Bathinda Murder: ਬਠਿੰਡਾ ਵਿੱਚ ਪੁੱਤਰ ਨੇ ਪਿਤਾ ਦਾ ਬੇਰਹਿਮੀ ਨਾਲ ਕੀਤਾ ਕਤਲ
Published : Sep 17, 2024, 12:41 pm IST
Updated : Sep 17, 2024, 12:41 pm IST
SHARE ARTICLE
Son brutally murdered father in Bathinda
Son brutally murdered father in Bathinda

Bathinda Murder: ਮੰਜੇ 'ਤੇ ਸੁੱਤੇ ਪਏ ਪਿਤਾ ਨੂੰ ਕਹੀ ਮਾਰ ਕੇ ਉਤਾਰਿਆ ਮੌਤ ਦੇ ਘਾਟ

 

Bathinda Murder Case: ਜ਼ਿਲ੍ਹੇ ਦੇ ਪਿੰਡ ਨਾਥਪੁਰਾ ਵਿੱਚ ਇੱਕ ਪੁੱਤਰ ਨੇ ਆਪਣੇ ਹੀ ਪਿਤਾ ਦਾ ਕਤਲ ਕਰ ਦਿੱਤਾ। ਘਟਨਾ ਸੋਮਵਾਰ ਦੇਰ ਰਾਤ ਉਸ ਸਮੇਂ ਵਾਪਰੀ, ਜਦੋਂ ਉਸ ਦਾ ਪਿਤਾ ਸੌਂ ਰਿਹਾ ਸੀ ਅਤੇ ਦੋਸ਼ੀ ਪੁੱਤਰ ਨੇ ਕਹੀ ਨਾਲ ਹਮਲਾ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਪੜ੍ਹੋ ਇਹ ਖ਼ਬਰ :  Police Encounter: ਹਰਿਦੁਆਰ ’ਚ ਹੋਈ 5 ਕਰੋੜ ਰੁਪਏ ਦੀ ਲੁੱਟ ਦਾ ਮਾਮਲਾ; ਪੁਲਿਸ ਐਨਕਾਉਂਟਰ ’ਚ ਮਾਰਿਆ ਗਿਆ ਇਨਾਮੀ ਅਪਰਾਧੀ

ਪੁਲਿਸ ਵੱਲੋਂ ਕੀਤੀ ਗਈ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਪਿਤਾ ਸ਼ਰਾਬ ਪੀਣ ਦਾ ਆਦੀ ਸੀ ਅਤੇ ਅਕਸਰ ਸ਼ਰਾਬ ਪੀ ਕੇ ਆਪਣੀ ਪਤਨੀ ਅਤੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਦਾ ਸੀ।

ਪੜ੍ਹੋ ਇਹ ਖ਼ਬਰ :   Zirakpur News: ਕੁੱਤੇ ਨੂੰ ਬਚਾਉਂਦਿਆਂ ਟੈਕਸੀ ਡਰਾਈਵਰ ਦੀ ਮੌਤ

ਬੀਤੀ ਸੋਮਵਾਰ ਰਾਤ ਵੀ ਉਸ ਨੇ ਸ਼ਰਾਬ ਦੇ ਨਸ਼ੇ ਵਿੱਚ ਆਪਣੀ ਪਤਨੀ ਅਤੇ ਪੁੱਤਰ ਦੀ ਕੁੱਟਮਾਰ ਕੀਤੀ ਸੀ। ਇਸ ਤੋਂ ਗੁੱਸੇ 'ਚ ਆ ਕੇ ਬੇਟੇ ਨੇ ਘਰ 'ਚ ਪਈ ਕਹੀ ਨਾਲ ਪਿਤਾ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੰਗਲਵਾਰ ਸਵੇਰੇ ਥਾਣਾ ਨਥਾਣਾ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮ੍ਰਿਤਕ ਦੀ ਪਛਾਣ ਪਰਮਿੰਦਰ ਸਿੰਘ ਵਜੋਂ ਹੋਈ ਹੈ, ਜਦਕਿ ਪੁੱਤਰ ਦੀ ਪਛਾਣ ਸੁਖਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

(For more Punjabi news apart from Son brutally murdered father in Bathinda, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement