
ਪੰਜਾਬ ਭਾਜਪਾ ਦੇ ਵਫ਼ਦ ਨੇ ਕੇਂਦਰੀ ਸੜਕ ਰਾਜਮਾਰਗ ਮੰਤਰੀ ਗਡਕਰੀ ਨਾਲ ਕੀਤੀ ਮੁਲਾਕਾਤ
ਲੁਧਿਆਣਾ, 16 ਸਤੰਬਰ (ਆਰ ਪੀ ਸਿੰਘ): ਭਾਜਪਾ ਪੰਜਾਬ ਦੇ ਪ੍ਰਧਾਨ ਅਸਵਨੀ ਸਰਮਾ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਦੇ ਇੱਕ ਉੱਚ ਪੱਧਰੀ ਵਫਦ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ | ਵਫਦ ਵਿੱਚ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ, ਸੀਨੀਅਰ ਭਾਜਪਾ ਆਗੂ ਅਮਰਜੀਤ ਸਿੰਘ ਟਿੱਕਾ ਵਿਸੇਸ ਤੌਰ 'ਤੇ ਸਾਮਲ ਹੋਏ | ਅਸਵਨੀ ਸਰਮਾ ਨੇ ਗਡਕਰੀ ਨੂੰ ਬੇਨਤੀ ਕੀਤੀ ਕਿ ਪੰਜਾਬ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਜੇਕਰ ਡਿਜਾਇਨਿੰਗ ਵਿੱਚ ਬਦਲਾਅ ਦੀ ਲੋੜ ਹੈ ਤਾਂ ਉੱਥੇ ਕੀਤੀ ਜਾਵੇ | ਕਿਉਂਕਿ ਪੰਜਾਬ ਵਿੱਚ ਕਈ ਅਜਿਹੇ ਫਲਾਈਓਵਰ ਬਣ ਰਹੇ ਹਨ, ਜਿਸ ਵਿੱਚ ਸਥਾਨਕ ਲੋਕਾਂ ਨੂੰ ਮੁਸਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਫਦ ਨੇ ਕੇਂਦਰੀ ਮੰਤਰੀ ਗਡਕਰੀ ਨੂੰ ਅਪੀਲ ਕੀਤੀ ਕਿ ਭਾਰਤ ਨਗਰ ਚੌਂਕ ਤੋਂ ਬੱਸ ਸਟੈਂਡ ਤੱਕ ਬਣ ਰਹੇ ਫਲਾਈਓਵਰ ਦੇ ਡਿਜਾਇਨ ਵਿੱਚ ਬਦਲਾਅ ਕੀਤਾ ਜਾਵੇ ਤਾਂ ਜੋ ਦੁਕਾਨਦਾਰਾਂ ਦੇ ਵਪਾਰ ਅਤੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕੇ | ਇਸ ਮੌਕੇ ਇਕਬਾਲ ਸਿੰਘ ਪਾਲ ਪ੍ਰਧਾਨ, ਰਜਿੰਦਰ ਸਿੰਘ ਹੀਰਾ, ਜਗਤਾਰ ਸਿੰਘ ਆਦਿ ਹਾਜਰ ਸਨ |
L48_R P Singh_16_01