
ਦੇਸ਼ ਵਿਚ ਕੋਰੋਨਾ ਵਾਇਰਸ ਦੇ 30,570 ਨਵੇਂ ਮਾਮਲੇ ਆਏ ਸਾਹਮਣੇ, 431 ਮੌਤਾਂ
ਨਵੀਂ ਦਿੱਲੀ, 16 ਸਤੰਬਰ : ਪਿਛਲੇ 24 ਘੰਟਿਆਂ ਵਿਚ ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੇ ਕੁਲ 30,570 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਇਸ ਲਾਗ ਕਾਰਨ 431 ਲੋਕਾਂ ਦੀ ਮੌਤ ਹੋ ਚੁਕੀ ਹੈ | ਇਕਲੇ ਕੇਰਲ ਵਿਚ, 17,681 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 208 ਲੋਕਾਂ ਦੀ ਮੌਤ ਹੋ ਗਈ ਹੈ | ਇਕ ਦਿਨ ਵਿਚ ਕੋਰੋਨਾ ਦੇ 30,570 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਦੇਸ਼ 'ਚ ਪੀੜਤਾਂ ਦੀ ਗਿਣਤੀ ਵੱਧ ਕੇ 3,33,47,325 ਹੋ ਗਈ | (ਏਜੰਸੀ)