
ਮੀਂਹ ਦੇ ਨਾਲ-ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
ਚੰਡੀਗੜ੍ਹ: ਪੰਜਾਬ, ਹਰਿਆਣਾ ਅਤੇ ਹਿਮਾਚਲ ਸਮੇਤ ਦੇਸ਼ ਦੇ ਕਈ ਸੂਬਿਆਂ 'ਚ ਤੜਕੇ ਤੋਂ ਭਾਰੀ ਬਾਰਸ਼ ਜਾਰੀ ਹੈ। ਇਸ ਦੌਰਾਨ ਚੰਡੀਗੜ੍ਹ, ਮੁਹਾਲੀ ਸਣੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵਲੋਂ ਸੰਗਰੂਰ , ਪਟਿਆਲਾ, ਮੁਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਬਰਨਾਲਾ, ਮੋਗਾ, ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ ਵਿਚ ਦਰਮਿਆਨੇ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ: ਬ੍ਰਾਜ਼ੀਲ ਦੇ ਅਮੇਜ਼ੋਨਸ ਵਿਚ ਜਹਾਜ਼ ਕਰੈਸ਼: ਪਾਇਲਟ ਅਤੇ ਸਹਿ-ਪਾਇਲਟ ਸਣੇ 12 ਲੋਕਾਂ ਦੀ ਮੌਤ
ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਦੋ ਦਿਨਾਂ ਤਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਚੰਡੀਗੜ੍ਹ ਮੌਸਮ ਵਿਭਾਗ ਨੇ ਸੂਬੇ ਦੇ 16 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਵੱਖ-ਵੱਖ ਜ਼ਿਲਿਆਂ 'ਚ ਹੋ ਬਾਰਸ਼ ਕਾਰਨ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ।
ਇਹ ਵੀ ਪੜ੍ਹੋ: ਵਿਜੇ ਕੁਮਾਰ ਜੰਜੂਆ ’ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ, ਮੁਕੱਦਮਾ ਚਲਾਉਣ ਲਈ ਕੇਂਦਰ ਤੋਂ ਮਨਜ਼ੂਰੀ ਲਵੇ ਸੂਬਾ ਸਰਕਾਰ: ਹਾਈ ਕੋਰਟ
ਇਸ ਦੌਰਾਨ ਅੰਮ੍ਰਿਤਸਰ ’ਚ ਹੋ ਰਹੀ ਬਾਰਸ਼ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੌਸਮ ਸੁਹਾਵਣਾ ਹੋ ਗਿਆ। ਤੇਜ਼ ਮੀਂਹ ਦੇ ਬਾਵਜੂਦ ਅੱਸੂ ਮਹੀਨੇ ਦੀ ਸੰਗਰਾਂਦ ਮੌਕੇ ਭਾਰੀ ਗਿਣਤੀ ਵਿਚ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ।