Zirakpur News: ਕੁੱਤੇ ਨੂੰ ਬਚਾਉਂਦਿਆਂ ਟੈਕਸੀ ਡਰਾਈਵਰ ਦੀ ਮੌਤ
Published : Sep 17, 2024, 12:09 pm IST
Updated : Sep 17, 2024, 12:10 pm IST
SHARE ARTICLE
The taxi driver lost his life while saving the dog
The taxi driver lost his life while saving the dog

Zirakpur News: ਮ੍ਰਿਤਕ ਦੀ ਪਛਾਣ ਪਰਮਿੰਦਰ ਸਿੰਘ (27) ਵਾਸੀ ਪਿੰਡ ਢਕੋਲੀ ਵਜੋਂ ਹੋਈ ਹੈ

 

Zirakpur News: ਢਕੋਲੀ ਖੇਤਰ ਦੀ ਐਮਐਸ ਐਨਕਲੇਵ ਕਲੋਨੀ ਵਿੱਚ ਲਾਪਰਵਾਹੀ ਅਤੇ ਤੇਜ਼ ਰਫ਼ਤਾਰ ਨਾਲ ਜਾ ਰਹੀ ਇੱਕ ਕਾਰ ਨੇ ਸੜਕ ਕਿਨਾਰੇ ਖੜੀ ਇੱਕ ਹੋਰ ਕਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਕਾਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਟੱਕਰ ਇੰਨੀ ਖਤਰਨਾਕ ਸੀ ਕਿ ਸਾਹਮਣੇ ਵਾਲੀ ਕਾਰ ਪਲਟ ਗਈ ਅਤੇ ਕਾਰ ਦਾ ਅਗਲਾ ਹਿੱਸਾ ਨੁਕਸਾਨੀਆਂ ਗਿਆ। ਹਾਦਸੇ ਵਿੱਚ ਕਾਰ ਚਾਲਕ ਦੀ ਮੌਤ ਹੋ ਗਈ।

ਪੜ੍ਹੋ ਇਹ ਖ਼ਬਰ :   CJI Chandrachud: ਸਿਰਫ਼ ਸਖ਼ਤ ਕਾਨੂੰਨ ਹੀ ਨਿਆਂਪੂਰਨ ਸਮਾਜ ਨਹੀਂ ਬਣਾਉਂਦੇ, ਮਾਨਸਿਕਤਾ ਬਦਲਣ ਦੀ ਲੋੜ : ਸੀਜੇਆਈ ਚੰਦਰਚੂੜ

 ਹਾਦਸਾ ਐਤਵਾਰ ਰਾਤ ਪੌਣੇ 11 ਵਜੇ ਵਾਪਰਿਆ। ਇਸ ਦੌਰਾਨ ਸਾਰੇ ਲੋਕ ਆਪਣੇ ਘਰਾਂ 'ਚ ਸੁੱਤੇ ਪਏ ਸਨ ਪਰ ਹਾਦਸੇ ਦੀ ਆਵਾਜ਼ ਸੁਣ ਕੇ ਲੋਕ ਬਾਹਰ ਆ ਗਏ ਅਤੇ ਕਾਰ ਨੂੰ ਸਿੱਧਾ ਕਰਕੇ ਡਰਾਈਵਰ ਨੂੰ ਬਾਹਰ ਕੱਢਿਆ ਪਰ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਚੁੱਕੀ ਸੀ।

ਪੜ੍ਹੋ ਇਹ ਖ਼ਬਰ :   Kolkata Rape Murder Case: CM ਮਮਤਾ ਬੈਨਰਜੀ ਨੇ ਮੰਨੀਆਂ ਡਾਕਟਰਾਂ ਦੀਆਂ 3 ਮੰਗਾਂ

 ਹਾਸਲ ਜਾਣਕਾਰੀ ਅਨੁਸਾਰ ਮ੍ਰਿਤਕ ਟੈਕਸੀ ਡਰਾਈਵਰ ਸੀ ਅਤੇ ਸਵਾਰੀਆਂ ਨੂੰ ਉਤਾਰ ਕੇ ਘਰ ਜਾ ਰਿਹਾ ਸੀ। ਮ੍ਰਿਤਕ ਦੀ ਪਛਾਣ ਪਰਮਿੰਦਰ ਸਿੰਘ (27) ਵਾਸੀ ਪਿੰਡ ਢਕੋਲੀ ਵਜੋਂ ਹੋਈ ਹੈ। ਲੋਕਾਂ ਵੱਲੋਂ ਦਿੱਤੀ ਸੂਚਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਕਾਰ ਚਾਲਕ ਨੂੰ ਢਕੋਲੀ ਦੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੜਤਾਲੀਆ ਅਫਸਰ ਨੇ ਦੱਸਿਆ ਕਿ ਪਰਮਿੰਦਰ ਸਿੰਘ ਟੈਕਸੀ ਚਲਾਉਂਦਾ ਸੀ ਅਤੇ ਰਾਤ ਨੂੰ ਸਵਾਰੀਆਂ ਉਤਾਰ ਕੇ ਢਕੋਲੀ ਸਥਿਤ ਆਪਣੇ ਘਰ ਜਾ ਰਿਹਾ ਸੀ। ਲੋਕਾਂ ਮੁਤਾਬਕ ਉਨ੍ਹਾਂ ਦੀ ਕਾਰ ਦੇ ਅੱਗੇ ਇਕ ਅਵਾਰਾ ਕੁੱਤਾ ਆ ਗਿਆ ਸੀ, ਜਿਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਚਾਲਕ ਦਾ ਸੰਤੁਲਨ ਵਿਗੜ ਗਿਆ​ਅਤੇ ਕਾਰ ਬੇਕਾਬੂ ਹੋ ਕੇ ਘਰ ਦੇ ਬਾਹਰ ਖੜ੍ਹੀ ਇਕ ਹੋਰ ਕਾਰ ਨਾਲ ਟਕਰਾ ਕੇ ਪਲਟ ਗਈ। 

ਜਿਸ ਤੋਂ ਬਾਅਦ ਲੋਕਾਂ ਨੇ ਉਸ ਨੂੰ ਕਾਰ 'ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੀਸੀਟੀਵੀ ਵਿੱਚ ਕਾਰ ਦੀ ਰਫ਼ਤਾਰ ਬਹੁਤ ਜ਼ਿਆਦਾ ਦਿਖਾਈ ਦੇ ਰਹੀ ਹੈ। ਪਰਮਿੰਦਰ ਦਾ ਵਿਆਹ ਨਹੀਂ ਹੋਇਆ ਸੀ। ਫਿਲਹਾਲ ਲਾਸ਼ ਦਾ ਪੋਸਟਮਾਰਟਮ ਕਰਵਾ ਕੇ 194 ਦੀ ਕਾਰਵਾਈ ਕਰ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

(For more Punjabi news apart from The taxi driver lost his life while saving the dog, stay tuned to Rozana Spokesman)

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement