ਗੁਜਰਾਤ : ਭੁਪੇਂਦਰ ਪਟੇਲ ਦੇ ਮੰਤਰੀ ਮੰਡਲ ’ਚ 24 ਨਵੇਂ ਮੰਤਰੀਆਂ ਨੇ ਚੁਕੀ ਸਹੁੰ
Published : Sep 17, 2021, 12:25 am IST
Updated : Sep 17, 2021, 12:25 am IST
SHARE ARTICLE
image
image

ਗੁਜਰਾਤ : ਭੁਪੇਂਦਰ ਪਟੇਲ ਦੇ ਮੰਤਰੀ ਮੰਡਲ ’ਚ 24 ਨਵੇਂ ਮੰਤਰੀਆਂ ਨੇ ਚੁਕੀ ਸਹੁੰ

ਗਾਂਧੀਨਗਰ, 16 ਸਤੰਬਰ : ਗੁਜਰਾਤ ਵਿਚ ਭੁਪੇਂਦਰ ਪਟੇਲ ਸਰਕਾਰ ਦੇ ਮੰਤਰੀ ਮੰਡਲ ਨੇ ਅੱਜ ਸਹੁੰ ਚੁੱਕੀ। ਰਾਜਪਾਲ ਆਚਾਰੀਆ ਦੇਵਵਰਤ ਨੇ ਗਾਂਧੀਨਗਰ ਦੇ ਰਾਜ ਭਵਨ ਵਿਚ ਨਵੇਂ ਮੁੱਖ ਮੰਤਰੀ ਭੁਪੇਂਦਰ ਪਟੇਲ ਦੇ ਮੰਤਰੀ ਮੰਡਲ ਸਾਰੇ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਨਵੇਂ ਮੰਤਰੀ ਮੰਡਲ ਵਿਚ ਕੋਈ ਵੀ ਪੁਰਾਣਾ ਮੰਤਰੀ ਨਹੀਂ ਹੈ। ਇਥੋਂ ਤਕ ਕਿ ਸਾਬਕਾ ਉਪ ਮੁੱਖ ਮੰਤਰੀ ਨਿਤਿਨ ਪਟੇਲ ਦੀ ਵੀ ਛੁੱਟੀ ਕਰ ਦਿਤੀ ਗਈ ਹੈ। ਨਵੇਂ ਮੰਤਰੀ ਮੰਡਲ ਵਿਚ ਹਰ ਭਾਈਚਾਰੇ ਦਾ ਧਿਆਨ ਰਖਿਆ ਗਿਆ ਹੈ। ਅੱਜ 24 ਮੰਤਰੀਆਂ ਨੇ ਸਹੁੰ ਚੁੱਕੀ ਹੈ। ਜਿਸ ਵਿਚ 10 ਕੈਬਨਿਟ ਮੰਤਰੀ ਸ਼ਾਮਲ ਹਨ। ਜਦਕਿ 14 ਨੂੰ ਰਾਜ ਮੰਤਰੀ ਦਾ ਦਰਜਾ ਮਿਲ ਗਿਆ ਹੈ। ਗੁਜਰਾਤ ਵਿਧਾਨ ਸਭਾ ਦੇ ਸਪੀਕਰ ਰਾਜਿੰਦਰ ਤਿ੍ਰਵੇਦੀ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ ਅਤੇ ਉਨ੍ਹਾਂ ਨੇ ਮੰਤਰੀ ਵਜੋਂ ਸਹੁੰ ਵੀ ਚੁੱਕੀ ਹੈ। (ਏਜੰਸੀ)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement