ਪੰਜਾਬ ਨੂੰ ਜਲਦ ਮਿਲ ਸਕਦਾ ਹੈ ਨਵਾਂ ਏ.ਜੀ.
ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਐਡਵੋਕੇਟ ਜਨਰਲ (ਏ.ਜੀ.) ਵਿਨੋਦ ਘਈ ਨੂੰ ਹਟਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਏ.ਜੀ. ਦੀ ਕਾਰਜਸ਼ੈਲੀ ਤੋਂ ਨਾਖੁਸ਼ ਹੈ। ਪਿਛਲੇ ਦਿਨੀਂ ਪੰਚਾਇਤੀ ਰਾਜ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਕਾਫੀ ਆਲੋਚਨਾ ਹੋਈ ਸੀ ਅਤੇ ਕੁੱਝ ਹੋਰ ਸਕੀਮਾਂ ਨੂੰ ਲੈ ਕੇ ਵੀ ਪੰਜਾਬ ਸਰਕਾਰ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ: ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ 2 ਨੌਜਵਾਨਾਂ ਦੀ ਮੌਤ
ਇਸ ਤੋਂ ਪਹਿਲਾਂ ਏ.ਜੀ. ਵਿਨੋਦ ਘਈ 'ਤੇ ਇਕ ਔਰਤ ਵਲੋਂ ਵੀ ਕਈ ਗੰਭੀਰ ਇਲਜ਼ਾਮ ਲਗਾਏ ਗਏ ਸਨ। ਇਸ ਤੋਂ ਇਲਾਵਾ ਵਿਨੋਦ ਘਈ ਸੌਦਾ ਸਾਧ ਦੇ ਵਕੀਲ ਵੀ ਰਹਿ ਚੁੱਕੇ ਹਨ, ਜਿਸ ਦੇ ਚਲਦਿਆਂ ਉਨ੍ਹਾਂ ਦੀ ਨਿਯੁਕਤੀ ਦਾ ਵਿਰੋਧ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ ਵਿਚ ਪਟਵਾਰੀਆਂ ਨੇ ਗਿਰਦਾਵਰੀ ਤੋਂ ਕੀਤਾ ਇਨਕਾਰ; ਕਿਸਾਨਾਂ ਨੂੰ ਮੁਆਵਜ਼ਾ ਮਿਲਣ ਵਿਚ ਹੋ ਰਹੀ ਦੇਰੀ
ਇਨ੍ਹਾਂ ਸਾਰੇ ਕਾਰਨਾਂ ਕਰਕੇ ਪੰਜਾਬ ਸਰਕਾਰ ਹੁਣ ਵਿਨੋਦ ਘਈ ਨੂੰ ਏ.ਜੀ. ਦੀ ਜ਼ਿੰਮੇਵਾਰੀ ਤੋਂ ਮੁਕਤ ਕਰਨ ਬਾਰੇ ਵਿਚਾਰ ਕਰ ਰਹੀ ਹੈ। ਹਾਲਾਂਕਿ ਉਨ੍ਹਾਂ ਦੀ ਥਾਂ ਇਹ ਜ਼ਿੰਮੇਵਾਰੀ ਕਿਸ ਨੂੰ ਦਿਤੀ ਜਾਵੇਗੀ, ਇਸ ਬਾਰੇ ਫਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਇਹ ਵੀ ਪੜ੍ਹੋ: ਲੱਕੜਾਂ ਨਾਲ ਭਰੀ ਟਰਾਲੀ ਨਾਲ ਟਕਰਾਈ ਕਾਰ; ਬੱਚੇ ਸਣੇ 4 ਲੋਕਾਂ ਦੀ ਮੌਤ, 1 ਜ਼ਖਮੀ
ਵਿਨੋਦ ਘਈ 'ਤੇ ਅਦਾਲਤ 'ਚ ਸੂਬਾ ਸਰਕਾਰ ਦਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਨਾ ਕਰਨ ਦਾ ਇਲਜ਼ਾਮ ਹੈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਨੇ ਏ.ਜੀ. ਨੂੰ ਬਦਲਣ ਬਾਰੇ ਹੋਰ ਮੰਤਰੀਆਂ ਨਾਲ ਗੱਲਬਾਤ ਕੀਤੀ ਹੈ।