Chandigarh News : ਪੰਜਾਬ 'ਚ ਨਵਾਂ ਬਿੱਲ ਪਾਸ, ਰਾਜਪਾਲ ਕਟਾਰੀਆ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ

By : BALJINDERK

Published : Sep 17, 2024, 10:37 am IST
Updated : Sep 17, 2024, 10:51 am IST
SHARE ARTICLE
 Governor Kataria
Governor Kataria

Chandigarh News :ਸੂਬੇ ’ਚ ਪੰਚਾਇਤੀ ਚੋਣਾਂ ’ਚ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਕੀਤੀ ਬਹਾਲ

Chandigarh News : ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2024’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬੇ ਵਿਚ ਪੰਚਾਇਤੀ ਚੋਣਾਂ ’ਚ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ। ਇਸ ਸੋਧ ਮਗਰੋਂ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜ ਸਕੇਗਾ। ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਇਸ ਬਿੱਲ ਨੂੰ ਹਰੀ ਝੰਡੀ ਦੇਣਾ ਰਾਜ ਭਵਨ ਦੇ ਸੂਬਾ ਸਰਕਾਰ ਵਿਚਾਲੇ ਸੁਖਾਵੇਂ ਰਿਸ਼ਤੇ ਹੋਣ ਵੱਲ ਵੀ ਇਸ਼ਾਰਾ ਹੈ।

ਪੰਜਾਬ ਵਿਧਾਨ ਸਭਾ ਦੇ ਲੰਘੇ ਮੌਨਸੂਨ ਸੈਸ਼ਨ ’ਚ ‘ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2024’ ਪਾਸ ਕੀਤਾ ਗਿਆ ਸੀ, ਜਿਸ ਨੂੰ ਰਾਜਪਾਲ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਦਨ ਨੇ ‘ਪੰਜਾਬ ਪੰਚਾਇਤੀ ਰੂਲਜ਼, 1994’ ਵਿਚ ਵੀ ਸੋਧ ਕੀਤੀ ਸੀ। ਇਸ ਸੋਧ ਮਗਰੋਂ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜ ਸਕੇਗਾ। ਇਸ ਦੀ ਪ੍ਰਵਾਨਗੀ ਰਾਜਪਾਲ ਤੋਂ ਲੈਣੀ ਜ਼ਰੂਰੀ ਨਹੀਂ ਹੁੰਦੀ ਹੈ।

ਸੋਧ ਬਿੱਲ ਨੂੰ ਪ੍ਰਵਾਨਗੀ ਮਿਲਣ ਨਾਲ ਹੁਣ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਤੇਜ਼ ਹੋ ਜਾਵੇਗੀ। ਪੰਜਾਬ ਸਰਕਾਰ ਅਕਤੂਬਰ ਦੇ ਅੱਧ ’ਚ ਪੰਚਾਇਤੀ ਚੋਣਾਂ ਕਰਾਉਣ ਦੇ ਰੌਂਅ ਵਿਚ ਹੈ। ‘ਪੰਜਾਬ ਪੰਚਾਇਤੀ ਰਾਜ ਐਕਟ, 1994’ ਦੀ ਧਾਰਾ 12 (4) ’ਚ ਸੋਧ ਹੋਣ ਨਾਲ ਹੁਣ ਸਰਪੰਚਾਂ ਦੇ ਰਾਖਵੇਂਕਰਨ ਲਈ ਬਲਾਕ ਨੂੰ ਇਕਾਈ ਮੰਨ ਕੇ ਰਾਖਵੇਂਕਰਨ ਦਾ ਨਵਾਂ ਰੋਸਟਰ ਤਿਆਰ ਹੋਵੇਗਾ, ਜਦੋਂ ਕਿ ਪਹਿਲਾਂ ਜ਼ਿਲ੍ਹੇ ਨੂੰ ਇਕਾਈ ਮੰਨਿਆ ਜਾਂਦਾ ਸੀ। ਰਾਖਵੇਂਕਰਨ ਦੇ ਪੈਟਰਨ ’ਚ ਬਦਲਾਅ ਨਾਲ ਰਾਖਵੇਂਕਰਨ ਲਈ ਰੋਸਟਰ ਨਵੇਂ ਸਿਰਿਓਂ ਤਿਆਰ ਹੋਵੇਗਾ। ਪਹਿਲਾਂ ਜ਼ਿਲ੍ਹੇ ਨੂੰ ਬਤੌਰ ਮੂਲ ਇਕਾਈ ਮੰਨਦੇ ਹੋਏ ਸਮੁੱਚੀ ਕਾਰਵਾਈ ਸਮੇਤ ਰੋਟੇਸ਼ਨ ਕੀਤੀ ਜਾਂਦੀ ਸੀ, ਜਿਸ ਨਾਲ ਬਲਾਕ ਦੀ ਅਸਲ ਆਬਾਦੀ ਨਜ਼ਰਅੰਦਾਜ਼ ਹੋ ਜਾਂਦੀ ਸੀ। ਮੌਜੂਦਾ ਸਰਕਾਰ ਨੇ ਨਵੀਂ ਸੋਧ ਨਾਲ ਸਰਪੰਚਾਂ ਦਾ ਰਾਖਵਾਂਕਰਨ ਆਪਣੀ ਇੱਛਾ ਮੁਤਾਬਕ ਕਰਨ ਦਾ ਮੌਕਾ ਆਪਣੇ ਹੱਥ ਰੱਖ ਲਿਆ ਹੈ। ਰਾਖਵੇਂਕਰਨ ਦਾ ਪੁਰਾਣਾ ਰੋਸਟਰ ਹੁਣ ਆਪਣੇ ਆਪ ਹੀ ਖ਼ਤਮ ਹੋ ਗਿਆ ਹੈ।

ਦੱਸ ਦਈਏ ਕਿ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਵੇਲੇ ਵੀ ਪੰਚਾਇਤੀ ਚੋਣਾਂ ਮੌਕੇ ਰਾਖਵੇਂਕਰਨ ਲਈ ਮੂਲ ਇਕਾਈ ਬਲਾਕ ਨੂੰ ਹੀ ਮੰਨਿਆ ਜਾਂਦਾ ਸੀ। ਇਸ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਜੁਲਾਈ 2018 ਵਿਚ ਸਰਪੰਚਾਂ ਦੇ ਰਾਖਵੇਂਕਰਨ ਲਈ ਬਲਾਕ ਨੂੰ ਇਕਾਈ ਮੰਨਣ ਵਾਲੀ ਪ੍ਰਥਾ ਖ਼ਤਮ ਕਰਕੇ ਜ਼ਿਲ੍ਹੇ ਨੂੰ ਮੂਲ ਇਕਾਈ ਮੰਨ ਕੇ ਰਾਖਵੇਂਕਰਨ ਨੂੰ ਪ੍ਰਵਾਨਗੀ ਦਿੱਤੀ ਸੀ। ਮੌਜੂਦਾ ਸਰਕਾਰ ਨੇ ਸੋਧ ਬਿੱਲ ਜ਼ਰੀਏ ਪੁਰਾਣੀ ਪ੍ਰਥਾ ਬਹਾਲ ਕਰ ਦਿੱਤੀ ਹੈ। ਆਉਂਦੇ ਦਿਨਾਂ ਵਿਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਸਰਪੰਚਾਂ ਦੇ ਅਹੁਦੇ ਦੇ ਰਾਖਵੇਂਕਰਨ ਆਦਿ ਲਈ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਸੂਬਾ ਸਰਕਾਰ ਪਹਿਲੇ ਪੜਾਅ ’ਚ ਇਕੱਲੀਆਂ ਪੰਚਾਇਤੀ ਚੋਣਾਂ ਕਰਾ ਰਹੀ ਹੈ, ਜਦੋਂ ਕਿ ਪੰਚਾਇਤੀ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਉਸ ਮਗਰੋਂ ਹੋਣਗੀਆਂ। ਨਗਰ ਨਿਗਮਾਂ ਅਤੇ ਕੌਂਸਲਾਂ ਦੀਆਂ ਚੋਣਾਂ ਅਖੀਰ ਵਿਚ ਹੋਣ ਦੀ ਸੰਭਾਵਨਾ ਹੈ।

(For more news apart from New bill passed in Punjab, Governor Kataria approved bill brought by Hon'ble government News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement