Shri Muktsar Sahib News : ਪੰਜਾਬ ਦੇ NEET ਟਾਪਰ ਨੇ ਕੀਤੀ ਖੁਦਕੁਸ਼ੀ

By : BALJINDERK

Published : Sep 17, 2024, 5:19 pm IST
Updated : Sep 17, 2024, 5:19 pm IST
SHARE ARTICLE
ਡਾਕਟਰ ਨਵਦੀਪ ਸਿੰਘ (25)
ਡਾਕਟਰ ਨਵਦੀਪ ਸਿੰਘ (25)

Shri Muktsar Sahib News : ਦਿੱਲੀ ਦੀ ਧਰਮਸ਼ਾਲਾ ਦੇ ਕਮਰੇ ’ਚ ਲਟਕਦੀ ਮਿਲੀ ਲਾਸ਼

Shri Muktsar Sahib News : ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ 2017 ਨੀਟ ਟਾਪਰ ਡਾਕਟਰ ਨਵਦੀਪ ਸਿੰਘ (25) ਨੇ ਐਤਵਾਰ ਨੂੰ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਸ ਦੀ ਲਾਸ਼ ਦਿੱਲੀ ਵਿਚ ਪਾਰਸੀ ਅੰਜੁਮਨ ਧਰਮਸ਼ਾਲਾ ਦੇ ਇਕ ਕਮਰੇ ਵਿਚ ਲਟਕਦੀ ਮਿਲੀ। ਨਵਦੀਪ ਦਿੱਲੀ ਦੇ ਮੌਲਾਨਾ ਆਜ਼ਾਦ ਕਾਲਜ ਵਿੱਚ ਰੇਡੀਓਲੋਜੀ ਵਿਭਾਗ ਤੋਂ ਐਮਡੀ ਕਰ ਰਿਹਾ ਸੀ। ਪੁਲਿਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਨਵਦੀਪ ਦਾ ਪੂਰਾ ਪਰਿਵਾਰ ਦਿੱਲੀ ਪਹੁੰਚ ਗਿਆ। ਪੁਲਿਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਨਵਦੀਪ ਨੇ ਆਤਮਹੱਤਿਆ ਕਿਉਂ ਕੀਤੀ, ਇਸ ਬਾਰੇ ਪੁਲਿਸ ਜਾਂਚ ਅਜੇ ਅਸਪਸ਼ਟ ਹੈ।

ਪਰਿਵਾਰ ਦਾ ਕਹਿਣਾ ਹੈ ਕਿ ਨਵਦੀਪ ਆਪਣੇ ਪਰਿਵਾਰ ਨਾਲ ਕਾਫੀ ਜੁੜਿਆ ਹੋਇਆ ਹੈ। ਪਰਿਵਾਰ 'ਚ ਕਿਸੇ ਗੱਲ ਨੂੰ ਲੈ ਕੇ ਝਗੜਾ ਨਹੀਂ ਸੀ, ਜਿਸ ਕਾਰਨ ਉਹ ਅਜਿਹਾ ਕਦਮ ਚੁੱਕੇ।

ਨਵਦੀਪ ਸਿੰਘ ਪਾਰਸੀ ਧਰਮਸ਼ਾਲਾ ਵਿੱਚ ਹੀ ਰਹਿੰਦਾ ਸੀ। ਐਤਵਾਰ ਸਵੇਰੇ ਜਦੋਂ ਉਹ ਕਾਫੀ ਦੇਰ ਤੱਕ ਕਮਰੇ ਤੋਂ ਬਾਹਰ ਨਹੀਂ ਆਇਆ ਤਾਂ ਗਾਰਡ ਨੇ ਦਰਵਾਜ਼ਾ ਖੜਕਾਇਆ। ਕਾਫੀ ਦੇਰ ਇੰਤਜ਼ਾਰ ਕਰਨ ਤੋਂ ਬਾਅਦ ਅੰਦਰੋਂ ਕੋਈ ਜਵਾਬ ਨਹੀਂ ਆਇਆ ਤਾਂ ਗਾਰਡ ਨੇ ਹੋਰ ਲੋਕਾਂ ਦੀ ਮਦਦ ਨਾਲ ਕਮਰੇ ਦਾ ਦਰਵਾਜ਼ਾ ਤੋੜ ਦਿੱਤਾ। ਨਵਦੀਪ ਅੰਦਰ ਪੱਖੇ ਨਾਲ ਲਟਕ ਰਿਹਾ ਸੀ। ਗਾਰਡ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।

ਜਦੋਂ ਪੁਲਿਸ ਮੌਕੇ ’ਤੇ ਪੁੱਜੀ ਤਾਂ ਨਵਦੀਪ ਦਾ ਮੋਬਾਈਲ ਉਥੇ ਪਿਆ ਮਿਲਿਆ। ਪੁਲਿਸ ਨੇ ਮੋਬਾਇਲ ਨੂੰ ਕਬਜ਼ੇ 'ਚ ਲੈ ਕੇ ਫੋਰੈਂਸਿਕ ਜਾਂਚ ਲਈ ਲੈਬ 'ਚ ਭੇਜ ਦਿੱਤਾ ਹੈ। ਪੁਲਿਸ ਨੇ ਮੈਡੀਕਲ ਕਾਲਜ 'ਚ ਨਵਦੀਪ ਦੇ ਸਾਥੀਆਂ ਤੋਂ ਪੁੱਛਗਿੱਛ ਕੀਤੀ ਪਰ ਖੁਦਕੁਸ਼ੀ ਦਾ ਕਾਰਨ ਸਾਹਮਣੇ ਨਹੀਂ ਆਇਆ।

ਨਵਦੀਪ ਦੇ ਸੀਨੀਅਰ ਡਾਕਟਰ ਨੇ ਦੱਸਿਆ ਕਿ ਉਹ ਪੜ੍ਹਾਈ ਵਿਚ ਬਹੁਤ ਵਧੀਆ ਸੀ। ਮੌਲਾਨਾ ਆਜ਼ਾਦ ਕਾਲਜ ਤੋਂ ਐਮਬੀਬੀਐਸ ਕਰਨ ਤੋਂ ਬਾਅਦ ਉਸਨੇ ਐਮਡੀ ਵਿੱਚ ਦਾਖਲਾ ਲਿਆ। ਨਵਦੀਪ ਐਤਵਾਰ ਨੂੰ ਛੁੱਟੀ 'ਤੇ ਸੀ।

ਨਵਦੀਪ ਸਿੰਘ ਦੇ ਪਿਤਾ ਗੋਪਾਲ ਸਿੰਘ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਹਨ। ਉਸਦੀ ਮਾਂ ਸਿਮਰਨਜੀਤ ਕੌਰ ਇੱਕ ਜੀਵਨ ਬੀਮਾ ਕੰਪਨੀ ਵਿੱਚ ਕੰਮ ਕਰਦੀ ਹੈ। ਨਵਦੀਪ ਦਾ ਇੱਕ ਛੋਟਾ ਭਰਾ ਵੀ ਹੈ, ਉਹ ਚੰਡੀਗੜ੍ਹ ਦੇ ਇੱਕ ਕਾਲਜ ਤੋਂ ਐਮਬੀਬੀਐਸ ਦੀ ਪੜ੍ਹਾਈ ਕਰ ਰਿਹਾ ਹੈ।

ਨਵਦੀਪ ਨੂੰ ਬਚਪਨ ਵਿੱਚ ਹੀ ਕ੍ਰਿਕਟ ਖੇਡਣ ਦਾ ਸ਼ੌਕ ਸੀ। 12ਵੀਂ ਪਾਸ ਕਰਨ ਤੋਂ ਬਾਅਦ ਉਸ ਦਾ ਸੁਪਨਾ ਦਿੱਲੀ ਦੇ ਇੱਕ ਵੱਡੇ ਐਮਬੀਬੀਐਸ ਕਾਲਜ ਵਿੱਚ ਪੜ੍ਹ ਕੇ ਡਾਕਟਰ ਬਣਨ ਦਾ ਸੀ। ਇਸ ਦੇ ਲਈ ਉਸ ਨੇ ਚੰਡੀਗੜ੍ਹ ਦੇ ਇੱਕ ਸੈਂਟਰ ਤੋਂ ਕੋਚਿੰਗ ਲਈ। 2017 ਵਿੱਚ, ਉਸਨੇ NEET ਦੀ ਪ੍ਰੀਖਿਆ ਦਿੱਤੀ ਅਤੇ ਆਲ ਇੰਡੀਆ ਵਿਚ ਟਾਪ ਕੀਤਾ। ਨਵਦੀਪ ਦੇ ਇਮਤਿਹਾਨ ਵਿੱਚ 697 ਅੰਕ ਸਨ।

(For more news apart from  NEET topper of Punjab committed suicide News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement