ਹਸਪਤਾਲਾਂ 'ਚ ਬੁਨਿਆਦੀ ਢਾਂਚੇ ਤੇ ਡਾਕਟਰੀ ਅਮਲੇ ਦੀ ਨਹੀਂ ਆਉਣ ਦਿਤੀ ਜਾਵੇਗੀ ਕਮੀ : ਜੌੜਾਮਾਜਰਾ
Published : Sep 17, 2022, 12:13 am IST
Updated : Sep 17, 2022, 12:13 am IST
SHARE ARTICLE
image
image

ਹਸਪਤਾਲਾਂ 'ਚ ਬੁਨਿਆਦੀ ਢਾਂਚੇ ਤੇ ਡਾਕਟਰੀ ਅਮਲੇ ਦੀ ਨਹੀਂ ਆਉਣ ਦਿਤੀ ਜਾਵੇਗੀ ਕਮੀ : ਜੌੜਾਮਾਜਰਾ

 


ਬਠਿੰਡਾ, 16 ਸਤੰਬਰ (ਲੁਭਾਸ਼ ਸਿੰਗਲਾ/ਲਖਵਿੰਦਰ ਰਾਮਗੜ੍ਹੀਆ) : ਪੰਜਾਬ ਦੇ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵਲੋਂ ਜ਼ਿਲ੍ਹੇ ਦੇ ਕੀਤੇ ਗਏ ਦੌਰੇ ਦੇ ਦੂਸਰੇ ਦਿਨ ਇਥੋਂ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਦਾ ਦੌਰਾ ਕਰ ਕੇ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਵਲੋਂ ਹਸਪਾਤਲਾਂ ਵਿਚ ਅਪਣੀ ਡਿਊਟੀ ਦੌਰਾਨ ਬੇਹਤਰ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ  ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਤ ਵੀ ਕੀਤਾ ਗਿਆ | ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ ਦਿਹਾਤੀ ਸ਼੍ਰੀ ਅਮਿਤ ਰਤਨ, ਵਿਧਾਇਕ ਭੁੱਚੋਂ ਮਾਸਟਰ ਜਗਸੀਰ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਅਮਿ੍ਤ ਲਾਲ ਅਗਰਵਾਲ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਤੇ ਜੁਆਇੰਟ ਸੈਕਟਰੀ ਸ੍ਰੀ ਨੀਲ ਗਰਗ ਅਤੇ ਟ੍ਰੇਡ ਵਿੰਗ ਦੇ ਸੂਬਾ ਪ੍ਰਧਾਨ ਸ੍ਰੀ ਅਨਿਲ ਠਾਕੁਰ ਆਦਿ ਹਾਜ਼ਰ ਰਹੇ |
ਅਪਣੇ ਦੌਰੇ ਮੌਕੇ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ  ਬੇਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਹਮੇਸ਼ਾ ਵਚਨਬਧ ਤੇ ਯਤਨਸ਼ੀਲ ਹੈ | ਉਨ੍ਹਾਂ ਇਕ ਸਵਾਲ

 ਦੇ ਜਵਾਬ ਵਿਚ ਕਿਹਾ ਕਿ ਹਸਪਤਾਲਾਂ ਵਿਚ ਬੁਨਿਆਦੀ ਢਾਂਚੇ, ਲੋੜੀਂਦੀ ਮਸ਼ਨੀਰੀ ਤੋਂ ਇਲਾਵਾ ਡਾਕਟਰੀ ਅਮਲੇ ਦੀ ਘਾਟ ਨੂੰ  ਪੂਰਾ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਨੂੰ  ਸਿਹਤ ਸੇਵਾਵਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਰਪੇਸ਼ ਨਾ ਆਵੇ | ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਬਠਿੰਡਾ ਦੇ ਹਸਪਤਾਲਾਂ ਨੂੰ  ਨਮੂਨੇ ਦੇ ਹਸਪਤਾਲਾਂ ਵਜੋਂ ਵਿਕਸਿਤ ਕਰ ਕੇ ਮਾਲਵਾ ਖੇਤਰ ਦੇ ਲੋਕਾਂ ਨੂੰ  ਬੇਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ |
ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅਪਣੇ ਦੌਰੇ ਦੌਰਾਨ ਕਮਿਊਨਿਟੀ ਹੈਲਥ ਸੈਂਟਰ ਗੋਨਿਆਣਾ ਦੇ ਐਸਐਮਓ ਡਾ. ਅਨਿਲ ਗੋਇਲ ਨੂੰ  ਪ੍ਰਸ਼ੰਸਾ ਪੱਤਰ ਦੇਣ ਉਪਰੰਤ ਉਨ੍ਹਾਂ ਵਲੋਂ ਸਿਹਤ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਹੋਰ ਡਾਕਟਰੀ ਅਮਲੇ ਨੂੰ  ਵੀ ਉਨ੍ਹਾਂ ਤੋਂ ਸਿਖਿਆ ਲੈਣ ਲਈ ਵੀ ਪ੍ਰੇਰਿਤ ਕੀਤਾ |
ਇਸ ਉਪਰੰਤ ਸ. ਚੇਤਨ ਸਿੰਘ ਜੌੜਾਮਾਜਰਾ ਵਲੋਂ ਸਥਾਨਕ ਐਡਵਾਂਸ ਕੈਂਸਰ ਇੰਸਟੀਚਿਊਟ ਦਾ ਵੀ ਦੌਰਾ ਕਰ ਕੇ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਵਲੋਂ ਹਸਪਤਾਲ ਵਿਚ ਬੇਹਤਰ ਸੇਵਾਵਾਂ ਪ੍ਰਦਾਨ ਕਰਨ ਵਾਲੇ ਡਾ. ਪਰਮਿੰਦਰ ਸਿੰਘ ਸੰਧੂ ਨੂੰ  ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਤ ਕੀਤਾ | ਇਸ ਦੌਰਾਨ ਇੰਸਟੀਚਿਊਟ ਦੇ ਡਾਇਰੈਕਟਰ ਸ੍ਰੀ ਦੀਪਕ ਅਰੌੜਾ ਨੂੰ  ਵਿਸ਼ਵਾਸ ਦਿਵਾਇਆ ਕਿ ਸਰਕਾਰ ਵਲੋਂ ਹਰ ਤਰ੍ਹਾਂ ਦੀ ਲੋੜੀਂਦੀ ਸਹਾਇਤਾ ਪ੍ਰਦਾਨ ਕਰ ਕੇ ਇਸ ਹਸਪਤਾਲ ਨੂੰ  ਸਿਹਤ ਸੇਵਾਵਾਂ ਦੇ ਖੇਤਰ ਵਿਚ ਨਮੂਨੇ ਦੇ ਹਸਪਤਾਲ ਵਜੋਂ ਵਿਕਸਤ ਕੀਤਾ ਜਾਵੇਗਾ |
ਅਪਣੇ ਦੌਰੇ ਮੌਕੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵਲੋਂ ਸਬ-ਡਵੀਜ਼ਨਲ ਹਸਪਤਾਲ ਘੁੱਦਾ ਦੇ ਵੱਖ-ਵੱਖ ਵਾਰਡਾਂ ਦਾ ਵੀ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਵਲੋਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿਚ ਜਾ ਕੇ ਮਰੀਜ਼ਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ | ਇਸ ਦੌਰਾਨ ਉਨ੍ਹਾਂ ਵਲੋਂ ਹਸਪਤਾਲ ਵਿਚ ਅਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਹੱਡੀਆਂ ਦੇ ਮਾਹਰ ਡਾ. ਪ੍ਰਦੀਪ ਕੁਮਾਰ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ | ਇਸ ਮੌਕੇ ਉਨ੍ਹਾਂ ਵਲੋਂ ਹਸਪਤਾਲ ਵਿਚ ਬਾਬਾ ਬਲੀਆ ਵੈਲਫ਼ੇਅਰ ਕਲੱਬ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਬਣਾਏ ਗਏ ਪਾਰਕ 'ਚ ਕੀਤੀ ਗਈ ਪਲਾਂਟੇਸ਼ਨ ਨੂੰ  ਸ਼ਲਾਘਾਯੋਗ ਕਦਮ ਦਸਿਆ | ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਅਤੇ ਐਸਐਮਓ ਡਾ. ਨਵਦੀਪ ਕੌਰ ਸਰਾਂ ਤੋਂ ਇਲਾਵਾ ਡਾਕਟਰੀ ਅਮਲਾ ਹਾਜ਼ਰ ਰਿਹਾ |

 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement