ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਉੱਡਦਾ ਵੇਖ BSF ਨੇ ਕੀਤੀ ਫਾਇਰਿੰਗ, ਸਰਚ ਆਪਰੇਸ਼ਨ ਜਾਰੀ
Published : Sep 17, 2021, 9:05 am IST
Updated : Sep 17, 2021, 9:05 am IST
SHARE ARTICLE
BSF Firing at Drone
BSF Firing at Drone

ਰੈਡ ਅਲਰਟ ਹੋਣ ਕਾਰਨ BSF ਦੇ ਜਵਾਨ ਭਾਰਤੀ ਸਰਹੱਦ 'ਤੇ ਪੂਰੀ ਤਰ੍ਹਾਂ ਚੌਕਸ ਹਨ।

 

ਗੁਰਦਾਸਪੁਰ: ਬੀਤੀ ਦੇਰ ਰਾਤ ਭਾਰਤ-ਪਾਕਿਸਤਾਨ ਸਰਹੱਦ 'ਤੇ ਉੱਡਦੇ ਪਾਕਿਸਤਾਨੀ ਡਰੋਨ (Pakistan Drone) ਨੂੰ ਵੇਖਦੇ ਹੀ BSF ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ BSF ਦੀ 10 ਬਟਾਲੀਅਨ ਦੀ ਬੀਓਪੀ ਸਹਾਰਨਪੁਰ ਦੇ ਜਵਾਨਾਂ ਨੇ ਡਰੋਨ ’ਤੇ ਫਾਇਰਿੰਗ (Firing) ਕਰਨੀ ਸ਼ੁਰੂ ਕਰ ਦਿੱਤੀ। ਦੱਸਣਯੋਗ ਹੈ ਕਿ ਰੈਡ ਅਲਰਟ (Red Alert) ਹੋਣ ਕਾਰਨ BSF ਦੇ ਜਵਾਨ ਭਾਰਤੀ ਸਰਹੱਦ 'ਤੇ ਪੂਰੀ ਤਰ੍ਹਾਂ ਚੌਕਸ ਹਨ। ਇਸ ਦੇ ਵੱਜੋਂ ਵੀਰਵਾਰ ਰਾਤ 11 ਵਜੇ ਦੇ ਕਰੀਬ 10 ਬਟਾਲੀਅਨ ਦੀ ਬੀਓਪੀ ਸਹਾਰਨਪੁਰ ਦੇ ਮੁਸਤੈਦ ਜਵਾਨਾਂ ਵੱਲੋਂ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਨੂੰ ਉੱਡਦਾ ਵੇਖਿਆ ਗਿਆ।

ਇਹ ਵੀ ਪੜ੍ਹੋ: ICMR ਨੇ ਕੋਰੋਨਾ ਨਾਲ ਜੁੜੇ ਤੱਥ ਲੁਕਾਏ, ਅਪਰਾਧਕ ਜਾਂਚ ਹੋਣੀ ਚਾਹੀਦੀ ਹੈ : ਕਾਂਗਰਸ

DroneDrone

ਇਸ ਤੋਂ ਤਰੁੰਤ ਬਾਅਦ BSF ਜਵਾਨਾਂ ਵੱਲੋਂ ਪਾਕਿਸਤਾਨੀ ਡਰੋਨ ’ਤੇ ਤਿੰਨ ਦੇ ਕਰੀਬ ਫਾਇਰ ਕੀਤੇ ਗਏ। ਇਸ ਦੇ ਸੰਬੰਧ ਵਿਚ ਜਦੋਂ BSF ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਜਵਾਨਾਂ ਵੱਲੋਂ ਸਰਹੱਦ 'ਤੇ ਉੱਡਦੇ ਵੇਖੇ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ ਕੀਤੀ ਗਈ ਹੈ। ਹੁਣ ਇਸ ਖੇਤਰ ਵਿਚ BSF ਵੱਲੋਂ ਨਾਕੇਬੰਦੀ ਕਰਕੇ ਸਰਚ ਅਭਿਆਨ ਜਾਰੀ ਕਰ ਦਿੱਤਾ ਗਿਆ ਹੈ। ਡੀਆਈਜੀ ਜੋਸ਼ੀ ਨੇ ਕਿਹਾ ਕਿ ਬੀਐੱਸਐੱਫ ਦੇ ਜਵਾਨ ਸਰਹੱਦ (India-Pakistan Border) 'ਤੇ ਪੂਰੀ ਤਰ੍ਹਾਂ ਚੌਕਸ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement