ਭਾਰਤੀ ਸਰਹੱਦ 'ਚ ਫਿਰ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ; 2.5 ਕਿਲੋ ਹੈਰੋਇਨ ਬਰਾਮਦ
Published : Sep 17, 2023, 11:34 am IST
Updated : Sep 17, 2023, 11:34 am IST
SHARE ARTICLE
Heroin dropped by Pakistani drone recovered near Border
Heroin dropped by Pakistani drone recovered near Border

ਤਲਾਸ਼ੀ ਮੁਹਿੰਮ ਦੌਰਾਨ ਪਿੰਡ ਦੇ ਇਕ ਖੇਤ ਵਿਚੋਂ ਡਰੋਨ ਬਰਾਮਦ ਕੀਤਾ ਗਿਆ

 

ਤਰਨਤਾਰਨ: ਤਰਨਤਾਰਨ ਜ਼ਿਲ੍ਹੇ ਵਿਚ ਕੌਮਾਂਤਰੀ ਸਰਹੱਦ ਨੇੜੇ ਪਿੰਡ ਰਾਜੋਕੇ ਦੇ ਇਕ ਖੇਤ ਵਿਚੋਂ ਇਕ ਡਰੋਨ ਬਰਾਮਦ ਕੀਤਾ ਗਿਆ, ਜਦਕਿ ਫਿਰੋਜ਼ਪੁਰ ਜ਼ਿਲ੍ਹੇ ਵਿਚ ਇਕ ਹੋਰ ਡਰੋਨ ਰਾਹੀਂ ਹੈਰੋਇਨ ਦਾ ਇਕ ਪੈਕੇਟ ਸੁੱਟਿਆ ਗਿਆ। ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ।

ਇਹ ਵੀ ਪੜ੍ਹੋ: ਨਸ਼ਾ ਤਸਕਰੀ ਨੂੰ ਲੈ ਕੇ ਅਮਰੀਕਾ ਵਲੋਂ ਜਾਰੀ ਕੀਤੀ ਗਈ 23 ਮੁਲਕਾਂ ਦੀ ਸੂਚੀ; ਭਾਰਤ ਅਤੇ ਪਾਕਿਸਤਾਨ ਦਾ ਨਾਂਅ ਵੀ ਸ਼ਾਮਲ

ਅਧਿਕਾਰੀ ਨੇ ਦਸਿਆ ਕਿ ਸ਼ਨਿਚਰਵਾਰ ਨੂੰ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਦੁਆਰਾ ਸਾਂਝੇ ਖੋਜ ਅਭਿਆਨ ਵਿਚ ਇਕ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਗਿਆ ਸੀ। ਅਧਿਕਾਰੀ ਮੁਤਾਬਕ ਬੀ.ਐਸ.ਐਫ. ਦੇ ਜਵਾਨਾਂ ਨੇ ਤੈਅ ਪ੍ਰਕਿਰਿਆ ਦੇ ਤਹਿਤ ਟੀ.ਜੇ. ਸਿੰਘ ਪਿੰਡ ਨੇੜੇ ਡਰੋਨ ਗਤੀਵਿਧੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਪਿੰਡ ਦੇ ਇਕ ਖੇਤ ਵਿਚੋਂ ਡਰੋਨ ਬਰਾਮਦ ਕੀਤਾ ਗਿਆ।

ਇਹ ਵੀ ਪੜ੍ਹੋ: ਬ੍ਰਾਜ਼ੀਲ ਦੇ ਅਮੇਜ਼ੋਨਸ ਵਿਚ ਜਹਾਜ਼ ਕਰੈਸ਼: ਪਾਇਲਟ ਅਤੇ ਸਹਿ-ਪਾਇਲਟ ਸਣੇ 12 ਲੋਕਾਂ ਦੀ ਮੌਤ 

ਅਧਿਕਾਰੀ ਮੁਤਾਬਕ ਬੀ.ਐਸ.ਐਫ. ਦੇ ਜਵਾਨਾਂ ਨੇ ਐਤਵਾਰ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਇਕ ਖੇਤ ਵਿਚੋਂ ਹੈਰੋਇਨ ਦਾ ਇਕ ਪੈਕੇਟ ਵੀ ਬਰਾਮਦ ਕੀਤਾ, ਜਿਸ ਨੂੰ ਡਰੋਨ ਰਾਹੀਂ ਸੁੱਟਿਆ ਗਿਆ। ਉਨ੍ਹਾਂ ਦਸਿਆ ਕਿ ਬੀ.ਐਸ.ਐਫ. ਦੇ ਜਵਾਨਾਂ ਨੇ ਫਿਰੋਜ਼ਪੁਰ ਦੇ ਪਿੰਡ ਗੱਟੀ ਰਾਜੋਕੇ ਨੇੜੇ ਤੜਕੇ 4:10 ਵਜੇ ਡਰੋਨ ਗਤੀਵਿਧੀ ਦੇਖੀ।

ਇਹ ਵੀ ਪੜ੍ਹੋ: ਵਿਜੇ ਕੁਮਾਰ ਜੰਜੂਆ ’ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ, ਮੁਕੱਦਮਾ ਚਲਾਉਣ ਲਈ ਕੇਂਦਰ ਤੋਂ ਮਨਜ਼ੂਰੀ ਲਵੇ ਸੂਬਾ ਸਰਕਾਰ: ਹਾਈ ਕੋਰਟ

ਅਧਿਕਾਰੀ ਅਨੁਸਾਰ ਬੀ.ਐਸ.ਐਫ. ਦੇ ਜਵਾਨਾਂ ਨੇ ਪੰਜਾਬ ਪੁਲਿਸ ਨਾਲ ਸਾਂਝੇ ਸਰਚ ਅਭਿਆਨ ਦੌਰਾਨ ਪਿੰਡ ਗੱਟੀ ਰਾਜੋਕੇ ਨੇੜੇ ਇਕ ਖੇਤ ਵਿਚੋਂ ਢਾਈ ਕਿਲੋ ਹੈਰੋਇਨ ਦੇ ਪੈਕਟ ਬਰਾਮਦ ਕੀਤੇ ਹਨ। ਕੌਮਾਂਤਰੀ ਬਾਜ਼ਾਰ ਵਿਚ ਇਸ ਦੀ ਕੀਮਤ 12.5 ਕਰੋੜ ਰੁਪਏ ਦੱਸੀ ਜਾ ਰਹੀ ਹੈ।

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement