Weather Alert: ਚੰਡੀਗੜ੍ਹ ਵਿਚ ਅਗਲੇ 24 ਘੰਟਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ
Published : Sep 17, 2021, 12:56 pm IST
Updated : Sep 17, 2021, 12:56 pm IST
SHARE ARTICLE
Chandigarh Rain Alert
Chandigarh Rain Alert

ਪਿਛਲੇ ਦਿਨਾਂ ਤੋਂ ਹੋਈ ਬਾਰਿਸ਼ ਕਾਰਨ ਤਾਪਮਾਨ ਵਿਚ 4 ਤੋਂ 5 ਡਿਗਰੀ ਦੀ ਗਿਰਾਵਟ ਆਈ।

 

ਚੰਡੀਗੜ੍ਹ: ਭਾਰੀ ਮੀਂਹ ਕਾਰਨ ਚੰਡੀਗੜ੍ਹ (Chandigarh Rain) ਵਿਚ ਵੀਰਵਾਰ ਰਾਤ ਅਤੇ ਸ਼ੁੱਕਰਵਾਰ ਸਵੇਰੇ ਮੌਸਮ ’ਚ ਬਦਲਾਅ ਆ ਗਿਆ ਹੈ। ਮੌਸਮ ਵਿਭਾਗ ਨੇ ਆਉਣ ਵਾਲੇ 24 ਘੰਟਿਆਂ ਵਿਚ ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ ਵਿਚ ਭਾਰੀ ਮੀਂਹ ਦੇ ਨਾਲ ਹਵਾਵਾਂ ਚੱਲਣ ਦੇ ਸੰਕੇਤ ਦਿੱਤੇ ਹਨ। ਵੀਰਵਾਰ ਦੇਰ ਸ਼ਾਮ ਟ੍ਰਾਈਸਿਟੀ (Tricity) ਵਿਚ ਭਾਰੀ ਬਾਰਿਸ਼ ਹੋਈ ਸੀ। ਸ਼ਾਮ 5 ਵਜੇ ਸ਼ੁਰੂ ਹੋਈ ਭਾਰੀ ਬਾਰਿਸ਼ ਰਾਤ 8.30 ਵਜੇ ਤੱਕ ਜਾਰੀ ਰਹੀ। ਮੀਂਹ ਕਾਰਨ ਕਈ ਥਾਵਾਂ 'ਤੇ ਪਾਣੀ ਭਰਨ ਦੀ ਸਥਿਤੀ ਵੀ ਪੈਦਾ ਹੋ ਗਈ ਹੈ।

ਇਹ ਵੀ ਪੜ੍ਹੋ: ਪਾਕਿਸਤਾਨ 'ਚ ਅੰਤਿਮ ਸਸਕਾਰ ਨੂੰ ਲੈ ਕੇ ਚੱਲੀਆਂ ਗੋਲੀਆਂ, 8 ਦੀ ਮੌਤ, 15 ਜਖ਼ਮੀ 

PHOTOPHOTO

ਮਾਨਸੂਨ ਸੀਜ਼ਨ (Monsoon Season) ਦੌਰਾਨ ਇਸ ਵਾਰ ਚੰਡੀਗੜ੍ਹ ਵਿਚ ਇੰਨੀ ਬਾਰਿਸ਼ ਨਹੀਂ ਹੋਈ ਜਿੰਨੀ ਹੋਣੀ ਚਾਹੀਦੀ ਸੀ। ਹੁਣ ਮਾਨਸੂਨ ਤੋਂ ਬਾਅਦ, ਪਿਛਲੇ ਤਿੰਨ ਦਿਨਾਂ ਤੋਂ ਹਲਕਾ ਮੀਂਹ ਪੈ ਰਿਹਾ ਸੀ। ਪਰ ਵੀਰਵਾਰ ਨੂੰ ਹੋਈ ਬਾਰਿਸ਼ ਨੇ ਤਾਪਮਾਨ ਨੂੰ ਪ੍ਰਭਾਵਤ ਕੀਤਾ ਹੈ। ਪਿਛਲੇ ਦਿਨਾਂ ਤੋਂ ਹੋਈ ਬਾਰਿਸ਼ ਕਾਰਨ ਤਾਪਮਾਨ ਵਿਚ 4 ਤੋਂ 5 ਡਿਗਰੀ ਦੀ ਗਿਰਾਵਟ ਆਈ ਹੈ। ਮਾਨਸੂਨ ਸੀਜ਼ਨ ਦੇ ਦੌਰਾਨ, 844.2 ਮਿਲੀਮੀਟਰ ਮੀਂਹ ਆਮ ਮੰਨਿਆ ਜਾਂਦਾ ਹੈ ਅਤੇ ਸ਼ਹਿਰ ਵਿਚ 774 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਸੀ, ਪਰ ਹੁਣ ਤੱਕ ਸ਼ਹਿਰ ਵਿਚ ਸਿਰਫ 473.8 ਮਿਲੀਮੀਟਰ ਬਾਰਿਸ਼ ਹੋਈ ਹੈ।

ਇਹ ਵੀ ਪੜ੍ਹੋ: ਦਿੱਲੀ 'ਚ ਇਸ ਸਾਲ ਵੀ ਨਹੀਂ ਵਿਕਣਗੇ ਪਟਾਕੇ, ਸਰਕਾਰ ਨੇ ਪੂਰੀ ਤਰ੍ਹਾਂ ਲਗਾਇਆ ਬੈਨ 

PHOTOPHOTO

ਮੌਸਮ ਵਿਭਾਗ 16 ਅਤੇ 17 ਸਤੰਬਰ ਨੂੰ ਚੰਗੇ ਮੀਂਹ ਦੇ ਪੈਣ ਦੇ ਸੰਕੇਤ ਦੇ ਰਿਹਾ ਹੈ। ਕਿਉਂਕਿ ਇਕ ਹੋਰ ਮੌਸਮ ਪ੍ਰਣਾਲੀ ਵਿਕਸਤ ਕੀਤੀ ਜਾ ਰਹੀ ਹੈ। ਇਸ ਦੌਰਾਨ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ (Punjab and Haryana) ਵਿਚ ਆਮ ਜਾਂ ਇਸ ਤੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25.1 ਡਿਗਰੀ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਬਿਹਾਰ ਦੇ ਇਕ ਹੋਰ ਵਿਅਕਤੀ ਦੇ ਖਾਤੇ 'ਚ ਆਏ 52 ਕਰੋੜ

PHOTOPHOTO

ਮੌਸਮ ਵਿਭਾਗ ਨੇ ਆਉਣ ਵਾਲੇ 5 ਦਿਨਾਂ ਤੱਕ ਹਰਿਆਣਾ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ ਪੰਜਾਬ ਦੇ ਮਾਝਾ, ਦੁਆਬਾ, ਪੱਛਮੀ ਮਾਲਵਾ, ਪੂਰਬੀ ਮਾਲਵਾ ਵਿਚ ਭਾਰੀ ਮੀਂਹ ਦੇ ਨਾਲ ਤੂਫ਼ਾਨ ਦੀ ਸੰਭਾਵਨਾ ਹੈ। ਦੂਜੇ ਪਾਸੇ 20 ਸਤੰਬਰ ਤੱਕ ਉੱਤਰੀ ਹਰਿਆਣਾ, ਦੱਖਣ ਅਤੇ ਦੱਖਣੀ ਪੂਰਬੀ ਹਰਿਆਣਾ, ਪੱਛਮੀ ਅਤੇ ਦੱਖਣ ਪੱਛਮੀ ਹਰਿਆਣਾ ਦੇ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Location: India, Chandigarh

SHARE ARTICLE

ਏਜੰਸੀ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement