
ਹੜ੍ਹ ਪ੍ਰਭਾਵਿਤ ਇਲਾਕਿਆ ਲਈ 50 ਟਰੈਕਟਰ , 10 ਜੇ.ਸੀ.ਬੀ. ਮਸ਼ੀਨਾਂ ਤੇ 200 ਫੌਗਿੰਗ ਮਸ਼ੀਨਾਂ ਵੀ ਦਿੱਤੀਆਂ ਜਾਣਗੀਆਂ
ਨਵੀਂ ਦਿੱਲੀ: ਡਾ. ਵਿਕਰਮਜੀਤ ਸਿੰਘ ਸਾਹਨੀ, ਸੰਸਦ ਮੈਂਬਰ, ਰਾਜ ਸਭਾ, ਪੰਜਾਬ ਨੇ ਅੱਜ ਪੰਜਾਬ ਦੇ ਹੜ੍ਹ ਰਾਹਤ ਅਤੇ ਮੁੜ ਵਸੇਬੇ ਲਈ ਮਿਸ਼ਨ ਚੜ੍ਹਦੀਕਲਾ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਾਸਤੇ 1 ਕਰੋੜ ਰੁਪਏ ਦੇਣ ਦਾ ਐਲਾਨ ਕਰਨ ਵਾਲੇ ਪਹਿਲੇ ਵਿਅਕਤੀ ਹਨ।
ਡਾ. ਸਾਹਨੀ ਅਗਲੇ ਤਿੰਨ ਮਹੀਨਿਆਂ ਲਈ ਗਾਰ ਕੱਢਣ ਦੇ ਕਾਰਜਾਂ ਵਾਸਤੇ 50 ਟਰੈਕਟਰ ਅਤੇ 10 ਜੇ.ਸੀ.ਬੀ. ਮਸ਼ੀਨਾਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਿਮਾਰੀਆਂ ਦੇ ਪ੍ਰਕੋਪ ਨੂੰ ਕੰਟਰੋਲ ਕਰਨ ਲਈ ਵੱਖ-ਵੱਖ ਪੰਚਾਇਤਾਂ ਨੂੰ 200 ਫੌਗਿੰਗ ਮਸ਼ੀਨਾਂ ਵੀ ਪ੍ਰਦਾਨ ਕਰ ਰਹੇ ਹਨ।
ਡਾ. ਸਾਹਨੀ ਨੇ ਅਜਨਾਲਾ ਵਿੱਚ ਇੱਕ ਸਮਰਪਿਤ ਮੈਗਾ ਵੇਅਰਹਾਊਸ ਵੀ ਸਥਾਪਤ ਕੀਤਾ ਹੈ ਜਿੱਥੋਂ ਪ੍ਰਭਾਵਿਤ ਪਰਿਵਾਰਾਂ ਨੂੰ ਹਜ਼ਾਰਾਂ ਰਾਹਤ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਜਿਸ ਵਿੱਚ ਬਿਸਤਰੇ, ਗੱਦੇ, ਰਸੋਈ ਸੈੱਟ, ਕੰਬਲ, ਫਰਨੀਚਰ ਅਤੇ ਹੋਰ ਬਹੁਤ ਸਾਰੀਆਂ ਜ਼ਰੂਰੀ ਘਰੇਲੂ ਚੀਜ਼ਾਂ ਸ਼ਾਮਲ ਹਨ।