
ਸੀ.ਆਈ.ਏ ਸਟਾਫ਼ ਨੇ ਨਛੱਤਰ ਸਿੰਘ ਦੇ ਦੋ ਹੋਰ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕੀਤਾ ਕਾਬੂ
ਤਰਨ ਤਾਰਨ, 17 ਸਤੰਬਰ (ਅਜੀਤ ਸਿੰਘ ਘਰਿਆਲਾ/ ਪ੍ਰਦੀਪ) : ਇੰਸਪੈਕਟਰ ਪ੍ਰਭਜੀਤ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਤਰਨ ਤਾਰਨ ਸਮੇਤ ਪੁਲਿਸ ਪਾਰਟੀ ਵਲੋਂ ਬੀਤੇ ਦਿਨੀਂ ਗਿ੍ਫ਼ਤਾਰ ਕੀਤੇ ਗਏ ਨਛੱਤਰ ਸਿੰਘ ਦੇ ਦੋ ਹੋਰ ਸਾਥੀਆਂ ਨੂੰ ਗਿ੍ਫਤਾਰ ਕੀਤਾ ਗਿਆ ਹੈ |
ਬੀਤੇ ਦਿਨੀਂ ਤਰਨ ਤਾਰਨ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁਧ ਸ਼ੁਰੂ ਕੀਤੀ ਗਈ ਫ਼ੈਸਲਾਕੁੰਨ ਜੰਗ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਦੇ ਤਿੰਨ ਨਜ਼ਦੀਕੀ ਸਾਥੀਆਂ ਨੂੰ ਗਿ੍ਫਤਾਰ ਕੀਤਾ ਸੀ ਜਿਨ੍ਹਾਂ ਵਿਚ ਨਛੱਤਰ ਸਿੰਘ ਉਰਫ਼ ਮੋਤੀ ਵਾਸੀ ਪਿੰਡ ਭੱਠਲ ਸਹਿਜਾ ਸਿੰਘ, ਸੁਖਦੇਵ ਸਿੰਘ ਉਰਫ ਸ਼ੇਰਾ ਵਾਸੀ ਪਿੰਡ ਗੰਡੀਵਿੰਡ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਉਰਫ ਬਿੱਲਾ ਵਾਸੀ ਪਿੰਡ ਨੌਸ਼ਹਿਰਾ ਪੰਨੂਆਂ ਨੂੰ ਗਿ੍ਫਤਾਰ ਕਰ ਕੇ 1.5 ਕਿਲੋਗ੍ਰਾਮ ਆਰਡੀਐਕਸ, ਡੈਟੋਨੇਟਰ ਸਮੇਤ 30 ਬੋਰ ਅਤੇ .315 ਬੋਰ ਸਮੇਤ ਦੋ ਪਿਸਤੌਲਾਂ ਸਮੇਤ ਅੱਠ ਜ਼ਿੰਦਾ ਕਾਰਤੂਸ ਅਤੇ ਬਿਨਾਂ ਰਜਿਸਟ੍ਰੇਸ਼ਨ ਨੰਬਰ ਵਾਲਾ ਇਕ ਮੋਟਰਸਾਈਕਲ ਬਰਾਮਦ ਕੀਤਾ | ਪੁਲਿਸ ਨੇ ਦਸਿਆ ਕਿ ਮੁਕੱਦਮਾ ਨੰਬਰ 142 ਧਾਰਾ 389 ਆਈ.ਪੀ.ਸੀ, ਵਿਸਫੋਟਕ ਐਕਟ ਦੀ ਧਾਰਾ 25(6), 26(7), ਵਿਸਫੋਟਕ ਐਕਟ ਦੀ ਧਾਰਾ 4 ਅਤੇ 5 ਅਤੇ ਐਨਡੀਪੀਐਸ ਐਕਟ ਦੀ ਧਾਰਾ 21, 31-59-85 ਥਾਣਾ ਸਰਹਾਲੀ ਦਰਜ ਕਰ ਕੇ ਅਗਲੀ ਤਫ਼ਤੀਸ਼ ਅਮਲ ਵਿਚ ਲਿਆਂਦੀ ਗਈ ਸੀ |
ਇਸ ਤੋਂ ਇਲਾਵਾ ਘੱਟੋ-ਘੱਟ 25 ਹੋਰ ਸਾਥੀਆਂ ਦੀ ਪਛਾਣ ਕੀਤੀ ਸੀ, ਜੋ ਪੰਜਾਬ ਅਤੇ ਆਸ ਪਾਸ ਦੇ ਰਾਜਾਂ ਵਿਚ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਿਚ ਉਨ੍ਹਾਂ ਦੀ ਮਦਦ ਕਰ ਰਹੇ ਸਨ | ਪੁਲਿਸ ਨੇ ਨਛੱਤਰ ਸਿੰਘ ਦੇ ਦੋ ਹੋਰ ਸਾਥੀਆਂ ਨੂੰ ਗਿ੍ਫਤਾਰ ਕੀਤਾ ਹੈ ਜਿਨ੍ਹਾਂ ਵਿਚ ਪ੍ਰਭਜੀਤ ਸਿੰਘ ਉਰਫ ਪ੍ਰਭ ਪੁੱਤਰ ਸੁਖਵਿੰਦਰ ਸਿੰਘ ਵਾਸੀ ਪੱਖੋਪੁਰ ਥਾਣਾ ਚੋਹਲਾ ਸਾਹਿਬ ਪਾਸੋਂ 50,000 ਰੁਪਏ ਭਾਰਤੀ ਕਰੰਸੀ (ਫਿਰੋਤੀ ਵਾਲੇ ਪੈਸੇ) ਅਤੇ ਸਿਮਰਨਜੀਤ ਸਿੰਘ ੳਰਫ਼ ਛਿੰਬੂ ਪੁੱਤਰ ਜਤਿੰਦਰ ਸਿੰਘ ਵਾਸੀ ਪੱਖੋਪੁਰ ਥਾਣਾ ਚੋਹਲਾ ਸਾਹਿਬ ਕੋਲੋਂ ਇਕ ਪਿਸਤੌਲ 32 ਬੋਰ ਨਜਾਇਜ਼ 03 ਰੋਂਦ ਜ਼ਿੰਦਾ ਬਰਾਮਦ ਕੀਤਾ ਗਿਆ ਹੈ | ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਗਿ੍ਫਤਾਰ ਕੀਤੇ ਗਏ ਨਛੱਤਰ ਸਿੰਘ ਉਕਤ ਦਾ ਤਿੰਨ ਦਿਨ ਦਾ ਹੋਰ ਰਿਮਾਂਡ ਹਾਸਲ ਕੀਤਾ ਗਿਆ ਹੈ |
17-08--------