ਮੰਤਰੀ ਮੰਡਲ ਵਲੋਂ 160 ਅਸਿਸਟੈਂਟ ਪ੍ਰੋਫੈਸਰ ਤੇ 17 ਲਾਇਬ੍ਰੇਰੀਅਨ ਦੀਆਂ ਅਸਾਮੀਆਂ ਭਰਨ ਲਈ ਹਰੀ ਝੰਡੀ
Published : Sep 17, 2021, 6:58 pm IST
Updated : Sep 17, 2021, 7:22 pm IST
SHARE ARTICLE
Punjab Cabinet
Punjab Cabinet

9 ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਅਤੇ ਇਨ੍ਹਾਂ ਵਿੱਚ 117 ਅਸਾਮੀਆਂ ਦੀ ਸਿਰਜਣਾ ਨੂੰ ਵੀ ਦਿੱਤੀ ਮਨਜ਼ੂਰੀ

ਚੰਡੀਗੜ੍ਹ: ਸੂਬੇ ਦੀਆਂ ਵੱਖ-ਵੱਖ ਤਹਿਸੀਲਾਂ ਵਿੱਚ ਸਥਾਪਤ ਕੀਤੇ 18 ਨਵੇਂ ਸਰਕਾਰੀ ਕਾਲਜਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਇਨ੍ਹਾਂ ਕਾਲਜਾਂ ਵਿੱਚ 160 ਅਸਿਸਟੈਂਟ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ। ਇਸ ਭਰਤੀ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਘੇਰੇ ਵਿੱਚੋਂ ਕੱਢਦਿਆਂ ਵਿਭਾਗੀ ਚੋਣ ਕਮੇਟੀ ਰਾਹੀਂ ਭਰਨ ਦਾ ਫੈਸਲਾ ਕੀਤਾ ਗਿਆ।

Punjab cabinet okays rules to promote and develop MSMEs Punjab cabinet 

ਹੋਰ ਪੜ੍ਹੋ: ਮੰਤਰੀ ਮੰਡਲ ਵੱਲੋਂ MSMEs ਨੂੰ ਉਤਸ਼ਾਹਤ ਤੇ ਵਿਕਸਤ ਕਰਨ ਲਈ ਨਿਯਮਾਂ ਨੂੰ ਪ੍ਰਵਾਨਗੀ

ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕੀਤਾ ਗਿਆ। ਮੰਤਰੀ ਮੰਡਲ ਨੇ ਵਿਭਾਗੀ ਚੋਣ ਕਮੇਟੀ ਦੇ ਗਠਨ ਨੂੰ ਵੀ ਮਨਜ਼ੂਰੀ ਦੇ ਦਿੱਤੀ ਜਿਸ ਦੇ ਚੇਅਰਪਰਸਨ ਯੂ.ਜੀ.ਸੀ. ਦੇ ਸਾਬਕਾ ਚੇਅਰਮੈਨ ਪ੍ਰੋ. ਵੇਦ ਪ੍ਰਕਾਸ਼ ਹੋਣਗੇ ਜਦੋਂ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਾਈਸ ਚਾਂਸਲਰ, ਡੀ.ਪੀ.ਆਈ. (ਕਾਲਜਾਂ), ਸਮਾਜਿਕ ਨਿਆਂ ਤੇ ਸਸ਼ਕਤੀਕਰਨ ਦੇ ਪ੍ਰਮੁੱਖ ਸਕੱਤਰ ਦਾ ਨੁਮਾਇੰਦਾ (ਜੁਆਇੰਟ ਡਾਇਰੈਕਟਰ ਦੇ ਰੈਂਕ ਤੋਂ ਘੱਟ ਨਾ ਹੋਵੇ) ਅਤੇ ਤਿੰਨ ਵਿਸ਼ਾ ਮਾਹਿਰ (ਕਮੇਟੀ ਵੱਲੋਂ ਪ੍ਰੋਫੈਸਰ ਦੇ ਰੈਂਕ ਤੋਂ ਘੱਟ ਨਾ ਚੁਣਿਆ ਜਾਵੇ) ਇਸ ਦੇ ਮੈਂਬਰ ਹੋਣਗੇ।

Captain Amarinder SinghCaptain Amarinder Singh

ਹੋਰ ਪੜ੍ਹੋ: SGGS ਕਾਲਜ ਤੇ ਰੈੱਡ ਕਰਾਸ ਸੁਸਾਇਟੀ ਵੱਲੋਂ 4 ਰੋਜ਼ਾ First Aid ਸਿਖਲਾਈ ਕੋਰਸ ਦਾ ਆਯੋਜਨ

ਕਮੇਟੀ ਲਈ ਚੋਣ ਪ੍ਰਕਿਰਿਆ ਦੌਰਾਨ ਯੂ.ਜੀ.ਸੀ. ਦੇ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨਾ ਜ਼ਰੂਰੀ ਹੋਵੇਗਾ। ਇਹ ਫੈਸਲਾ ਸੂਬੇ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਦੇ ਯੋਗ ਬਣਾਏਗਾ। ਇਸ ਤੋਂ ਇਲਾਵਾ ਕੌਮੀ ਸਿੱਖਿਆ ਨੀਤੀ-2020 ਮੁਤਾਬਕ ਸਾਲ 2035 ਤੱਕ 50 ਫੀਸਦੀ ਕੁੱਲ ਦਾਖਲਾ ਅਨੁਪਾਤ (ਜੀ.ਈ.ਆਰ.) ਦਾ ਟੀਚਾ ਪੂਰਾ ਕਰਨ ਲਈ ਸਹਾਈ ਹੋਵੇਗਾ।

UGCUGC

ਹੋਰ ਪੜ੍ਹੋ: ਨਿਊਜ਼ੀਲੈਂਡ ਕ੍ਰਿਕਟ ਟੀਮ ਨੇ ਰੱਦ ਕੀਤਾ ਪਾਕਿਸਤਾਨ ਦੌਰਾ, ਮੈਚ ਸ਼ੁਰੂ ਹੋਣ ਤੋਂ ਪਹਿਲਾਂ ਲਿਆ ਫੈਸਲਾ

9 ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਲਈ 117 ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ:

ਜਿਨਸੀ ਸੋਸ਼ਣ ਤੋਂ ਬੱਚਿਆਂ ਦੀ ਸੁਰੱਖਿਆ (ਪੌਸਕੋ) ਐਕਟ ਅਤੇ ਬਲਾਤਕਾਰ ਕੇਸਾਂ ਵਿੱਚ ਲੰਬਿਤ ਮਾਮਲਿਆਂ ਨੂੰ ਘਟਾਉਣ ਦੀ ਦਿਸ਼ਾ ਵਿੱਚ ਕੈਬਨਿਟ ਨੇ 9 ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਅਤੇ ਇਨ੍ਹਾਂ ਵਿੱਚ 117 ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ ਦੇ ਦਿੱਤੀ। ਇਹ 9 ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਮਾਨਸਾ, ਮੋਗਾ, ਪਟਿਆਲਾ ਤੇ ਐਸ.ਏ.ਐਸ. ਨਗਰ ਵਿਖੇ ਸਥਾਪਤ ਕੀਤੀਆਂ ਜਾਣਗੀਆਂ।

POSCO ActPOSCO Act

ਹੋਰ ਪੜ੍ਹੋ: SGGS ਕਾਲਜ ਚੰਡੀਗੜ੍ਹ ਵਲੋਂ ਚਲਾਈ ਗਈ ਹਰਬਲ ਪੌਦੇ ਲਗਾਉਣ ਦੀ ਮੁਹਿੰਮ

ਇਨ੍ਹਾਂ ਅਦਾਲਤਾਂ ਲਈ ਸਿਰਜਣਾ ਕੀਤੀਆਂ 117 ਅਸਾਮੀਆਂ ਵਿੱਚ 9 ਵਧੀਕ ਜ਼ਿਲਾ ਤੇ ਸੈਸ਼ਨ ਜੱਜ ਅਤੇ ਜੱਜਮੈਂਟ ਰਾਈਟਰ (ਸੀਨੀਅਰ ਗਰੇਡ), ਰੀਡਰ ਗਰੇਡ-1, ਸਟੈਨੋਗ੍ਰਾਫਰ ਗਰੇਡ-2, ਟਰਾਂਸਲੇਟਰ, ਅਹਲਮਦ, ਕਾਪੀ ਕਲਰਕ ਤੇ ਅਸ਼ਰ ਦੀਆਂ 9-9 ਅਸਾਮੀਆਂ ਤੇ 18 ਸੇਵਾਦਾਰ ਸ਼ਾਮਲ ਹਨ। ਬਾਕੀ 27 ਅਸਾਮੀਆਂ ਵਿੱਚ ਡਿਪਟੀ ਜ਼ਿਲਾ ਅਟਾਰਨੀ, ਜੂਨੀਅਰ ਸਕੇਲ ਸਟੈਨੋਗ੍ਰਾਫਰ ਤੇ ਸੇਵਾਦਾਰ ਦੀਆਂ 9-9 ਅਸਾਮੀਆਂ ਸ਼ਾਮਲ ਹਨ। ਗੌਰਤਲਬ ਹੈ ਕਿ ਸੁਪਰੀਮ ਕੋਰਟ ਵੱਲੋਂ ਸੂਬਾ ਸਰਕਾਰਾਂ ਨੂੰ ਅਜਿਹੇ ਜ਼ਿਲ੍ਹਿਆਂ ਵਿੱਚ ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਜਿਨ੍ਹਾਂ ਵਿੱਚ ਪੌਸਕੇ ਤੇ ਬਲਾਤਕਾਰ ਕੇਸਾਂ ਦੇ 100 ਤੋਂ ਵੱਧ ਕੇਸ ਲੰਬਿਤ ਪਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement