ਮੁੱਖ ਸਕੱਤਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਕੰਪਿਊਟਰੀ ਸਿੱਖਿਆ ’ਤੇ ਜ਼ੋਰ
Published : Sep 17, 2022, 4:42 pm IST
Updated : Sep 17, 2022, 4:42 pm IST
SHARE ARTICLE
Chief secretary emphasized on computer education of the students of the government schools of Punjab
Chief secretary emphasized on computer education of the students of the government schools of Punjab

ਪਿਕਟਸ ਸੁਸਾਇਟੀ ਦੀ 28ਵੀਂ ਬੋਰਡ ਆਫ ਗਵਰਨਰਜ਼ ਦੀ ਮੀਟਿੰਗ ਵਿਚ ਐਜੂਸੈੱਟ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ‘ਤੇ ਜ਼ੋਰ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪਿਕਟਸ ਸੁਸਾਇਟੀ (ਪੰਜਾਬ ਇਨਫਾਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨੋਲੌਜੀ ਐਜੂਕੇਸ਼ਨ ਸੁਸਾਇਟੀ) ਦੀ 28ਵੀਂ ਬੋਰਡ ਆਫ ਗਵਰਨਰਜ਼ ਦੀ ਮੀਟਿੰਗ ਵਿਚ ਐਜੂਸੈੱਟ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਕਾਬਲੇਬਾਜ਼ੀ ਦੇ ਮੌਜੂਦਾ ਦੌਰ ਵਿਚ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੰਪਿਊਟਰੀ ਸਿੱਖਿਆ ਵੱਲ ਖਾਸ ਤਵੱਜੋਂ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਿਸੇ ਪੱਖੋਂ ਘੱਟ ਨਾ ਰਹਿਣ ਇਸ ਮਕਸਦ ਲਈ ਪਿਕਟਸ ਸੁਸਾਇਟੀ ਵਿਸ਼ੇਸ਼ ਭੂਮਿਕਾ ਅਦਾ ਕਰ ਸਕਦੀ ਹੈ।

ਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਲਈ ਪਹਿਲੇ ਦਿਨ ਤੋਂ ਹੀ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ, ਖਾਸ ਤੌਰ ‘ਤੇ ਪਿਕਟਸ ਸੁਸਾਇਟੀ ਰਾਹੀਂ ਕਰਵਾਈ ਜਾਣ ਵਾਲੀ ਕੰਪਿਊਟਰ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਪਿਕਟਸ ਸੁਸਾਇਟੀ ਅਧੀਨ ਪੰਜਾਬ ਦੇ ਛੇਵੀਂ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ, ਆਈਸੀਟੀ ਹਾਰਡਵੇਅਰ ਅਤੇ ਐਜੂਸੈੱਟ ਰਾਹੀਂ ਸਿੱਖਿਆ ਮੁਹੱਈਆ ਕਰਵਾਈ ਜਾਂਦੀ ਹੈ।

ਇਸ ਤੋਂ ਪਹਿਲਾਂ ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਐਜੂਸੈੱਟ ਸਿੱਖਿਆ ਪ੍ਰਣਾਲੀ ਅਧੀਨ 3289 ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਲਟੀਮੀਡੀਆ ਬੇਸ ਅਤੇ ਈ-ਕੰਟੈਂਟ ਦੀ ਸਹਾਇਤਾ ਨਾਲ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਮੀਟਿੰਗ ਦੌਰਾਨ ਐਜੂਸੈੱਟ ਅਧੀਨ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਏਜੰਡੇ ਵੀ ਵਿਚਾਰੇ ਗਏ ਅਤੇ ਟ੍ਰਾਂਸਮਿਸ਼ਨ ਹੱਬ ਅਤੇ ਸਟੂਡੀਓਜ਼ ਆਦਿ ਨੂੰ ਨਵੀਂ ਤਕਨਾਲੋਜੀ ਨਾਲ ਅੱਪਗ੍ਰੇਡ ਕਰਨ ਦਾ ਫੈਸਲਾ ਲਿਆ ਗਿਆ।

ਮੀਟਿੰਗ ਵਿਚ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਵਿੱਤ ਅਤੇ ਯੋਜਨਾ ਵਿਭਾਗ, ਤਕਨੀਕੀ ਸਿੱਖਿਆ ਵਿਭਾਗ, ਪ੍ਰਸ਼ਾਸ਼ਕੀ ਸੁਧਾਰ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਪੁਸ਼ਪਾ ਗੁਜਰਾਲ ਸਾਇੰਸ ਸਿਟੀ ਅਤੇ ਪਿਕਟਸ ਸੁਸਾਇਟੀ ਦੇ ਉੱਚ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement