Amritsar News : ਪਿੰਡ ਰਤਨ ਖੁਰਦ ਨੇੜੇ BSF ਨੇ ਇੱਕ ਘੁਸਪੈਠੀਏ ਨੂੰ ਕੀਤਾ ਢੇਰ ,ਚਣੌਤੀ ਦੇਣ ਤੋਂ ਬਾਅਦ ਵੀ ਨਹੀਂ ਰੁਕਿਆ ਸੀ
Published : Sep 17, 2024, 4:33 pm IST
Updated : Sep 17, 2024, 4:33 pm IST
SHARE ARTICLE
 BSF killed infiltrator
BSF killed infiltrator

ਅੰਤਰਰਾਸ਼ਟਰੀ ਸੀਮਾ ਪਾਰ ਕਰਕੇ ਸਰਹੱਦੀ ਸੁਰੱਖਿਆ ਵਾੜ ਵੱਲ ਵਧ ਰਿਹਾ ਸੀ ਘੁਸਪੈਠੀਆ

Amritsar News : ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਇੱਕ ਘੁਸਪੈਠੀਏ ਨੂੰ ਢੇਰ ਕਰ ਦਿੱਤਾ ਹੈ। ਇਹ ਘੁਸਪੈਠੀਆ ਪਿੰਡ ਰਤਨ ਖੁਰਦ ਨੇੜੇ ਸਥਿਤ ਇਲਾਕੇ ਵਿੱਚ ਕੌਮਾਂਤਰੀ ਸਰਹੱਦ ਪਾਰ ਕਰਕੇ ਸਰਹੱਦੀ ਸੁਰੱਖਿਆ ਵਾੜ ਵੱਲ ਵਧ ਰਿਹਾ ਸੀ। ਅਜਿਹਾ ਕਰਕੇ ਬੀ.ਐਸ.ਐਫ ਦੇ ਜਵਾਨਾਂ ਨੇ ਅੱਤਵਾਦੀ ਸਿੰਡੀਕੇਟ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ।

 ਰਾਤ ਨੂੰ ਜਵਾਨਾਂ ਨੇ ਦੇਖੀ ਸੀ ਹਰਕਤ ਗਤੀਵਿਧੀ

16 ਸਤੰਬਰ ਦੀ ਰਾਤ ਨੂੰ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਇੱਕ ਘੁਸਪੈਠੀਏ ਦੀ ਸ਼ੱਕੀ ਗਤੀਵਿਧੀ ਦੇਖੀ। ਜੋ ਕਿ ਸਰਹੱਦੀ ਪਿੰਡ ਰਤਨ ਖੁਰਦ ਦੇ ਕੋਲ ਇਲਾਕੇ ਵਿੱਚ ਅੰਤਰਰਾਸ਼ਟਰੀ ਸੀਮਾ ਪਾਰ ਕਰਕੇ ਸਰਹੱਦੀ ਸੁਰੱਖਿਆ ਵਾੜ ਵੱਲ ਵਧ ਰਿਹਾ ਸੀ। ਇਸ ਦੌਰਾਨ ਸਰਹੱਦ 'ਤੇ ਚੌਕਸ ਜਵਾਨਾਂ ਨੇ ਘੁਸਪੈਠੀਏ ਨੂੰ ਚਣੌਤੀ ਦਿੱਤੀ ਪਰ ਉਹ ਨਹੀਂ ਰੁਕਿਆ ਅਤੇ ਸਰਹੱਦੀ ਸੁਰੱਖਿਆ ਵਾੜ ਵੱਲ ਵਧਦਾ ਰਿਹਾ। ਕਿਸੇ ਵੀ ਖਤਰੇ ਨੂੰ ਮਹਿਸੂਸ ਕਰਦੇ ਹੋਏ ਅਤੇ ਰਾਤ ਸਮੇਂ ਸਰਹੱਦ 'ਤੇ ਹਾਈ ਅਲਰਟ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਜਵਾਨਾਂ ਨੇ ਅੱਗੇ ਵਧ ਰਹੇ ਘੁਸਪੈਠੀਏ 'ਤੇ ਗੋਲੀਬਾਰੀ ਕੀਤੀ ਅਤੇ ਉਸ ਨੂੰ ਮੌਕੇ 'ਤੇ ਹੀ ਢੇਰ ਕਰ ਦਿੱਤਾ।

ਇਸ ਤੋਂ ਪਹਿਲਾਂ ਤਰਨਤਾਰਨ ਬਾਰਡਰ 'ਤੇ ਢੇਰ ਕੀਤਾ ਸੀ ਘੁਸਪੈਠੀਆ

ਇਸ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਤਰਨਤਾਰਨ ਸਰਹੱਦ 'ਤੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕੀਤਾ ਸੀ। ਉਹ ਭਾਰਤੀ ਸਰਹੱਦ ਵਿੱਚ ਦਾਖ਼ਲ ਹੋ ਗਿਆ ਸੀ। ਉਸ ਨੂੰ ਵਾਰ-ਵਾਰ ਵਾਪਸ ਜਾਣ ਲਈ ਕਿਹਾ ਗਿਆ ਪਰ ਜਦੋਂ ਉਹ ਵਾਪਸ ਨਹੀਂ ਗਿਆ ਤਾਂ ਬੀ.ਐਸ.ਐਫ.ਵੱਲੋਂ ਇਹ ਕਦਮ ਚੁੱਕਿਆ ਗਿਆ। 

 

Location: India, Punjab

SHARE ARTICLE

ਏਜੰਸੀ

Advertisement

Panchayat Election ਨੂੰ ਲੈ ਕੇ ਇੱਕ ਹੋਰ Big Update

11 Oct 2024 1:16 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:22 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:20 PM

ਸਰਕਾਰੀ ਸਕੂਲ ਦੇ ਵਿਦਿਆਰਥੀ ਨੇ ਕੀਤੀ ਕਮਾਲ,,ਬਿਜਲੀ ਬਣਾਉਣ ਵਾਲਾ ਛੋਟਾ ਜਿਹਾ ਜੈਨਰੇਟਰ ਕੀਤਾ ਤਿਆਰ,

10 Oct 2024 1:17 PM

ਅੱਜ ਦੀਆਂ ਮੁੱਖ ਖ਼ਬਰਾ, ਦੇਖੋ ਕੀ ਕੁੱਝ ਹੈ ਖ਼ਾਸ

09 Oct 2024 12:43 PM
Advertisement