ਆਯੂਸ਼ਮਨ/ਸਰਬੱਤ ਸਿਹਤ ਬੀਮਾ ਸਕੀਮ ਤੋਂ ਬਾਹਰ ਰਹੇ 15 ਲੱਖ ਪਰਿਵਾਰਾਂ ਲਈ ਮੁਫ਼ਤ ਸਿਹਤ ਬੀਮੇ ਦਾ ਐਲਾਨ
Published : Sep 17, 2021, 7:00 pm IST
Updated : Sep 17, 2021, 7:00 pm IST
SHARE ARTICLE
Ayushman/Sarbat Sehat scheme
Ayushman/Sarbat Sehat scheme

ਅਤਿਵਾਦ ਪ੍ਰਭਾਵਿਤ/ਦੰਗਾ ਪੀੜਤ ਪਰਿਵਾਰਾਂ ਅਤੇ ਕਸ਼ਮੀਰੀ ਹਿਜਰਤ ਕਾਰਾਂ ਦੇ ਗੁਜ਼ਾਰਾ ਭੱਤੇ ਵਿਚ ਵਾਧਾ

 

ਚੰਡੀਗੜ੍ਹ  - ਲੋਕਾਂ ਨੂੰ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਨ੍ਹਾਂ 15 ਲੱਖ ਪਰਿਵਾਰਾਂ ਨੂੰ ਵੀ ਮੁਫਤ ਸਿਹਤ ਬੀਮੇ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ ਜੋ ਇਸ ਤੋਂ ਪਹਿਲਾਂ ਆਯੂਸ਼ਮਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦੇ ਘੇਰੇ ਵਿਚ ਸ਼ਾਮਲ ਨਹੀਂ ਸਨ। ਮੁੱਖ ਮੰਤਰੀ ਨੇ ਇਸ ਫੈਸਲੇ ਦਾ ਐਲਾਨ ਮੰਤਰੀ ਮੰਡਲ ਦੀ ਵਰਚੁਅਲ ਮੀਟਿੰਗ ਦੌਰਾਨ ਕੀਤਾ ਜਿੱਥੇ ਸਿਹਤ ਵਿਭਾਗ ਨੇ ਇਨ੍ਹਾਂ ਪਰਿਵਾਰਾਂ ਨੂੰ ਇਸ ਸਕੀਮ ਹੇਠ ਹਿੱਸੇਦਾਰੀ ਦੇ ਆਧਾਰ ਉਤੇ ਸ਼ਾਮਲ ਕਰਨ ਦਾ ਪ੍ਰਸਤਾਵ ਰੱਖਿਆ ਸੀ

Captain Amarinder Singh Captain Amarinder Singh

ਜਿਸ ਲਈ ਲਾਭਪਾਤਰੀਆਂ ਨੂੰ ਵੀ ਪ੍ਰੀਮੀਅਮ ਦੇ ਖਰਚੇ ਦਾ ਹਿੱਸਾ ਪਾਉਣਾ ਪੈਣਾ ਸੀ। ਹਾਲਾਂਕਿ, ਕੈਪਟਨ ਅਮਰਿੰਦਰ ਸਿੰਘ ਨੇ ਸੁਝਾਅ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਵਾਅਦੇ ਦੀ ਪੂਰਤੀ ਹਿੱਤ ਇਨ੍ਹਾਂ ਪਰਿਵਾਰਾਂ ਨੂੰ ਮੁਫ਼ਤ ਇਸ ਦੇ ਘੇਰੇ ਹੇਠ ਲਿਆਂਦਾ ਜਾਵੇ। ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਨਾਲ ਹੁਣ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਰਾਂ ਦੇ ਪਰਿਵਾਰਾਂ ਨੂੰ ਛੱਡ ਕੇ ਸੂਬੇ ਵਿਚ ਬਾਕੀ ਸਾਰੇ 55 ਲੱਖ ਪਰਿਵਾਰ ਇਸ ਸਕੀਮ ਦੇ ਦਾਇਰੇ ਹੇਠ ਆ ਜਾਣਗੇ ਕਿਉਂ ਜੋ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਪਰਿਵਾਰਾਂ ਸਮੇਤ ਪਹਿਲਾਂ ਹੀ ਪੰਜਾਬ ਮੈਡੀਕਲ ਅਟੈਂਡੈਂਸ ਰੂਲਜ਼ ਦੇ ਘੇਰੇ ਹੇਠ ਆਉਂਦੇ ਹਨ।

ਇਸ ਨਾਲ 55 ਲੱਖ ਪਰਿਵਾਰਾਂ ਨੂੰ ਸੂਚੀਬੱਧ ਕੀਤੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ  ਇਲਾਜ ਲਈ ਹਰੇਕ ਪਰਿਵਾਰ ਨੂੰ ਪੰਜ ਲੱਖ ਰੁਪਏ ਦਾ ਸਿਹਤ ਬੀਮਾ ਮੁਹੱਈਆ ਹੋਵੇਗਾ ਜਿਸ ਨਾਲ ਸੂਬਾ ਸਰਕਾਰ ਹੁਣ ਸਾਲਾਨਾ 593 ਕਰੋੜ ਰੁਪਏ ਦਾ ਬੋਝ ਸਹਿਣ ਕਰੇਗੀ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਸਕੀਮ ਤੋਂ ਬਾਹਰ ਰਹਿ ਗਏ ਇਨ੍ਹਾਂ ਪਰਿਵਾਰਾਂ ਨੂੰ ਨਾਲ ਜੋੜਨ ਲਈ ਪ੍ਰਕਿਰਿਆ ਉਲੀਕਣ ਲਈ ਆਖਿਆ ਹੈ।

Ayushman/Sarbat Sehat schemeAyushman/Sarbat Sehat scheme

ਦੱਸਣਯੋਗ ਹੈ ਕਿ ਸੂਬੇ ਦੇ 39.38 ਲੱਖ ਪਰਿਵਾਰ 20 ਅਗਸਤ, 2019 ਤੋਂ ਇਸ ਸਹੂਲਤ ਦਾ ਲਾਭ ਪਹਿਲਾਂ ਹੀ ਲੈ ਰਹੇ ਹਨ ਅਤੇ ਬੀਤੇ ਦੋ ਸਾਲਾਂ ਵਿਚ ਇਨ੍ਹਾਂ ਨੇ 913 ਕਰੋੜ ਰੁਪਏ ਦਾ ਨਗਦੀ ਰਹਿਤ ਇਲਾਜ ਕਰਵਾਇਆ ਹੈ। ਇਨ੍ਹਾਂ ਪਰਿਵਾਰਾਂ ਵਿਚ ਸਮਾਜਿਕ-ਆਰਥਿਕ ਜਾਤੀ ਜਨਗਣਨਾ ਦੇ ਤਹਿਤ ਸ਼ਨਾਖ਼ਤ ਕੀਤੇ 14.64 ਲੱਖ ਪਰਿਵਾਰ, ਸਮਾਰਟ ਰਾਸ਼ਨ ਕਾਰਡ ਹੋਲਡਰ ਵਾਲੇ 16.15 ਲੱਖ ਪਰਿਵਾਰ, 5.07 ਕਿਸਾਨ ਪਰਿਵਾਰ, ਉਸਾਰੀ ਕਾਮਿਆਂ ਦੇ 3.12 ਲੱਖ ਪਰਿਵਾਰ, 4481 ਮਾਨਤਾ ਪ੍ਰਾਪਤ ਪੱਤਰਕਾਰਾਂ ਦੇ ਪਰਿਵਾਰ ਅਤੇ 33096 ਛੋਟੇ ਵਪਾਰੀਆਂ ਦੇ ਪਰਿਵਾਰ ਸ਼ਾਮਲ ਸਨ।

ਅਤਿਵਾਦ/ਦੰਗਾ ਪੀੜਤਾਂ ਤੇ ਕਸ਼ਮੀਰੀ ਹਿਜਰਤਕਾਰੀਆਂ ਦੀ ਵਿੱਤੀ ਸਹਾਇਤਾ ਵਿੱਚ ਵਾਧਾ:

ਅਤਿਵਾਦ/ਦੰਗਾ ਪੀੜਤ ਪਰਿਵਾਰਾਂ ਅਤੇ ਕਸ਼ਮੀਰੀ ਹਿਜਰਤਕਾਰੀਆਂ ਦੀ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਮੰਤਰੀ ਮੰਡਲ ਵੱਲੋਂ ਇਨ੍ਹਾਂ ਦੇ ਗੁਜ਼ਾਰਾ ਭੱਤਿਆਂ ਵਿੱਚ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਅਤਿਵਾਦ/ਦੰਗਾ ਪੀੜਤ ਪਰਿਵਾਰਾਂ ਨੂੰ ਦਿੱਤੇ ਜਾਂਦੇ ਗੁਜ਼ਾਰਾ ਭੱਤਿਆਂ ਵਿੱਚ ਵਾਧਾ ਕਰਦਿਆਂ 5000 ਰੁਪਏ ਤੋਂ ਵਧਾ ਕੇ 6000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ

ਜਦੋਂ ਕਿ ਕਸ਼ਮੀਰੀ ਹਿਜਰਤਕਾਰੀਆਂ ਨੂੰ ਰਾਸ਼ਨ ਵਾਸਤੇ ਦਿੱਤੀ ਜਾਂਦੀ ਵਿੱਤੀ ਸਹਾਇਤਾ 2000 ਰੁਪਏ ਤੋਂ ਵਧਾ ਕੇ 2500 ਰੁਪਏ ਪ੍ਰਤੀ ਮਹੀਨਾ ਪ੍ਰਤੀ ਪਰਿਵਾਰ ਕੀਤੀ ਗਈ। ਇਸ ਫੈਸਲੇ ਨਾਲ 5100 ਅਤਿਵਾਦ/ਦੰਗਾ ਪੀੜਤਾਂ ਪਰਿਵਾਰਾਂ ਅਤੇ 200 ਕਸ਼ਮੀਰੀ ਹਿਜਰਤਕਾਰੀਆਂ ਨੂੰ ਸਾਲਾਨਾ 6.16 ਕਰੋੜ ਰੁਪਏ ਦਾ ਲਾਭ ਹੋਵੇਗਾ। ਜ਼ਿਕਰਯੋਗ ਹੈ ਕਿ ਅਤਿਵਾਦ/ਦੰਗਾ ਪੀੜਤਾਂ ਪਰਿਵਾਰਾਂ ਦੀ ਵਿੱਤੀ ਸਹਾਇਤਾ ਵਿੱਚ ਇਸ ਤੋਂ ਪਹਿਲਾਂ 2012 ਵਿੱਚ ਵਾਧਾ ਕੀਤਾ ਗਿਆ ਸੀ ਜਦੋਂ ਕਿ ਕਸ਼ਮੀਰੀ ਹਿਜਰਤਕਾਰੀਆਂ ਦੀ ਵਿੱਤੀ ਸਹਾਇਤਾ ਵਿੱਚ 2005 ਵਿੱਚ ਵਾਧਾ ਕੀਤਾ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement