
ਜ਼ਿਲ੍ਹੇ ਦੇ ਪਿੰਡ ਡੋਡਾਵਾਲੀ ਵਿਖੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੀ ਸ਼ਰਮਨਾਕ ਕਰਤੂਤ ਸਾਹਮਣੇ ਆਈ ਹੈ।
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਦੇ ਪਿੰਡ ਡੋਡਾਵਾਲੀ ਵਿਖੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੀ ਸ਼ਰਮਨਾਕ ਕਰਤੂਤ ਸਾਹਮਣੇ ਆਈ ਹੈ। ਇਹ ਘਟਨਾ ਸੀਸੀਟੀਵੀ ਵਿਚ ਵੀ ਕੈਦ ਹੋ ਗਈ। ਦਰਅਸਲ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਹੀ ਗੁਰੂ ਘਰ ਦੀ ਗੋਲਕ ਵਿਚੋਂ ਪੈਸੇ ਚੋਰੀ ਕੀਤੇ।
Granthi caught stealing 'golak' money in muktsar sahib
ਹੋਰ ਪੜ੍ਹੋ: ਰਾਕੇਸ਼ ਟਿਕੈਤ ਦਾ ਬਿਆਨ, ‘ਜਨਮ ਦਿਨ ਮੌਕੇ PM ਮੋਦੀ ਨੂੰ ਸ਼ਹੀਦ ਕਿਸਾਨਾਂ ਨੂੰ ਯਾਦ ਕਰਨਾ ਚਾਹੀਦਾ’
ਪਿੰਡ ਵਾਸੀਆਂ ਦੇ ਬਿਆਨ ਦੇ ਅਧਾਰ ’ਤੇ ਪੁਲਿਸ ਨੇ ਗ੍ਰੰਥੀ ਅਤੇ ਉਸ ਦੇ ਬੇਟੇ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਵਿਅਕਤੀ ਨੇ ਦੱਸਿਆ ਕਿ 14-15 ਦੀ ਰਾਤ ਨੂੰ ਗ੍ਰੰਥੀ ਅਤੇ ਉਸ ਦਾ ਲੜਕਾ ਗੁਰਦੁਆਰਾ ਸਾਹਿਬ ਵਿਚ ਆਏ ਅਤੇ ਗੋਲਕ ਵਿਚੋਂ ਕਰੀਬ 15 ਹਜ਼ਾਰ ਰੁਪਏ ਚੋਰੀ ਕਰ ਲਏ।
Granthi caught stealing 'golak' money in muktsar sahib
ਹੋਰ ਪੜ੍ਹੋ: MS Dhoni ਤੇ ਆਨੰਦ ਮਹਿੰਦਰਾ ਨੂੰ ਸਰਕਾਰ ਵਿਚ ਮਿਲੀ ਵੱਡੀ ਜ਼ਿੰਮੇਵਾਰੀ, ਇਸ ਕਮੇਟੀ ’ਚ ਮਿਲੀ ਥਾਂ
ਗ੍ਰੰਥੀ ਅਤੇ ਉਸ ਦੇ ਬੇਟੇ ਦੀ ਪਛਾਣ ਗੁਰਮੀਤ ਸਿੰਘ ਅਤੇ ਹਰਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਖਿਲਾਫ਼ ਆਈਪੀਸੀ ਦੀ ਧਾਰਾ 457 ਅਤੇ 380 ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।