ਸ਼ਿਵਮ ਸ਼ਰਮਾ (22) ਅਤੇ ਗੁਰਪ੍ਰੀਤ ਸਿੰਘ (24) ਵਜੋਂ ਹੋਈ ਮ੍ਰਿਤਕਾਂ ਦੀ ਪਛਾਣ
ਹੁਸ਼ਿਆਰਪੁਰ: ਫਗਵਾੜਾ ਰੋਡ ’ਤੇ ਪੈਂਦੇ ਪਿੰਡ ਅੱਤੋਵਾਲ ਵਿਚ ਬੀਤੀ ਰਾਤ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ 2 ਨੌਜਵਾਨਾਂ ਦੀ ਮੋਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਕਿਸੇ ਕੰਮ ਸਬੰਧੀ ਹੁਸ਼ਿਆਰਪੁਰ ਤੋਂ ਲੁਧਿਆਣਾ ਜਾ ਰਹੇ ਸਨ।
ਇਹ ਵੀ ਪੜ੍ਹੋ: ਲੱਕੜਾਂ ਨਾਲ ਭਰੀ ਟਰਾਲੀ ਨਾਲ ਟਕਰਾਈ ਕਾਰ; ਬੱਚੇ ਸਣੇ 4 ਲੋਕਾਂ ਦੀ ਮੌਤ, 1 ਜ਼ਖਮੀ
ਦਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਲੁਧਿਆਣਾ ਤੋਂ ਹੁਸ਼ਿਆਰਪੁਰ ਵੱਲ ਆ ਰਿਹਾ ਸੀ। ਸ਼ੁਰੂਆਤੀ ਜਾਂਚ ਵਿਚ ਪਤਾ ਲੱਗਿਆ ਹੈ ਕਿ ਕਾਰ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ। ਮ੍ਰਿਤਕਾਂ ਦੀ ਪਛਾਣ 22 ਸਾਲਾ ਸ਼ਿਵਮ ਸ਼ਰਮਾ ਅਤੇ 24 ਸਾਲਾ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।