Jandiala News : ਕਿਸੇ ਵੀ ਲੋੜਵੰਦ ਦਾ ਘਰ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ-ਈ ਟੀ ਓ

By : BALJINDERK

Published : Sep 17, 2024, 5:37 pm IST
Updated : Sep 17, 2024, 5:37 pm IST
SHARE ARTICLE
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ ਹਲਕੇ ਦੇ ਲੋੜਵੰਦ ਪਰਿਵਾਰਾਂ ਨੂੰ ਮਕਾਨ ਪੱਕੇ ਕਰਨ ਲਈ ਚੈੱਕ ਵੰਡਦੇ ਹੋਏ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ ਹਲਕੇ ਦੇ ਲੋੜਵੰਦ ਪਰਿਵਾਰਾਂ ਨੂੰ ਮਕਾਨ ਪੱਕੇ ਕਰਨ ਲਈ ਚੈੱਕ ਵੰਡਦੇ ਹੋਏ

Jandiala News : 57 ਲਾਭ ਪਾਤਰੀਆਂ ਨੂੰ ਵੰਡੇ 70 ਲੱਖ ਰੁਪਏ 

Jandiala News : ਪੰਜਾਬ ਸਰਕਾਰ ਹਰੇਕ ਲੋੜਵੰਦ ਦੀਆਂ ਮੁੱਢਲੀਆਂ ਲੋੜਾਂ ਜਿਨਾਂ ਵਿਚ ਪੜਾਈ, ਸਿਹਤ ਤੇ ਮਕਾਨ ਸ਼ਾਮਿਲ ਹੈ, ਨੂੰ ਪਹਿਲੇ ਦੇ ਅਧਾਰ ਉੱਤੇ ਹੱਲ ਕਰ ਰਹੀ ਹੈ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣੇ ਜੰਡਿਆਲਾ ਗੁਰੂ ਹਲਕੇ ਦੇ ਲੋੜਵੰਦ ਪਰਿਵਾਰਾਂ ਨੂੰ ਮਕਾਨ ਪੱਕੇ ਕਰਨ ਲਈ ਚੈੱਕ ਵੰਡਣ ਮੌਕੇ ਕੀਤਾ।

1

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਲਈ ਲਗਾਤਾਰ ਕੰਮ ਕਰ ਰਹੀ ਹੈ, ਜਿਸ ਤਹਿਤ ਹਰੇਕ ਹਲਕੇ ਵਿੱਚ ਨਿੱਜੀ ਸਕੂਲਾਂ ਤੋਂ ਵੀ ਵਧੀਆ ਪੜ੍ਹਾਈ ਅਤੇ ਬੱਚਿਆਂ ਦੀਆਂ ਲੋੜਾਂ ਦੀ ਪੂਰਤੀ ਕਰਨ ਲਈ ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਗਏ ਹਨ ਅਤੇ ਬਾਕੀ ਸਕੂਲਾਂ ਦਾ ਵੀ ਪੱਧਰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਬਣਾਇਆ ਗਿਆ ਹੈ । ਉਹਨਾਂ ਕਿਹਾ ਕਿ ਇਸੇ ਤਰ੍ਹਾਂ ਹਰੇਕ ਲੋੜਵੰਦ ਮਰੀਜ਼ ਨੂੰ ਸਿਹਤ ਸਹੂਲਤ ਦੇਣ ਲਈ ਆਮ ਆਦਮੀ ਕਲੀਨਿਕ ਬਣਾਏ ਗਏ ਹਨ,  ਜਿੰਨਾ ਵਿੱਚ ਕਰੋੜਾਂ ਲੋਕ ਇਲਾਜ ਕਰਾ ਚੁੱਕੇ ਹਨ ਅਤੇ ਹੁਣ ਲੋੜਵੰਦ ਲੋਕਾਂ ਦੀਆਂ ਹੋਰ ਲੋੜਾਂ ਜਿਨਾਂ ਵਿੱਚ ਮਕਾਨ ਪਹਿਲੀ ਲੋੜ ਹੈ , ਬਣਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ।

1

ਕੈਬਨਿਟ ਮੰਤਰੀ ਹਰਭਜਨ  ਸਿੰਘ ਈਟੀਓ ਨੇ ਕਿਹਾ ਕਿ ਅੱਜ ਮੈਨੂੰ ਇਸ ਗੱਲ ਦੀ ਵੱਡੀ ਤਸੱਲੀ ਹੋ ਰਹੀ ਹੈ ਕਿ ਮੈਂ ਆਪਣੇ ਹਲਕੇ ਦੇ 57 ਪਰਿਵਾਰਾਂ ਨੂੰ ਮਕਾਨ ਪੱਕੇ ਬਣਾਉਣ ਲਈ ਸਹਾਇਤਾ ਦੇ ਰਿਹਾ ਹਾਂ। ਉਨ੍ਹਾਂ ਕਿਹਾ ਕਿ ਅੱਜ ਸਰਕਾਰ ਦੀ ਕੋਸ਼ਿਸ਼ ਨਾਲ ਇਹਨਾਂ 57 ਪਰਿਵਾਰਾਂ ਨੂੰ 70.50 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਦਿੱਤੀ ਗਈ ਹੈ, ਜਿਸ ਨਾਲ ਇਹ ਆਪਣੇ ਮਕਾਨ ਪੱਕੇ ਬਣਾਓ ਸਕਣਗੇ।

ਇਸ ਮੌਕੇ ਸਾਰੇ ਬਲਾਕ ਪ੍ਰਧਾਨ, ਰਈਆ,  ਜੰਡਿਆਲਾ ਤੇ ਤਰਸਿੱਕਾ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ , ਸੁਨੈਨਾ ਰੰਧਾਵਾ,  ਸਤਿੰਦਰ ਸਿੰਘ , ਸੁਖਵਿੰਦਰ ਸਿੰਘ, ਸਰਬਜੀਤ ਸਿੰਘ ਅਤੇ ਹੋਰ ਸੀਨੀਅਰ ਪਾਰਟੀ ਆਗੂ ਹਾਜ਼ਰ ਸਨ ।

(For more news apart from  house of any needy will not be allowed to remain unwashed-ETO News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:22 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:20 PM

ਸਰਕਾਰੀ ਸਕੂਲ ਦੇ ਵਿਦਿਆਰਥੀ ਨੇ ਕੀਤੀ ਕਮਾਲ,,ਬਿਜਲੀ ਬਣਾਉਣ ਵਾਲਾ ਛੋਟਾ ਜਿਹਾ ਜੈਨਰੇਟਰ ਕੀਤਾ ਤਿਆਰ,

10 Oct 2024 1:17 PM

ਅੱਜ ਦੀਆਂ ਮੁੱਖ ਖ਼ਬਰਾ, ਦੇਖੋ ਕੀ ਕੁੱਝ ਹੈ ਖ਼ਾਸ

09 Oct 2024 12:43 PM

'Gidderbaha ਦਾ ਗਿੱਦੜ ਹੈ Raja Warring' - Manpreet Badal ਦਾ ਤਿੱਖਾ ਸ਼ਬਦੀ ਵਾਰ Panchayat Election's LIVE

09 Oct 2024 12:19 PM
Advertisement