ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆਂ ਨੂੰ ਵਾਅਦੇ ਅਨੁਸਾਰ 1500 ਰੁਪਏ ਪ੍ਰਤੀ ਏਕੜ ਦੇਵੇ ਭਗਵੰਤ ਮਾਨ ਸਰਕਾਰ : ਸੁਖਬੀਰ ਸਿੰਘ ਬਾਦਲ
Published : Sep 17, 2022, 12:14 am IST
Updated : Sep 17, 2022, 12:14 am IST
SHARE ARTICLE
image
image

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆਂ ਨੂੰ ਵਾਅਦੇ ਅਨੁਸਾਰ 1500 ਰੁਪਏ ਪ੍ਰਤੀ ਏਕੜ ਦੇਵੇ ਭਗਵੰਤ ਮਾਨ ਸਰਕਾਰ : ਸੁਖਬੀਰ ਸਿੰਘ ਬਾਦਲ


ਚੰਡੀਗੜ੍ਹ, 16 ਸਤੰਬਰ (ਨਰਿੰਦਰ ਸਿੰਘ ਝਾਮਪੁਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਭਗਵੰਤ ਮਾਨ ਸਰਕਾਰ ਧਰਤੀ ਹੇਠਲਾ ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ 'ਤੇ 1500 ਰੁਪਏ ਪ੍ਰਤੀ ਏਕੜ ਦੇਣ ਦਾ ਆਪਣਾ ਵਾਅਦਾ ਪੂਰਾ ਕਰੇ ਅਤੇ ਕਿਹਾ ਕਿ ਸਰਕਾਰ ਝੂਠੇ ਦਾਅਵਿਆਂ ਵਾਸਤੇ ਫਰੰਟ ਪੇਜ 'ਤੇ ਇਸ਼ਤਿਹਾਰਾਂ 'ਤੇ ਕਰੋੜਾਂ ਰੁਪਏ ਖਰਚ ਕਰ ਰਹੀ ਹੈ ਪਰ ਕਿਸਾਨਾਂ ਨੂੰ  ਉਹਨਾਂ ਦਾ ਬਣਦਾ ਹੱਕ ਨਹੀਂ ਦੇ ਰਹੀ |
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਰਕਾਰ ਨੇ 'ਸਾਡਾ ਕੰਮ ਬੋਲਦਾ' ਇਸ਼ਤਿਹਾਰ ਉਦੋਂ ਜਾਰੀ ਕੀਤਾ ਹੈ ਜਦੋਂ ਇਹ ਕਿਸਾਨਾਂ ਨਾਲ ਕੀਤੇ ਆਪਣੇ ਵਾਅਦੇ ਤੋਂ ਭੱਜ ਗਈ ਹੈ ਤੇ ਕੁਦਰਤੀ ਆਫਤਾਂ ਤੇ ਬਿਮਾਰੀ ਵਿਚ ਵੀ ਉਹਨਾਂ ਦੀ ਮਦਦ ਲਈ ਨਹੀਂ ਨਿੱਤਰੀ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਸਰਕਾਰ ਨੇ ਇਸ਼ਤਿਹਾਰਬਾਜ਼ੀ 'ਤੇ 100 ਕਰੋੜ ਰੁਪੲੈ ਖਰਚ ਕਰ ਦਿੱਤੇ ਹਨ ਜਦੋਂ ਕਿ ਇਸ ਵਿੱਤੀ ਸਾਲ ਇਸ਼ਤਿਹਾਰਬਾਜ਼ੀ ਲਈ 700 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਪਰ ਇਸਨੇ ਸਰਕਾਰ ਦੀ ਸਲਾਹ 'ਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਬਣਦੇ 25 ਕਰੋੜ ਰੁਪਏ ਜਾਰੀ ਨਹੀਂ ਕੀਤੇ |ਉਹਨਾਂ ਕਿਹਾ ਕਿ ਇਸੇ ਤਰੀਕੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ  ਮੂੰਗੀ ਬੀਜਣ ਵਾਸਤੇ ਉਤਸ਼ਾਹਿਤ ਕੀਤਾ ਸੀ ਤੇ ਵਾਅਦਾ ਕੀਤਾ ਸੀ ਕਿ ਸਾਰੀ ਫਸਲ ਦੀ ਖਰੀਦ ਐਮ ਐਸ ਪੀ ਅਨੁਸਾਰ ਹੋਵੇਗੀ ਪਰ ਇਸ ਵਿਚੋਂ ਸਿਰਫ 10 ਫੀਸਦੀ ਫਸਲ ਹੀ ਖਰੀਦੀ ਗਈ | ਉਹਨਾਂ ਕਿਹਾ ਕਿ ਲੱਖਾਂ ਕਿਸਾਨਾਂ ਨੂੰ  ਆਪਣੀ ਮੂੰਗੀ ਦੀ ਫਸਲ ਕੌਡੀਆਂ ਦੇ ਭਾਅ ਵੇਚਣੀ ਪਈ | ਉਹਨਾਂ ਦੱਸਿਆ ਕਿ ਕਿਵੇਂ ਕਿਸਾਨਾਂ ਨੂੰ  ਫਸਲਾਂ ਦਾ ਮੁਆਵਜ਼ਾ ਨਹੀਂ ਮਿਲ ਰਿਹਾ ਤੇ ਆਪ ਸਰਕਾਰ ਨੇ ਲੰਪੀ ਚਮੜੀ ਰੋਗ ਕਾਰਨ ਜਿਹੜੇ ਡੇਅਰੀ ਕਿਸਾਨਾਂ ਦੇ ਦੁਧਾਰੂ ਪਸ਼ੂ ਮਰੇ ਹਨ, ਉਹਨਾਂ ਨੂੰ  ਮੁਆਵਜ਼ਾ ਦੇਣ ਤੋਂ ਨਾਂਹ ਕਰ ਦਿੱਤੀ ਹੈ | ਉਹਨਾਂ ਕਿਹਾ ਕਿ ਇਹਨਾਂ ਕਾਰਵਾਈ ਤੋਂ ਇਲਾਵਾ ਪੰਜਾਬ ਸਰਕਾਰ ਨੇ ਪੈਟਰੋਲੀਅਮ ਵਸਤਾਂ 'ਤੇ ਵੈਟ ਘਟਾਉਣ ਤੋਂ ਇਨਕਾਰ ਕਰ ਦਿੱਤਾ ਹੈ ਜਿਸ ਨਾਲ ਪੰਜਾਬ ਵਿਚ ਡੀਜ਼ਲ ਦੀਆਂ ਕੀਮਤਾਂ ਬਹੁਤ ਜ਼ਿਆਦਾ ਹਨ ਤੇ ਪਿਛਲੇ ਛੇ ਮਹੀਨਿਆਂ ਵਿਚ 134 ਕਿਸਾਨਾਂ ਨੇ ਖੁਦਕੁਸ਼ੀ ਕਰ ਲਈ ਹੈ |

 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement