ਕੈਪਟਨ 19 ਸਤੰਬਰ ਨੂੰ ਬੇਟੇ ਰਣਇੰਦਰ ਤੇ ਧੀ ਜੈਇੰਦਰ ਸਮੇਤ ਭਾਜਪਾ 'ਚ ਹੋਣਗੇ ਸ਼ਾਮਲ
Published : Sep 17, 2022, 12:12 am IST
Updated : Sep 17, 2022, 12:12 am IST
SHARE ARTICLE
image
image

ਕੈਪਟਨ 19 ਸਤੰਬਰ ਨੂੰ ਬੇਟੇ ਰਣਇੰਦਰ ਤੇ ਧੀ ਜੈਇੰਦਰ ਸਮੇਤ ਭਾਜਪਾ 'ਚ ਹੋਣਗੇ ਸ਼ਾਮਲ

 


ਚੰਡੀਗੜ੍ਹ, 16 ਸਤੰਬਰ (ਭੁੱਲਰ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 19 ਸਤੰਬਰ ਨੂੰ  ਅਪਣੀ ਪੰਜਾਬ ਲੋਕ ਕਾਂਗਰਸ ਪਾਰਟੀ ਨੂੰ  ਭੰਗ ਕਰੇ ਕੇ ਭਾਜਪਾ 'ਚ ਸ਼ਾਮਲ ਹੋ ਰਹੇ ਹਨ | ਇਸ ਬਾਰੇ ਉਨ੍ਹਾਂ ਦੇ ਨਜ਼ਦੀਕੀ ਆਗੂਆਂ ਨੇ ਵੀ ਪੁਸ਼ਟੀ ਕਰ ਦਿਤੀ ਹੈ | ਮਿਲੀ ਜਾਣਕਾਰੀ ਅਨੁਸਾਰ ਕੈਪਟਨ ਦੇ ਬੇਟੇ ਰਣਇੰਦਰ ਸਿੰਘ ਤੇ ਧੀ ਜੈਇੰਦਰ ਕੌਰ ਤੋਂ ਇਲਾਵਾ ਪੂਰੀ ਪਾਰਟੀ ਦੇ ਆਗੂ ਤੇ ਕੁੱਝ ਸਾਬਕਾ ਕਾਂਗਰਸ ਵਿਧਾਇਕ ਵੀ ਨਾਲ ਹੀ ਭਾਜਪਾ 'ਚ ਸ਼ਾਮਲ ਹੋਣਗੇ | ਇਹ ਪ੍ਰੋਗਰਾਮ ਦਿੱਲੀ 'ਚ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਅਗਵਾਈ ਵਿਚ ਹੋਵੇਗਾ | ਕੈਪਟਨ ਦੀ ਸਾਂਸਦ ਮੈਂਬਰ ਪਤਨੀ ਬਾਰੇ ਮਿਲੀ ਜਾਣਕਾਰੀ ਅਨੁਸਾਰ ਉਹ ਹਾਲੇ ਕਾਂਗਰਸ ਨਹੀਂ ਛੱਡਣਾ ਚਾਹੰਦੇ | ਇਸ ਦਾ ਕਾਰਨ ਇਹ ਸਮਝਿਆ ਜਾਂਦਾ ਹੈ ਕਿ ਉਹ ਚਾਹੁੰਦੇ ਹਨ ਕਿ ਕਾਂਗਰਸ ਉਨ੍ਹਾਂ ਨੂੰ  ਖ਼ੁਦ ਪਾਰਟੀ 'ਚੋਂ ਕੱਡੇ ਜਿਸ ਨਾਲ ਉਨ੍ਹਾ ਦੀ ਮੈਂਬਰੀ ਬਚੀ ਰਹੇਗੀ | ਪ੍ਰੰਤੂ ਜੇ ਉਹ ਆਪ ਕਾਂਗਰਸ ਛੱਡਦੇ ਹਨ ਤਾਂ ਮੈਂਬਰੀ ਖ਼ਤਮ ਹੋ ਸਕਦੀ ਹੈ |
ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਭਾਜਪਾ ਵਿਚ ਰਲੇਵੇਂ ਸਬੰਧੀ ਚਰਚਾਵਾਂ ਨੇ ਉਸ ਸਮੇਂ ਜੋਰ ਫੜਿਆ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਦਿੱਲੀ ਵਿਚ ਕਰੀਬ ਪੌਣੇ ਘੰਟੇ ਤੱਕ ਮੀਟਿੰਗ ਕੀਤੀ | ਹਾਲਾਂਕਿ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇਪੰਜਾਬ ਲੋਕ ਕਾਂਗਰਸ ਦੇ ਭਾਜਪਾ ਵਿਚ ਰਲੇਵੇਂ ਦੇ ਸਵਾਲ ਨੂੰ  ਮਹਿਜ ਅਟਕਲਾਂ ਕਰਾਰ ਦਿਤਾ ਸੀ | ਇਸ ਤੋਂ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਪੀਐਮ ਮੋਦੀ ਨਾਲ ਵੀ ਮੁਲਾਕਾਤ ਕੀਤੀ ਸੀ |  ਇਸ ਤੋਂ ਬਾਅਦ ਕੈਪਟਨ ਨੇ ਟਵਿੱਟਰ 'ਤੇ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕਰਨ ਤੋਂ ਬਾਅਦ ਸੂਬੇ ਅਤੇ ਦੇਸ ਦੀ ਸੁਰੱਖਿਆ ਲਈ ਸਾਂਝੇ ਤੌਰ 'ਤੇ ਕੰਮ ਕਰਨ ਦਾ ਸੰਕਲਪ ਲਿਆ, ਜੋ ਕਿ ਸਾਡੇ ਦੋਵਾਂ ਲਈ ਹਮੇਸਾ ਹੀ ਸਰਵਉੱਚ ਰਿਹਾ ਹੈ ਅਤੇ ਰਹੇਗਾ |
ਦਸਣਯੋਗ ਹੈ ਕਿ ਭਾਜਪਾ ਪੰਜਾਬ 'ਚ ਪਾਰਟੀ ਦਾ ਪੁਨਰਗਠਨ ਕਰਨ ਦੀ ਤਿਆਰੀ ਕਰ ਰਹੀ ਹੈ ਕਿਉਂਕਿ ਭਾਜਪਾ ਦੇ ਮੌਜੂਦਾ ਸੂਬਾ ਪ੍ਰਧਾਨ ਅਸਵਨੀ ਸਰਮਾ ਦਾ ਕਾਰਜਕਾਲ ਖਤਮ ਹੋਣ ਵਾਲਾ ਹੈ | ਅਜਿਹੇ 'ਚ ਪੰਜਾਬ ਲੋਕ ਕਾਂਗਰਸ ਦੇ ਭਾਜਪਾ 'ਚ ਰਲੇਵੇਂ ਤੋਂ ਬਾਅਦ ਪਾਰਟੀ ਕੈਪਟਨ ਦੇ ਕਰੀਬੀ ਨੂੰ  ਪੰਜਾਬ 'ਚ ਅਹਿਮ ਜ਼ਿੰਮੇਵਾਰੀਆਂ ਸੌਂਪ ਸਕਦੀ ਹੈ | ਇਹ ਵੀ ਸੁਣਨ 'ਚ ਆਇਆ ਹੈ ਕਿ ਭਾਜਪਾ ਕੈਪਟਨ ਨੂੰ  ਕੇਂਦਰੀ ਮੰਤਰੀ ਜਾਂ ਰਾਜਪਾਲ ਦਾ ਅਹੁਦਾ ਦੇ ਸਕਦੀ ਹੈ |

SHARE ARTICLE

ਏਜੰਸੀ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement