘ ਦੇ ਉਸਦੇ ਕਾਰਜਕਾਲ ਦੌਰਾਨ ਪਾਏ ਯੋਗਦਾਨ ਦੇ ਮੱਦੇਨਜ਼ਰ, ਉਮੀਦਵਾਰ ਨੂੰ ਆਬਕਾਰੀ ਤੇ ਕਰ ਇੰਸਪੈਕਟਰ ਦੇ ਅਹੁਦੇ ਲਈ ਵਿਚਾਰਿਆ ਗਿਆ ਹੈ ਅਤੇ ਮੰਤਰੀ ਮੰਡਲ ਨੇ ਵਿਸ਼ੇਸ਼ ਆਧਾਰ ’ਤੇ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement