
ਪਿਛਲੇ 100 ਦਿਨਾਂ ਤੋਂ ਧਰਨਾ ਦੇ ਰਹੇ ਐਨਐਸਕਿਉ ਵੋਕੇਸ਼ਨਲ ਅਧਿਆਪਕਾਂ ਉੱਤੇ ਅੱਜ ਮੋਤੀ ਮਹਿਲ ਦੇ ਬਾਹਰ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ।
ਪਟਿਆਲਾ: ਅਪਣੀਆਂ ਮੰਗਾਂ ਮਨਵਾਉਣ ਲਈ ਪਿਛਲੇ 100 ਦਿਨਾਂ ਤੋਂ ਧਰਨਾ ਦੇ ਰਹੇ ਐਨਐਸਕਿਉ ਵੋਕੇਸ਼ਨਲ ਅਧਿਆਪਕਾਂ ਉੱਤੇ ਅੱਜ ਮੋਤੀ ਮਹਿਲ ਦੇ ਬਾਹਰ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਦਰਅਸਲ ਐਨਐਸਕਿਉ ਵੋਕੇਸ਼ਨਲ ਅਧਿਆਪਕਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਪਟਿਆਲਾ ਵਿਖੇ ਸਥਿਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।
Police lathicharge on NSQ teachers protesting for the last 100 days
ਇਸ ਦੇ ਚਲਦਿਆਂ ਅੱਜ ਅਧਿਆਪਕ ਮੋਤੀ ਮਹਿਲ ਦਾ ਘਿਰਾਓ ਕਰਨ ਪਹੁੰਚੇ। ਅਧਿਆਪਕਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ। ਮੋਤੀ ਮਹਿਲ ਦਾ ਘਿਰਾਓ ਕਰਨ ਦੀ ਕੋਸ਼ਿਸ਼ ਦੌਰਾਨ ਅਧਿਆਪਕਾਂ ਨੇ ਪੁਲਿਸ ਦੀ ਬੈਰੀਕੇਡਿੰਗ ਤੋੜ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਅਧਿਆਪਕਾਂ ’ਤੇ ਲਾਠੀਚਾਰਜ ਕੀਤਾ। ਇਸ ਦੌਰਾਨ ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।