ਧੂਰੀ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਨੌਜਵਾਨ ਦਾ ਕੀਤਾ ਕਤਲ
Published : Sep 17, 2022, 12:56 pm IST
Updated : Sep 17, 2022, 1:15 pm IST
SHARE ARTICLE
PHOTO
PHOTO

ਮਾਪਿਆਂ ਦਾ ਰੋ-ਰੋ ਬੁਰਾ ਹਾਲ

 

ਧੂਰੀ: ਸੰਗਰੂਰ ਦੇ ਧੂਰੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤੀ ਗਿਆ। ਜਾਣਕਾਰੀ ਅਨੁਸਾਰ ਰਾਧਾ ਸੁਆਮੀ ਸਤਿਸੰਗ ਭਵਨ ਧੂਰੀ ਦੇ ਸਾਹਮਣੇ ਸੂਏ ਵਾਲੀ ਸਾਈਡ ਖਾਲੀ ਪਲਾਟਾਂ ’ਚ ਇਕ ਨੌਜਵਾਨ ਦੀ ਲਾਸ਼ ਮਿਲੀ ਹੈ।

ਮ੍ਰਿਤਕ ਦੀ ਪਹਿਚਾਣ ਨੰਦੂ ਰਾਮ (22) ਪੁੱਤਰ ਬਿੱਕਰ ਸਿੰਘ ਪਿੰਡ ਮੀਮਸਾ ਵਜੋਂ ਹੋਈ ਹੈ। ਸ਼ੁੱਕਰਵਾਰ ਦੁਪਹਿਰ ਵੇਲੇ ਕੁਝ ਅਣਪਛਾਤੇ ਵਿਅਕਤੀਆਂ ਨੇ ਮ੍ਰਿਤਕ ਨੰਦੂ ਰਾਮ ਨੂੰ ਫੋਨ ਕਰ ਕੇ ਰਾਧਾ ਸੁਆਮੀ ਸਤਿਸੰਗ ਭਵਨ ਦੇ ਸਾਹਮਣੇ ਖਾਲੀ ਪਲਾਟਾਂ ਕੋਲ ਬੁਲਾਇਆ ਸੀ ਅਤੇ ਕਿਸੇ ਰੰਜਿਸ਼ ਕਾਰਨ ਇਨ੍ਹਾਂ ਅਣਪਛਾਤੇ ਵਿਅਕਤੀਆਂ ਵੱਲੋਂ ਨੰਦੂ ਰਾਮ ਦੀ ਹੱਤਿਆ ਕਰ ਦਿੱਤੀ ਗਈ। ਨੌਜਵਾਨ ਪੁੱਤਰ ਦੇ ਕਤਲ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। 

ਮ੍ਰਿਤਕ ਨੰਦੂ ਰਾਮ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਧੂਰੀ ਵਿਖੇ ਪੋਸਟਮਾਰਟਮ ਲਈ ਮੋਰਚਰੀ ’ਚ ਰੱਖਿਆ ਗਿਆ ਹੈ ਅਤੇ ਪੋਸਟਮਾਰਟਮ ਹੋਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕੀਤੀ ਜਾਵੇਗਾ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ ਕਤਲ ਦਾ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਉਧਰ ਵਾਰਦਾਤ ਤੋਂ ਬਾਅਦ ਇਲਾਕੇ ਭਰ ਵਿਚ ਦਹਿਸ਼ਤ ਦਾ ਮਾਹੌਲ ਹੈ। ਪੁਲਸ ਦਾ ਆਖਣਾ ਹੈ ਕਿ ਵਾਰਦਾਤ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement