ਵਿਧਾਇਕ ਦਿਆਲਪੁਰਾ ਨੇ 'ਚਾਈਨਾ ਵਾਇਰਸ' ਨਾਲ ਖਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਟੀਮਾਂ ਭੇਜੀਆਂ
Published : Sep 17, 2022, 12:32 am IST
Updated : Sep 17, 2022, 12:32 am IST
SHARE ARTICLE
image
image

ਵਿਧਾਇਕ ਦਿਆਲਪੁਰਾ ਨੇ 'ਚਾਈਨਾ ਵਾਇਰਸ' ਨਾਲ ਖਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਟੀਮਾਂ ਭੇਜੀਆਂ

ਸਮਰਾਲਾ, 16 ਸਤੰਬਰ (ਜਤਿੰਦਰ ਰਾਜੂ): ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਆਪਣੇ ਹਲਕੇ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਵਿੱਚ ਬਲਾਕ ਪ੍ਰਧਾਨਾਂ ਦੀ ਅਗਵਾਈ ਹੇਠ ਝੋਨੇ ਦੀ ਫਸਲ ਵਿੱਚ ਫੈਲੀ ਕੁਦਰਤੀ ਬਿਮਾਰੀ 'ਚਾਈਨਾ ਵਾਇਰਸ' ਦਾ ਜਾਇਜਾ ਲੈਣ ਲਈ ਟੀਮਾਂ ਭੇਜੀਆਂ ਜਾ ਰਹੀਆਂ ਹਨ, ਜਿਹੜੀਆਂ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਪੀੜਤ ਕਿਸਾਨਾਂ ਨਾਲ ਗੱਲਬਾਤ ਕਰਨਗੀਆਂ ਅਤੇ ਨੁਕਸਾਨ ਦਾ ਜਾਇਜ਼ਾ ਲੈਣਗੀਆਂ | ਬੀਤੇ ਦਿਨੀਂ ਕਸ਼ਮੀਰੀ ਲਾਲ ਬਲਾਕ ਪ੍ਰਧਾਨ,ਮੇਜਰ ਸਿੰਘ ਬਲਾਕ ਪ੍ਰਧਾਨ ਅਤੇ ਮਲਕੀਤ ਸਿੰਘ ਜ਼ਿਲ੍ਹਾ ਸਕੱਤਰ ਕਿਸਾਨ ਵਿੰਗ ਦੀ ਅਗਵਾਈ ਹੇਠ ਪਿੰਡ ਟੋਡਰਪੁਰ ਵਿਖੇ ਪੀੜਤ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ, ਜਿਸ ਦੀ ਝੋਨੇ ਦੀ ਫਸਲ ਤੇ ਚਾਇਨਾ ਵਾਇਰਸ ਦਾ ਹਮਲਾ ਹੋਣ ਕਾਰਨ ਖੜ੍ਹੀ ਫਸਲ ਦਾ ਕਾਫੀ ਨੁਕਸਾਨ ਹੋ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ(ਖੋਸਾ)ਦੇ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਦਰਸ਼ਨ ਝੋਨੇ ਦੀ ਫਸਲ ਵਿੱਚ ਫੈਲ ਰਹੇ ਚੀਨੀ ਵਾਇਰਸ ਪ੍ਰਤੀ ਚਿੰਤਾ ਪ੍ਰਗਟ ਕਰਦੇ ਹੋਏ,ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਇਸ ਸਬੰਧੀ ਇਲਾਕਾ ਵਾਈਜ਼ ਗਿਰਦਾਵਰੀ ਕਰਵਾ ਕੇ ਯੋਗ ਮੁਆਵਜ਼ੇ ਦਾ ਪ੍ਰਬੰਧ ਕੀਤਾ ਜਾਵੇ ਅਤੇ ਲੰਪੀ ਸਕਿੰਨ ਨਾਲ ਮਰੇ ਪਸ਼ੂਆਂ ਦਾ ਵੀ ਪਸ਼ੂ ਪਾਲਕਾਂ ਨੂੰ  ਯੋਗ ਮੁਆਵਜ਼ਾ ਦਿੱਤਾ ਜਾਵੇ | ਇਸ ਤੋਂ ਇਲਾਵਾ ਟੀਮ ਵੱਲੋਂ ਹੋਰ ਕਿਸਾਨਾਂ ਦੇ ਖੇਤਾਂ ਦਾ ਦੌਰਾ ਵੀ ਕੀਤਾ ਗਿਆ | ਉਨ੍ਹਾਂ ਇਸ ਸਬੰਧੀ ਦੱਸਿਆ ਕਿ ਆਪਣੇ ਹਲਕੇ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਵਿਸ਼ਵਾਸ਼ ਦਿਵਾਇਆ ਹੈ ਕਿ ਉਹ ਇਸ ਸਬੰਧੀ ਖੇਤੀਬਾੜੀ ਮੰਤਰੀ ਨਾਲ ਗੱਲਬਾਤ ਕਰਨਗੇ ਅਤੇ ਪੀੜਤ ਕਿਸਾਨਾਂ ਨੂੰ  ਬਣਦਾ ਯੋਗ ਮੁਆਵਜ਼ਾ ਦਿਵਾਉਣਗੇ | 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement